ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
10/2/2026 4:41:51 AM
ਮੇਖ : ਸਿਤਾਰਾ ਬਾਅਦ ਦੁਪਹਿਰ ਤੱਕ ਕਾਰੋਬਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫ਼ਿਰ ਬਾਅਦ ’ਚ ਕੰਮਕਾਜੀ ਭੱਜਦੌੜ ਸਫ਼ਲ ਰਹੇਗੀ।
ਬ੍ਰਿਖ : ਸਿਤਾਰਾ ਅਰਥ ਅਤੇ ਕਾਰੋਬਾਰੀ ਤੌਰ ’ਤੇ ਬਿਹਤਰ, ਕੰਮਕਾਜੀ ਪਲਾਨਿੰਗ ਸਿਰੇ ਚੜ੍ਹੇਗੀ ਪਰ ਹਲਕੀ ਨੇਚਰ ਵਾਲੇ ਲੋਕਾਂ ਤੋਂ ਫ਼ਾਸਲਾ ਰੱਖਣਾ ਸਹੀ ਰਹੇਗਾ।
ਮਿਥੁਨ : ਸਿਤਾਰਾ ਦੁਪਹਿਰ ਤੱਕ ਕੰਪਲੀਕੇਸ਼ਨ ਵਾਲਾ, ਇਸ ਲਈ ਕੋਈ ਵੀ ਨਵੀਂ ਕੋਸ਼ਿਸ਼ ਸ਼ੁਰੂ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣੇਗੀ।
ਕਰਕ : ਸਿਤਾਰਾ ਦੁਪਹਿਰ ਤੱਕ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਪਰ ਬਾਅਦ ’ਚ ਹਰ ਕੰਮ ਉਲਝਦਾ-ਵਿਗੜਦਾ ਨਜ਼ਰ ਆਵੇਗਾ।
ਸਿੰਘ : ਸਿਤਾਰਾ ਬਾਅਦ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫ਼ਲਤਾ ਦੇਣ ਅਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਫ਼ਿਰ ਬਾਅਦ ’ਚ ਅਰਥ ਦਸ਼ਾ ਬਿਹਤਰ ਬਣੇਗੀ।
ਕੰਨਿਆ : ਜਨਰਲ ਸਿਤਾਰਾ ਬਿਹਤਰ, ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧੇਗੀ, ਵੱਡੇ ਲੋਕ ਵੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ : ਸਿਤਾਰਾ ਬਾਅਦ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਦੂਜਿਆਂ ਦੇ ਝਾਂਸਿਆਂ ’ਚ ਵੀ ਨਾ ਫ਼ਸੋ, ਫ਼ਿਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਬ੍ਰਿਸ਼ਚਕ : ਸਿਤਾਰਾ ਬਾਅਦ ਦੁਪਹਿਰ ਤੱਕ ਕੰਮਕਾਜੀ ਕੰਮਾਂ ਲਈ ਚੰਗਾ, ਫ਼ਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ, ਹਰ ਪੱਖੋਂ ਸਾਵਧਾਨੀ ਵਰਤੋਂ।
ਧਨ : ਸਿਤਾਰਾ ਬਾਅਦ ਦੁਪਹਿਰ ਤੱਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਮੁਸ਼ਕਿਲਾਂ ਵਧਣਗੀਆਂ, ਮਨ ਵੀ ਡਿਸਟਰਬ ਜਿਹਾ ਰਹੇਗਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਮਕਰ : ਸਿਤਾਰਾ ਬਾਅਦ ਦੁਪਹਿਰ ਤੱਕ ਬਿਹਤਰ, ਉਦੇਸ਼ ਪ੍ਰੋਗਰਾਮ ਸਿਰੇ ਚੜ੍ਹਨਗੇ, ਫ਼ਿਰ ਬਾਅਦ ’ਚ ਸਮਾਂ ਪ੍ਰੇਸ਼ਾਨੀ ਵਾਲਾ ਬਣੇਗਾ, ਸਫ਼ਰ ਵੀ ਨੁਕਸਾਨ ਵਾਲਾ।
ਕੁੰਭ : ਬਾਅਦ ਦੁਪਹਿਰ ਤੱਕ ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।
ਮੀਨ : ਬਾਅਦ ਦੁਪਹਿਰ ਤੱਕ ਮਿੱਤਰ ਅਤੇ ਕੰਮਕਾਜੀ ਸਾਥੀ ਸਹਿਯੋਗ ਦੇਣਗੇ, ਫ਼ਿਰ ਬਾਅਦ ’ਚ ਜਨਰਲ ਹਾਲਾਤ ਸਫ਼ਲਤਾ ਦੇਣ ਵਾਲੇ ਬਣੇ ਰਹਿਣਗੇ।
2 ਅਕਤੂਬਰ 2026, ਸ਼ੁੱਕਰਵਾਰ
ਅੱਸੂ ਵਦੀ ਤਿੱਥੀ ਛੱਠ (ਸਵੇਰੇ 10.16 ਤੱਕ) ਅਤੇ ਮਗਰੋਂ ਤਿੱਥੀ ਸਪਤਮੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 16, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 10 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ : 20, ਸੂਰਜ ਉਦੇ ਸਵੇਰੇ 6.26 ਵਜੇ, ਸੂਰਜ ਅਸਤ ਸ਼ਾਮ 6.08 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (2-3 ਮੱਧ ਰਾਤ 2.55 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵਿਅਤੀਪਾਤ (ਸ਼ਾਮ 6.18 ਤੱਕ) ਅਤੇ ਮਗਰੋਂ ਯੋਗ ਵਰਿਆਨ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਬਾਅਦ ਦੁਪਹਿਰ 3.41 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭੱਦਰਾ ਰਹੇਗੀ (ਸਵੇਰੇ 10.16 ਤੋਂ ਲੈ ਕੇ ਰਾਤ 9.08 ਤੱਕ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਆ ਦਿਸ਼ਾ ਲਈ ਰਾਹੂਕਾਲ ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿੱਥੀ ਸਪਤਮੀ ਦਾ ਸਰਾਧ (ਸਵੇਰੇ 10.16 ਤੋਂ ਬਾਅਦ), ਗਾਂਧੀ ਅਤੇ ਸ਼ਾਸਤਰੀ ਜੈਅੰਤੀ)।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
