ਧਨ ਅਤੇ ਸੁੱਖ ਦੀ ਪ੍ਰਾਪਤੀ ਲਈ ਐਤਵਾਰ ਨੂੰ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ

12/30/2023 5:45:30 PM

ਜਲੰਧਰ (ਬਿਊਰੋ)- ਸੂਰਜ ਜੋ ਹਨ੍ਹੇਰੇ ਨੂੰ ਦੂਰ ਕਰ ਕੇ ਰੌਸ਼ਨੀ ਕਰਨ ਵਾਲਾ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਵਿਸ਼ਵਾਸ ਹੈ ਕਿ ਸੂਰਜ ਦੀ ਰੋਜ਼ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ। ਰੋਜ਼ ਇਸ ਦੀ ਪੂਜਾ ਕਰਨ ਨਾਲ ਵਿਅਕਤੀ 'ਚ ਵਿਸ਼ਵਾਸ ਪੈਦਾ ਹੁੰਦਾ ਹੈ। ਸ਼ਾਸਤਰਾਂ ਮੁਤਾਬਕ ਐਤਵਾਰ ਨੂੰ ਖਾਸ-ਤੌਰ 'ਤੇ ਸੂਰਜ ਨਮਸਕਾਰ ਅਤੇ ਪ੍ਰਦਕਸ਼ੀਨਾ ਸਮੇਤ ਸੂਰਜ ਪੂਜਾ ਦੇ ਇਹ ਉਪਾਅ ਬਹੁਤ ਹੀ ਸ਼ੁੱਭ ਦੱਸੇ ਗਏ ਹਨ। ਸੂਰਜ ਪੂਜਾ, ਸੂਰਜ ਸਰੋਤ ਦਾ ਪਾਠ, ਸੂਰਜ ਮੰਤਰ ਦਾ ਜਾਪ ਕਰਨ ਨਾਲ ਲਾਭ ਹੁੰਦੇ ਹਨ। ਆਓ ਜਾਣਦੇ ਹਾਂ ਕੀ ਹਨ ਇਸ ਦੇ ਲਾਭ—


ਸੂਰਜ ਗਾਯਤਰੀ : ਓਮ ਆਦਿਤਿਯ ਵਿਦਮਹੇ ਦਿਵਾਕਰਾਏ ਧੀਮਹਿ ਤਨ : ਸੂਰਜ : ਪ੍ਰਚੋਦਯਾਤ ।
ਸੂਰਜ ਜਪ ਮੰਤਰ : ਓਮ ਹ੍ਰਾਂ ਹ੍ਰੀਂ ਹ੍ਰੌਂ ਸ : ਸੂਰਜ ਨਮ :।

 

ਜੇਕਰ ਤੁਸੀਂ ਇਕ ਸਫ਼ਲ ਵਿਅਕਤੀ ਬਣਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਐਤਵਾਰ ਨੂੰ ਹੇਠ ਲਿਖੇ ਕੰਮ ਕਦੇ ਨਾ ਕਰੋ
1. ਐਤਵਾਰ ਵਾਲੇ ਦਿਨ ਸੂਰਜ ਦੇਵਤਾ ਨੂੰ ਨਮਸਕਾਰ ਕਰਦੇ ਹੋਏ ਸਿਰ ਨੂੰ ਜ਼ਮੀਨ ਨੂੰ ਛੁਹਣ ਨਾਲ ਸਾਰੇ ਪਾਪਾਂ ਦਾ ਨਾਸ਼ ਹੋ ਜਾਂਦਾ ਹੈ।
2. ਐਤਵਾਰ ਵਾਲੇ ਦਿਨ ਕਦੇ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉਠੋ। ਉਂਝ ਤਾਂ ਸਾਨੂੰ ਸਾਰਿਆਂ ਨੂੰ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਲੇਟ ਉੱਠਣ ਨਾਲ ਕੁੰਡਲੀ ‘ਚ ਸੂਰਜ ਕਮਜ਼ੋਰ ਹੋ ਜਾਂਦਾ ਹੈ।
3. ਥਕਾਵਟ ਹੋਣ ਦੇ ਬਾਵਜੂਦ ਐਤਵਾਰ ਵਾਲੇ ਦਿਨ ਸ਼ਾਮ ਦੇ ਸਮੇਂ ਕਦੇ ਨਾ ਸੌਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
4. ਐਤਵਾਰ ਨੂੰ ਕਦੇ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁੱਲੋ। ਉਂਝ ਤਾਂ ਰੋਜ਼ਾਨਾ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਵਾਲੇ ਦਿਨ ਭਗਵਾਨ ਸੂਰਜ ਨੂੰ ਜਲ ਜ਼ਰੂਰ ਚੜ੍ਹਾਓ।
5. ਐਤਵਾਰ ਵਾਲੇ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ ‘ਤੇ ਭਾਰੀ ਪੈ ਸਕਦੀ ਹੈ।
6. ਸੂਰਜ ਦੇਵ ਦੀ ਪੂਜਾ ਤੋਂ ਬਾਅਦ ਤਨ-ਮਨ ਦੀ ਸ਼ੁੱਧੀ ਲਈ ਪਰਿਕਰਮਾ ਕਰਨ ਨਾਲ ਸਾਰੇ ਰੋਗਾਂ ਤੋਂ ਮੁਕਤੀ ਮਿਲਦੀ ਹੈ।
7. ਐਤਵਾਰ ਨੂੰ ਸੂਰਜ ਦੀ ਲਾਲ ਫੁੱਲਾਂ ਜਾਂ ਸਫੈਦ ਫੁੱਲਾਂ ਨਾਲ ਪੂਜਾ, ਵਰਤ ਰੱਖਣ ਨਾਲ ਸੂਰਜ ਦੀ ਕਿਰਪਾ ਨਾਲ ਇਨਸਾਨ ਨੂੰ ਸ਼ੌਹਰਤ, ਸਫ਼ਲਤਾ ਅਤੇ ਸੁੱਖ ਦੀ ਪ੍ਰਾਪਤੀ ਹੁੰਦੀ ਹੈ।
8. ਸੂਰਜ ਦੇਵਤਾ ਦੀ ਰੋਜ਼ਾਨਾ ਪੂਜਾ ਕਰਨ ਨਾਲ ਵਿਅਕਤੀ ਨਿਡਰ ਅਤੇ ਮਜ਼ਬੂਤ ਬਣਦਾ ਹੈ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

sunita

This news is Content Editor sunita