ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ

10/6/2026 5:20:10 AM

ਮੇਖ : ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਹਾਈ ਮੋਰੇਲ ਕਰਕੇ ਆਪ ਨੂੰ ਹਰ ਕੰਮ ਆਸਾਨ ਦਿਸੇਗਾ।
ਬ੍ਰਿਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ,ਆਪ ਨੂੰ ਹਿੰਮਤੀ-ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਵਿਅਸਤ -ਐਕਟਿਵ ਅਤੇ ਇਫੈਕਟਿਵ ਰੱਖੇਗਾ।
ਮਿਥੁਨ : ਇੰਪੋਰਟ-ਐਕਸਪੋਰਟ ਅਤੇ ਮੈਨ ਪਾਵਰ  ਬਾਹਰ ਭਿਜਵਾਉਣ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਕਰਕ : ਕਾਰੋਬਾਰੀ  ਦਸ਼ਾ ਚੰਗੀ, ਪਲਾਨਿੰਗ-ਪ੍ਰੋਗਰਾਮਿੰਗ ਨੂੰ ਅੱਗੇ ਵਧਾਉਣ ’ਚ ਸਫਲਤਾ ਮਿਲੇਗੀ, ਤਬੀਅਤ ’ਚ ਜ਼ਿੰਦਾਦਿੱਲੀ ਰਹੇਗੀ।
ਸਿੰਘ : ਖਰਚਿਆਂ ਦਾ ਜ਼ੋਰ ਪਰ ਚੰਗਾ ਪਹਿਲੂ ਇਹ ਹੈ ਕਿ ਖਰਚ ਜਾਇਜ਼ ਕੰਮਾਂ ’ਤੇ ਹੀ ਹੋਵੇਗਾ, ਸਫਰ ਵੀ ਨੁਕਸਾਨ ਵਾਲਾ ਹੋ ਸਕਦਾ ਹੈ।
ਕੰਨਿਆ : ਸਿਤਾਰਾ ਧਨ ਲਾਭ ਵਾਲਾ , ਯਤਨ ਕਰਨ ’ਤੇ ਕਾਰੋਬਾਰੀ ਪਲਾਨਿੰਗ-ਪ੍ਰੋਗਰਾਮਿੰਗ ਵੀ ਲਾਭ ਦੇਵੇਗੀ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ ।
ਤੁਲਾ :ਕਿਸੇ ਅਫਸਰ  ਦੇ ਸਾਫਟ ਰੁਖ ਕਰਕੇ ਕਿਸੇ ਸਰਕਾਰੀ ਸਮੱਸਿਆ ’ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।
ਬ੍ਰਿਸ਼ਚਕ : ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ,ਯਤਨ ਕਰਨ ’ਤੇ ਕੋਈ ਸਕੀਮ, ਪ੍ਰੋਗਰਾਮ ਸਿਰੇ ਚੜ੍ਹੇਗਾ, ਮਾਣ-ਯਸ਼ ਦੀ ਪ੍ਰਾਪਤੀ।
ਧਨ :ਪੂਰਾ ਪਰਹੇਜ਼ ਰੱਖਣ ਦੇ ਬਾਬਜੂਦ ਵੀ ਸਿਹਤ ’ਚ ਕੁਝ ਨਾ ਕੁਝ ਗੜਬੜੀ ਰਹੇਗੀ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।
ਮਕਰ : ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ, ਆਪ ਹਰ ਫਰੰਟ ’ਤੇ ਪ੍ਰਭਾਵੀ ਰਹੋਗੇ, ਚੰਚਲ ਹੁੰਦੇ ਆਪਣੇ ਮਨ ’ਤੇ ਜ਼ਬਤ ਰੱਖੋ।
ਕੁੰਭ :ਮਨ ਕਿਸੇ ਅਣਜਾਣੇ ਡਰ ’ਚ ਗ੍ਰਸਤ ਰਹੇਗਾ, ਕਿਸੇ ਮਹਿਲਾ ਦੇ ਕਾਰਨ ਵੀ ਆਪ ਦੀਆਂ ਮੁਸ਼ਕਿਲਾਂ ਸਮੱਸਿਆਵਾਂ ਵਧ ਸਕਦੀਆਂ ਹਨ।
ਮੀਨ : ਜਨਰਲ ਸਿਤਾਰਾਸ ਸਟ੍ਰਾਂਗ, ਉਦੇਸ਼ ਪ੍ਰੋਗਰਾਮ ਹੱਲ ਹੋਣਗੇ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਆਪ ਦੀ ਪੈਠ ਬਣੀ ਰਹੇਗੀ।

6 ਅਕਤੂਬਰ 2026, ਮੰਗਲਵਾਰ
ਅੱਸੂ ਵਦੀ ਤਿੱਥੀ ਇਕਾਦਸ਼ੀ (6-7 ਮੱਧ ਰਾਤ 12.35 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਕਰਕ ’ਚ   
ਮੰਗਲ      ਕਰਕ ’ਚ
ਬੁੱਧ         ਤੁਲਾ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਤੁਲਾ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ
  
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 20 ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 14 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 24, ਸੂਰਜ ਉਦੇ ਸਵੇਰੇ 6.28 ਵਜੇ, ਸੂਰਜ ਅਸਤ ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਲੇਖਾ (ਰਾਤ 10.18 ਤੱਕ) ਅਤੇ ਮਗਰੋਂ ਨਕਸ਼ੱਤਰ ਮੱਘਾ, ਯੋਗ :ਸਿੱਧ (ਸਵੇਰੇ 7.21 ਤੱਕ) ਅਤੇ ਮਗਰੋਂ ਯੋਗ ਸਾਧਿਆ, ਚੰਦਰਮਾ :ਕਰਕ ਰਾਸ਼ੀ ’ਤੇ (ਰਾਤ 10.18 ਤੱਕ) ਅਤੇ ਮਗਰੋਂ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 10.18 ਤੱਕ  ਜੰਮੇ  ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਅਤੇ ਮਗਰੋਂ ਮੱਘਾ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਾਯ ਦਿਸ਼ਾ ਲਈ ਰਾਹੂਕਾਲ  ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ  ਦਾ ਇਕਾਦਸ਼ੀ ਦਾ ਸਰਾਧ , ਇੰਦਰਾ ਇਕਾਦਸ਼ੀ ਵਰਤ .
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar