ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
10/3/2026 5:29:06 AM
ਮੇਖ : ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਿੰਮਤੀ, ਉਤਸ਼ਾਹੀ ਅਤੇ ਕੰਮਕਾਜੀ ਤੌਰ ’ਤੇ ਬਿਜ਼ੀ ਅਤੇ ਐਕਟਿਵ ਰੱਖੇਗਾ, ਸ਼ਤਰੂ ਕਮਜ਼ੋਰ ਰਹਿਣਗੇ।
ਬ੍ਰਿਖ : ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ, ਫਲ-ਸਬਜ਼ੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫ਼ਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਕਰਕ : ਸਿਤਾਰਾ ਉਲਝਣਾਂ, ਝਮੇਲਿਆਂ, ਪੇਚੀਦਗੀਆਂ ਵਾਲਾ, ਇਸ ਲਈ ਕੋਈ ਬਣਿਆ-ਬਣਾਇਆ ਕੰਮ ਉਲਝ-ਵਿਗੜ ਸਕਦਾ ਹੈ, ਅਹਿਤਿਆਤ ਵਰਤੋ।
ਸਿੰਘ : ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਪ੍ਰੋਗਰਾਮਿੰਗ ਲਾਭ ਦੇਵੇਗੀ, ਵੈਸੇ ਵੀ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫ਼ਲਤਾ ਮਿਲੇਗੀ, ਸ਼ਤਰ ਵੀ ਆਪ ਅੱਗੇ ਠਹਿਰ ਨਾ ਸਕਣਗੇ, ਤੇਜ ਪ੍ਰਭਾਵ ਬਣਿਆ ਰਹੇਗਾ।
ਤੁਲਾ : ਕਿਸੇ ਧਾਰਮਿਕ ਪ੍ਰੋਗਰਾਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ, ਕਥਾ-ਵਾਰਤਾ, ਭਜਨ ਕੀਰਤਨ ਸੁਣਨ ’ਚ ਮਨ ਲੱਗੇਗਾ, ਹਰ ਤਰ੍ਹਾਂ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਹਤ ਬਾਰੇ ਸੁਚੇਤ ਰਹਿਣਾ ਸਹੀ ਰਹੇਗਾ, ਖਾਣਾ-ਪੀਣਾ ਵੀ ਅਹਿਤਿਆਤ ਨਾਲ ਕਰਨਾ ਜ਼ਰੂਰੀ ਹੋਵੇਗਾ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ।
ਧਨ : ਅਰਥ ਅਤੇ ਕਾਰੋਬਾਰੀ ਦਸ਼ਾ ਠੀਕ-ਠਾਕ ਰਹੇਗੀ, ਸਫ਼ਲਤਾ ਸਾਥ ਦੇਵੇਗੀ, ਫ਼ੈਮਿਲੀ ਫ੍ਰੰਟ ’ਤੇ ਤਾਲਮੇਲ ਸਦਭਾਅ ਬਣਿਆ ਰਹੇਗਾ।
ਮਕਰ : ਸ਼ਤਰੂ ਨੁਕਸਾਨ ਪਹੁੰਚਾਉਣ ਲਈ ਹਰ ਦਾਅ ਖੇਡ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਪੂਰਾ ਬਚਾਅ ਰੱਖਣਾ ਸਹੀ ਰਹੇਗਾ।
ਕੁੰਭ : ਜਨਰਲ ਸਿਤਾਰਾ ਸਟ੍ਰਾਂਗ ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਕੋਈ ਸਕੀਮ ਵੀ ਸਿਰੇ ਚੜ੍ਹੇਗੀ।
ਮੀਨ : ਪ੍ਰਾਪਰਟੀ ਦੇ ਕੰਮਾਂ ’ਚ ਕੁਝ ਨਾ ਕੁਝ ਬਿਹਤਰੀ ਹੋਵੇਗੀ ਤੇ ਪ੍ਰਭਾਵ ਬਣਿਆ ਰਹੇਗਾ ਪਰ ਸੰਤਾਨ ਵੱਲੋਂ ਕੁਝ ਪ੍ਰੇਸ਼ਾਨੀ ਰਹੇਗੀ।
3 ਅਕਤੂਬਰ 2026, ਸ਼ਨੀਵਾਰ
ਅੱਸੂ ਵਦੀ ਤਿੱਥੀ ਸਪਤਮੀ (ਸਵੇਰੇ ਅੱਠ ਵਜੇ ਤੱਕ) ਅਤੇ ਮਗਰੋਂ ਤਿੱਥੀ ਅਸ਼ਟਮੀ (ਜਿਹੜੀ ਕਸ਼ੈਅ ਹੋ ਗਈ ਹੈ)।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 17, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 11 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 21, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (3-4 ਮੱਧ ਰਾਤ 1.30 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸ, ਯੋਗ : ਵਰਿਆਣ (ਬਾਅਦ ਦੁਪਹਿਰ 3.22 ਤੱਕ) ਅਤੇ ਮਗਰੋਂ ਯੋਗ ਪ੍ਰਿਧ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਅਸ਼ਟਮੀ ਦਾ ਸਰਾਧ (ਸਵੇਰੇ ਅੱਠ ਵਜੇ ਤੋਂ ਬਾਅਦ), ਸ਼੍ਰੀ ਜੀਵਿਤ ਪੁੱਤਰਿਕਾ ਵਰਤ, ਸ਼੍ਰੀ ਮਹਾਲਕਸ਼ਮੀ ਵਰਤ ਸਮਾਪਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
