ਸ਼ਨੀਦੇਵ ਨੂੰ ਖੁਸ਼ ਕਰਨ ਲਈ ਸ਼ਨੀਵਾਰ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

6/15/2019 1:29:35 PM

ਜਲੰਧਰ(ਬਿਊਰੋ)— ਸ਼ਨੀਦੇਵ ਨੂੰ ਕਰਮਫਲਦਾਤਾ ਦਾ ਦਰਜਾ ਦਿੱਤਾ ਗਿਆ ਹੈ। ਅਜਿਹੀ ਮਾਨਤਾ ਹੈ ਕਿ ਜੇਕਰ ਸ਼ਨੀ ਦੇਵ ਨਾਰਾਜ਼ ਹੋ ਜਾਣ ਤਾਂ ਰਾਜੇ ਨੂੰ ਰੰਕ ਅਤੇ ਰੰਕ ਨੂੰ ਰਾਜਾ ਬਣਾ ਦਿੰਦੇ ਹਨ। ਉਨ੍ਹਾਂ ਨੂੰ ਖੁਸ਼ ਕਰਨ ਲਈ ਲੋਕ ਹਰ ਤਰ੍ਹਾਂ ਦੀਆਂ ਕੋਸ਼ਿਸ਼ਾਂ ਕਰਦੇ ਹਨ। ਇਨ੍ਹਾਂ ਦਾ ਦਿਨ ਸ਼ਨੀਵਾਰ ਹੈ ਇਸ ਲਈ ਇਸ ਦਿਨ ਕੀਤਾ ਗਿਆ ਕੰਮ ਪੂਰੀ ਸਾਵਧਾਨੀ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਸ਼ਨੀਦੇਵ ਜਿੰਨੇ ਜ਼ਿਆਦਾ ਖੁਸ਼ ਹੋਣਗੇ ਉਨ੍ਹੇ ਹੀ ਵਧੀਆ ਨਤੀਜੇ ਮਿਲਣਗੇ। ਤਾਂ ਆਓ ਜਾਣਦੇ ਹਾਂ ਸ਼ਨੀਦੇਵ ਨੂੰ ਖੁਸ਼ ਕਰਨ ਦੇ ਕੁਝ ਵਿਸ਼ੇਸ਼ ਉਪਾਅ—
— ਸ਼ਨੀਦੇਵ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਾਉਣਾ ਕਾਫੀ ਸ਼ੁੱਭ ਮੰਨਿਆ ਜਾਂਦਾ ਹੈ।
— ਸਰ੍ਹੋਂ ਦੇ ਤੇਲ ਵਿਚ ਲੋਹੇ ਦੇ ਕਿੱਲ ਪਾ ਕੇ ਪਿੱਪਲ ਦੀ ਜੜ੍ਹ ਵਿਚ ਤੇਲ ਚੜ੍ਹਾਉਣ ਨਾਲ ਸ਼ਨੀਦੇਵ ਜਲਦ ਹੀ ਖੁਸ਼ ਹੋ ਜਾਂਦੇ ਹਨ ਅਤੇ ਭਗਤਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਜਦੋਂ ਵੀ ਸ਼ਨੀਵਾਰ ਦੇ ਦਿਨ ਤੇਲ ਦਾਨ ਕਰੋ ਤਾਂ ਉਸ ਵਿਚ ਆਪਣੀ ਪਰਛਾਈ ਜਰੂਰ ਦੇਖੋ। ਇਸ ਤੋਂ ਬਾਅਦ ਹੀ ਉਸਨੂੰ ਦਾਨ ਕਰੋ।
— ਇਸ ਦਿਨ ਕਾਲੇ ਕੁੱਤਿਆਂ ਅਤੇ ਕਾਵਾਂ ਨੂੰ ਤੇਲ ਦੀ ਚੋਪੜੀ ਰੋਟੀ ਅਤੇ ਗੁਲਾਬ ਜਾਮੁਨ ਖਵਾਉਣਾ ਵਧੀਆ ਹੁੰਦਾ ਹੈ।
— ਸ਼ਨੀਵਾਰ ਦੇ ਦਿਨ ਸ਼ਨੀ ਦੇਵ ਦਾ ਵਰਤ ਮਹਿਲਾ ਅਤੇ ਪੁਰਖ ਕੋਈ ਵੀ ਕਰ ਸਕਦਾ ਹੈ। ਸ਼ਨੀਦੇਵ ਦੀ ਪ੍ਰਤੀਮਾ ਨੂੰ ਕਾਲੇ ਫੁੱਲ, ਧੁੱਪ, ਦੀਵੇ, ਤੇਲ ਤੋਂ ਬਣੇ ਪਦਾਰਥਾਂ ਦਾ ਪ੍ਰਸਾਦ ਚੜ੍ਹਾਓ। ਪਿੱਪਲ ਦੇ ਦਰੱਖਤ ਨੂੰ ਸੂਤ ਦਾ ਧਾਗਾ ਲਪੇਟਦੇ ਹੋਏ ਸੱਤ ਵਾਰ ਪਰਿਕਰਮਾ ਕਰੋ ਅਤੇ ਨਾਲ ਹੀ ਦਰੱਖਤ ਦੀ ਵੀ ਪੂਜਾ ਕਰੋ। ਇਸ ਤੋਂ ਬਾਅਦ ਹੱਥ ਵਿਚ ਚੌਲ ਅਤੇ ਫੁੱਲ ਲੈ ਕੇ ਭਗਵਾਨ ਸ਼ਨੀਦੇਵ ਦੀ ਵਰਤ ਕਥਾ ਕਰੋ ਅਤੇ ਪੂਜਾ ਪੂਰੀ ਹੋਣ ਤੋਂ ਬਾਅਦ ਪ੍ਰਸਾਦ ਸਾਰਿਆਂ ਨੂੰ ਵੰਡ ਦਿਓ। ਮਹੀਨੇ ਦੇ ਪਹਿਲੇ ਸ਼ਨੀਵਾਰ ਨੂੰ ਉੜਦ ਦੇ ਚੌਲ, ਦੂੱਜੇ ਸ਼ਨੀਵਾਰ ਨੂੰ ਖੀਰ, ਤੀਜੇ ਸ਼ਨੀਵਾਰ ਨੂੰ ਖੀਰ ਅਤੇ ਲਾਸਟ ਵਾਲੇ ਸ਼ਨੀਵਾਰ ਨੂੰ ਘਿਓ ਅਤੇ ਪੂਰੀ ਨਾਲ ਸ਼ਨੀਦੇਵ ਨੂੰ ਭੋਗ ਲਗਾਓ।

 

   ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।   


manju bala

Edited By manju bala