ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
9/18/2026 5:32:09 AM
ਮੇਖ : ਖਾਣ-ਪੀਣ ’ਚ ਪੂਰਾ ਪਰਹੇਜ਼ ਰੱਖਣ ਦੇ ਬਾਵਜੂਦ ਵੀ ਪੇਟ ਕੁਝ ਨਾ ਕੁਝ ਵਿਗੜਿਆ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਸਹੀ ਰਹੇਗਾ।
ਬ੍ਰਿਖ : ਕਾਰੋਬਾਰੀ ਕੰਮਾਂ ਦੀ ਦਸ਼ਾ ਠੀਕ ਪਰ ਦੋਵੇਂ ਪਤੀ-ਪਤਨੀ ’ਚ ਕਿਸੇ ਨਾ ਕਿਸੇ ਗੱਲ ’ਤੇ ਕੁਝ ਨਾਰਾਜ਼ਗੀ ਅਤੇ ਖਟਪਟ ਰਹਿ ਸਕਦੀ ਹੈ।
ਮਿਥੁਨ : ਡਰੇ-ਡਰੇ ਮਨ ਕਰ ਕੇ ਆਪ ਕਿਸੇ ਵੀ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਬਚੋਗੇ, ਸਫ਼ਰ ਵੀ ਟਾਲ ਦਿਓ।
ਕਰਕ : ਧਾਰਮਿਕ ਕੰਮਾਂ ’ਚ ਜੀਅ ਨਾ ਲੱਗੇਗਾ, ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਜ਼ਬਤ ਰੱਖੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਸਿੰਘ : ਭੱਜਦੌੜ ਕਰਨ ਦੇ ਬਾਵਜੂਦ ਵੀ ਜ਼ਮੀਨੀ ਕੰਮਾਂ ਲਈ ਆਪ ਦੀ ਮਿਹਨਤ ਬੇਨਤੀਜਾ ਜਿਹੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਕੰਨਿਆ : ਕੰਮਕਾਜੀ ਸਾਥੀਆਂ ਦੇ ਤੌਰ ਤਰੀਕੇ ਤੋਂ ਆਪ ਨੂੰ ਪ੍ਰੇਸ਼ਾਨੀ ਮਿਲ ਸਕਦੀ ਹੈ, ਕਾਰੋਬਾਰੀ ਭੱਜਦੌੜ ਵੀ ਬੇਨਤੀਜਾ ਜਿਹੀ ਰਹੇਗੀ।
ਤੁਲਾ : ਨਾ ਤਾਂ ਉਧਾਰੀ ’ਚ ਫ਼ਸੋ ਅਤੇ ਨਾ ਹੀ ਕੋਈ ਕਾਰੋਬਾਰੀ ਟੂਰ ਕਰੋ, ਕਿਸੇ ਦੀ ਅਰਥ ਜ਼ਿੰਮੇਵਾਰੀ ’ਚ ਵੀ ਨਾ ਫ਼ਸੋ।
ਬ੍ਰਿਸ਼ਚਕ : ਵਪਾਰਕ ਅਤੇ ਕੰਮਕਾਜ ਦਸ਼ਾ ਚੰਗੀ, ਡਾਵਾਂਡੋਲ ਮਨ ਕਰ ਕੇ ਆਪ ਕਿਸੇ ਵੀ ਕੰਮ ਨੂੰ ਫ਼ਾਈਨਲ ਨਾ ਕਰ ਸਕੋਗੇ।
ਧਨ : ਖਰਚਿਆਂ ਕਰ ਕੇ ਅਰਥ ਦਸ਼ਾ ਤੰਗ ਰਹੇਗੀ, ਕਿਸੇ ਹੇਠ ਆਪਣੀ ਪੇਮੈਂਟ ਫ਼ਸਾਉਣ ਤੋਂ ਵੀ ਬਚੋ।
ਮਕਰ : ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫ਼ਰਟੇਬਲ ਰੱਖਣ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭ ਦੇਵੇਗੀ।
ਕੁੰਭ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਆਪ ਦਾ ਕੋਈ ਵੀ ਸਰਕਾਰੀ ਯਤਨ ਸਿਰੇ ਨਾ ਚੜ੍ਹੇਗਾ।
ਮੀਨ : ਕਿਉਂਕਿ ਨੈਗੇਟਿਵ ਸੋਚ ਵਿਚਾਰ ਪ੍ਰਭਾਵੀ ਰਹੇਗੀ, ਇਸ ਲਈ ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਪ੍ਰੋਗਰਾਮ ਨੂੰ ਅੱਗੇ ਨਾ ਵਧਾ ਸਕੋਗੇ।
18 ਸਤੰਬਰ 2026, ਸ਼ੁੱਕਰਵਾਰ
ਭਾਦੋਂ ਸੁਦੀ ਤਿੱਥੀ ਸਪਤਮੀ (ਦੁਪਹਿਰ 1.02 ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਮਿਥੁਨ ’ਚ
ਬੁੱਧ ਕੰਨਿਆ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 2, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 27 (ਭਾਦੋਂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 6, ਸੂਰਜ ਉਦੇ ਸਵੇਰੇ 6.17 ਵਜੇ, ਸੂਰਜ ਅਸਤ : ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਰਾਤ 10.45 ਤੱਕ) ਅਤੇ ਮਗਰੋਂ ਨਕਸ਼ੱਤਰ ਮੂਲਾ, ਯੋਗ : ਪ੍ਰੀਤੀ (ਦੁਪਹਿਰ 1.35 ਤੱਕ) ਅਤੇ ਮਗਰੋਂ ਯੋਗ ਆਯੂਸ਼ਮਾਨ, ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਰਾਤ 10.45 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਰਾਤ 10.45 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਦੁਪਹਿਰ 1.02 ਤੋਂ ਲੈ ਕੇ 18-19 ਮੱਧ ਰਾਤ 2.15 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਓਹਾਰ : ਸ਼੍ਰੀ ਮਹਾ ਲਕਸ਼ਮੀ ਵਰਤ ਸ਼ੁਰੂ (ਚੰਦਰ ਉਦੇ ਵਿਆਪਨੀ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
