ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

9/22/2026 4:00:02 AM

ਮੇਖ : ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਧਿਆਨ ਨਾਲ ਸੁਣਨਗੇ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਇਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਜੀਅ ਲੱਗੇਗਾ, ਮਾਣ-ਸਨਮਾਨ ਦੀ ਪ੍ਰਾਪਤੀ।
ਮਿਥੁਨ : ਸਿਤਾਰਾ ਸਿਹਤ ਲਈ ਕਮਜ਼ੋਰ , ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਨਾ ਤਾਂ ਕਿਸੇ ਦੇ ਝਾਂਸੇ ’ਚ ਫਸੋ ਅਤੇ ਨਾ ਹੀ ਕੋਈ ਜ਼ਿੰਮੇਵਾਰੀ ਲਓ।
ਕਰਕ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫੰਟ ’ਤੇ ਮਿਠਾਸ-ਤਾਲਮੇਲ ਸਦਭਾਅ ਬਣਿਆ ਰਹੇਗਾ।
ਸਿੰਘ : ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰਨਾ ਕਿਸੇ ਸਮੇਂ ਮਹਿੰਗਾ ਪੈ ਸਕਦਾ ਹੈ  ਪਰ ਜਨਰਲ ਹਾਲਾਤ ਅਨੁਕਲ ਰਹਿਣਗੇ।
ਕੰਨਿਆ : ਸੰਤਾਨ ਸਾਥ ਦੇਵੇਗੀ ਅਤੇ ਉਹ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਇੰਸਟਰੂਮੈਂਟਲ ਹੋ ਸਕਦੀ ਹੈ, ਪ੍ਰਭਾਅ-ਦਬਦਬਾ, ਮਾਣ-ਸਨਮਾਨ ਬਣਿਆ ਰਹੇਗਾ।
ਤੁਲਾ : ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਕੰਮਕਾਜੀ ਦਸ਼ਾ ਠੀਕ ਠਾਕ ਰਹੇਗੀ।
ਬ੍ਰਿਸ਼ਚਕ : ਵੱਡੇ ਲੋਕ ਸਹਿਯੋਗ ਕਰਨਗੇ, ਆਪ ਦੇ ਕਿਸੇ ਸੁਝਾਅ ਨੂੰ ਸਮਰਥਨ ਦੇਣਗੇ ਅਤੇ ਸ਼ਤਰੂ ਅਾਪ ਦੀ ਪਕੜ ਹੇਠ ਰਹਿਣਗੇ ਤੇਜ ਪ੍ਰਭਾਵ ਬਣਿਆ ਰਹੇਗਾ ।
ਧਨ : ਲੋਹਾ, ਲੋਹਾ-ਮਸ਼ੀਨਰੀ, ਲੋਹੇ ਦੀਆਂ ਬਣੀਆਂ ਵਸਤਾਂ ਅਤੇ ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਕਰ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ, ਧਾਰਮਿਕ ਕੰਮਾਂ ’ਚ ਰੁਚੀ, ਸਫਲਤਾ ਸਾਥ ਦੇਵੇਗੀ।
ਕੁੰਭ : ਸਿਤਾਰਾ ਉਲਝਣਾਂ- ਝਮੇਲਿਅਾਂ ਅਤੇ ਪ੍ਰੇਸ਼ਾਨੀ ਰੱਖਣ ਵਾਲਾ, ਸਿਹਤ ਦੇ ਵਿਗੜਣ ਅਤੇ ਪੈਰ ਦੇ ਫਿਸਲਣ ਦਾ ਡਰ, ਮਨ ਵੀ ਡਿਸਟਰਬ ਜਿਹਾ ਰਹੇਗਾ।
ਮੀਨ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

22 ਸਤੰਬਰ 2026, ਮੰਗਲਵਾਰ
ਭਾਦੋਂ ਸੁਦੀ ਤਿੱਥੀ ਇਕਾਦਸ਼ੀ (ਰਾਤ 9.44 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ       ਕੰਨਿਆ ’ਚ 
ਚੰਦਰਮਾ    ਮਕਰ ’ਚ 
ਮੰਗਲ      ਕਰਕ ’ਚ
ਬੁੱਧ         ਕੰਨਿਆ ’ਚ 
ਗੁਰੂ         ਕਰਕ ’ਚ 
ਸ਼ੁੱਕਰ       ਤੁਲਾ ’ਚ 
ਸ਼ਨੀ        ਮੀਨ ’ਚ
ਰਾਹੂ        ਕੁੰਭ ’ਚ                                                     
ਕੇਤੂ        ਸਿੰਘ ’ਚ  

ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 31 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :10, ਸੂਰਜ ਉਦੇ ਸਵੇਰੇ 6.20 ਵਜੇ, ਸੂਰਜ ਅਸਤ : ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾਖਾੜਾ (ਸਵੇਰੇ 7.07 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ, ਯੋਗ : ਅਤਿਗੰਡ (ਸ਼ਾਮ 4.29  ਤੱਕ) ਅਤੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ),ਭਦਰਾ ਰਵੇਗੀ (ਸਵੇਰੇ 8.53 ਤੋਂ ਰਾਤ 9.44 ਤੱਕ), ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ ਦਿਸ਼ਾ ਲਈ ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ), ਪੁਰਬ ਦਿਵਸ ਅਤੇ ਤਿਉਹਾਰ: ਪਦਮਾ ਇਕਾਦਸ਼ੀ ਵਰਤ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar