ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
9/11/2026 5:10:20 AM
ਮੇਖ : ਯਤਨ ਕਰਨ ’ਤੇ ਪਲਾਨਿੰਗ-ਪ੍ਰੋਗਰਾਮਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋ ਸਕਦੀ ਹੈ ਪਰ ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ।
ਬ੍ਰਿਖ : ਜ਼ਮੀਨੀ ਕੰਮਾਂ ਲਈ ਆਪ ਦੀ ਭੱਜਦੌੜ ਤਾਂ ਚੰਗਾ ਨਤੀਜਾ ਦੇਵੇਗੀ ਪਰ ਭੱਜਦੌੜ ਲਾਪਰਵਾਹੀ ਨਾਲ ਕਰੋ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।
ਮਿਥੁਨ : ਵੱਡੇ ਲੋਕਾਂ ਨਾਲ ਮੇਲ-ਮਿਲਾਪ ਫਰੂਟਫੁੱਲ ਰਹੇਗਾ ਪਰ ਘਟੀਆ ਸਾਥੀ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਣਗੇ।
ਕਰਕ : ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫ਼ਰਟੇਬਲ ਰਹੇਗੀ ਪਰ ਕਾਰੋਬਾਰੀ ਕੰਮਾਂ ’ਚ ਕਿਸੇ ’ਤੇ ਵੀ ਜ਼ਰੂਰਤ ਤੋਂ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਸਿੰਘ : ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ।
ਕੰਨਿਆ : ਸਿਤਾਰਾ ਸ਼ਾਮ ਤੱਕ ਖਰਚਿਆਂ ਨੂੰ ਵਧਾਉਣ ਅਤੇ ਜਨਰਲ ਹਾਲਾਤ ਪ੍ਰਤੀਕੂਲ ਰੱਖਣ ਵਾਲਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਤੁਲਾ : ਸਿਤਾਰਾ ਸ਼ਾਮ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ, ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਝਮੇਲਿਆਂ ਵਾਲਾ ਬਣੇਗਾ।
ਬ੍ਰਿਸ਼ਚਕ : ਕੋਈ ਵੀ ਕੋਸ਼ਿਸ਼, ਉਹ ਸਰਕਾਰੀ ਹੋਵੇ ਜਾਂ ਗੈਰ-ਸਰਕਾਰੀ, ਬੁਝੇ ਮਨ ਨਾਲ ਨਾ ਕਰੋ, ਵਰਨਾ ਮਨਮਰਜ਼ੀ ਦਾ ਨਤੀਜਾ ਨਾ ਮਿਲੇਗਾ।
ਧਨ : ਜਨਰਲ ਸਿਤਾਰਾ ਬਿਹਤਰ ਹਾਲਾਤ ਰੱਖੇਗਾ, ਤੇਜ ਪ੍ਰਭਾਵ ਬਣਿਆ ਰਹੇਗਾ, ਕੰਮਕਾਜੀ ਕੋਸ਼ਿਸ਼ਾਂ ’ਚ ਵੀ ਆਪ ਇਫ਼ੈਕਟਿਵ ਰਹੋਗੇ।
ਮਕਰ : ਸਿਤਾਰਾ ਸ਼ਾਮ ਤੱਕ ਪੇਟ ਲਈ ਕਮਜ਼ੋਰ, ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਫ਼ਿਰ ਬਾਅਦ ’ਚ ਸਮਾਂ ਸਫ਼ਲਤਾ ਵਾਲਾ।
ਕੁੰਭ : ਸਿਤਾਰਾ ਸ਼ਾਮ ਤੱਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਸਿਹਤ ਦੇ ਵਿਗੜਣ ਦਾ ਡਰ ਰਹੇਗਾ।
ਮੀਨ : ਸਿਤਾਰਾ ਸ਼ਾਮ ਤੱਕ ਕਮਜ਼ੋਰ, ਮਨ ਡਰਿਆ-ਡਰਿਆ ਅਤੇ ਟੈਂਸ ਜਿਹਾ ਰਹੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
11 ਸਤੰਬਰ 2026, ਸ਼ੁੱਕਰਵਾਰ
ਭਾਦੋਂ ਵਦੀ ਤਿੱਥੀ ਮੱਸਿਆ (ਸਵੇਰੇ 8.57 ਤੱਕ) ਅਤੇ ਮਗਰੋਂ ਤਿੱਥੀ ਏਕਮ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਭਾਦੋਂ ਪ੍ਰਵਿਸ਼ਟੇ 26, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 20 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲ-ਅੱਵਲ, ਤਰੀਕ : 28, ਸੂਰਜ ਉਦੇ ਸਵੇਰੇ 6.13 ਵਜੇ, ਸੂਰਜ ਅਸਤ : ਸ਼ਾਮ 6.35 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਿਹਰ 1.17 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ, ਯੋਗ : ਸਾਧਿਆ (ਸ਼ਾਮ 5.02 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 7.08 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਭਾਦੋਂ ਮੱਸਿਆ (ਦੇਵਤਿਆਂ ਦੇ ਕੰਮਾਂ ਲਈ) ਗਨੀ ਸਤੀ ਮੇਲਾ (ਝੁੰਝਣੂੰ, ਰਾਜਸਥਾਨ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
