ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ ''ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

9/27/2026 5:27:20 AM

ਮੇਖ : ਸਿਤਾਰਾ ਕਿਉਂਕਿ ਨੁਕਸਾਨ ਵਾਲਾ ਹੈ, ਇਸ ਲਈ ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ, ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ, ਸਫਰ ਵੀ ਨਾ ਕਰੋ।
ਬ੍ਰਿਖ : ਸਿਤਾਰਾ ਵਪਾਰ ਕਾਰੋਬਾਰ’ਚ ਲਾਭ ਵਾਲਾ ਅਤੇ ਕਾਰੋਬਾਰੀ ਪਲਾਨਿੰਗ ਨੂੰ ਅੱਗੇ ਵਧਾਉਣ ਵਾਲਾ, ਭੱਜਦੌੜ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ, ਮੁਸ਼ਕਿਲ ਹਟੇਗੀ।
ਮਿਥੁਨ : ਰਾਜਕੀ ਕੰਮਾਂ’ਚ ਕਦਮ ਬੜ੍ਹਤ ਵੱਲ,ਅਫਸਰ ਅਾਮ ਦਾ ਲਿਹਾਜ਼ ਕਰਨਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ,ਮਾਣ- ਸਨਮਾਨ ਬਣਿਆ ਰਹੇਗਾ।
ਕਰਕ : ਕਿਸੇ ਧਾਰਮਿਕ ਸਮਾਗਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ- ਵਾਰਤਾ, ਭਜਨ ਕੀਰਤਨ ਸੁਣਨ ’ਚ ਮਨ ਲੱਗੇਗਾ, ਤੇਜ ਪ੍ਰਭਾਵ ਬਣਿਆ ਰਹੇਗਾ।
ਸਿੰਘ : ਖਾਣਾ- ਪੀਣਾ ਸੰਭਲ ਸੰਭਾਲ ਕੇ ਕਰਨਾ ਸਹੀ ਰਹੇਗਾ, ਕਿਉਂਕਿ ਪੂਰਾ ਪਰਹੇਜ਼ ਰੱਖਣ ਦੇ ਬਾਬਜੂਦ ਵੀ ਪੇਟ ’ਚ ਕੁਝ ਗੜਬੜ ਰਹੇਗੀ।
ਕੰਨਿਆ : ਕਾਰੋਬਾਰੀ ਦਸ਼ਾ ਸੰਤੋਖਜਨਕ,ਇਰਾਦਿਆ’ਚ ਮਜ਼ਬੂਤੀ ਪਰ ਵਿਰੋਧੀਆਂ ਨੂੰ ਕਮਜ਼ੋਰ ਸਮਝਣ ਜਾਂ ਉਨ੍ਹਾਂ ਦੀ ਅਣਦੇਖੀ ਕਰਨ ਦੀ ਗਲਤੀ ਨਹੀਂ ਕਰਨੀ ਚਾਹੀਦੀ।
ਤੁਲਾ : ਡਿਸਟਰਬ, ਟੈਂਸ ਅਤੇ ਅਸ਼ਾਂਤ ਮਨ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਸੰਤਾਨ ਸਾਥ ਦੇਵੇਗੀ, ਸੁਪੋਰਟ ਕਰੇਗੀ, ਅਤੇ ਆਪ ਦੇ ਕਿਸੇ ਉਲਝੇ ਰੁਕੇ ਕੰਮ ਨੂੰ ਸੰਵਾਰਨ ਲਈ ਹੈਲਪਫੁਲ ਹੋਵੇਗੀ, ਇਜ਼ਤਮਾਣ ਦੀ ਪ੍ਰਾਪਤੀ।
ਧਨ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਕੋਸ਼ਿਸ਼ ਚੰਗਾ ਨਤੀਜਾ ਦੇ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਮਕਰ  : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਿੰਮਤੀ- ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ, ਐਕਟਿਵ ਅਤੇ ਇਫੈਕਟਿਵ ਰੱਖੇਗਾ।
ਕੁੰਭ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਪਰ ਸਿਹਤ ਦੇ ਵਿਗੜਣ ਦਾ ਅਤੇ ਡਿਗਣ- ਫਿਸਲਣ ਦਾ ਡਰ ਰਹੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮਾਣ- ਸਨਮਾਨ ਦੀ ਪ੍ਰਾਪਤੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ।

27 ਸਤੰਬਰ 2026, ਐਤਵਾਰ
ਅੱਸੂ ਵਦੀ ਤਿੱਥੀ ਏਕਮ (ਰਾਤ 8.59 ਤੱਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਮੀਨ ’ਚ 
ਮੰਗਲ      ਕਰਕ ’ਚ
ਬੁੱਧ         ਤੁਲਾ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਤੁਲਾ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 11, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 5 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :15, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ : ਸ਼ਾਮ 6.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਪੁਰਵ ਦੁਪਹਿਰ 11.08 ਤੱਕ) ਅਤੇ ਮਗਰੋਂ ਨਕਸ਼ੱਤਰ ਰੇਵਤੀ, ਯੋਗ : ਵ੍ਰਿਧੀ (ਪੁਰਵ ਦੁਪਹਿਰ 11.17 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ ), ਪੰਚਕ ਲੱਗੀ ਰਹੇਗੀ( ਪੂਰਾ ਦਿਨ ਰਾਤ),ਪੁਰਵ ਦੁਪਹਿਰ 11.08 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ।  ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ :ਸ਼ਾਮ ਸਾਢੇ ਚਾਰ ਤੋਂ ਛੇ  ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਵਦੀ ਪੱਖ ਅਤੇ ਸਰਾਧ(ਪਿੱਤਰ) ਪੱਖ ਸ਼ੁਰੂ, ਤਿੱਥੀ ਏਕਮ ਦਾ ਸਰਾਧ, ਵਿਸ਼ਵ ਸੈਰ ਸਪਾਟਾ ਦਿਵਸ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar