ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਮੋਹਰੀ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ

9/28/2026 3:52:10 AM

ਮੇਖ : ਸਿਤਾਰਾ ਸਵੇਰ ਤੱਕ ਪੰਗਿਆਂ, ਪੇਚੀਦਗੀਆਂ ਨੂੰ ਪੈਦਾ ਕਰਨ ਵਾਲਾ ਹੋਵੇਗਾ ਪਰ ਬਾਅਦ ’ਚ ਪ੍ਰੇਸ਼ਾਨੀ ਹੋਵੇਗੀ।
ਬ੍ਰਿਖ : ਸਿਤਾਰਾ ਸਵੇਰ ਤੱਕ ਬਿਹਤਰ ਹਾਲਾਤ ਰੱਖਣ ਵਾਲਾ ਪਰ ਬਾਅਦ ’ਚ ਕੋਈ ਨਾ ਕੋਈ ਬਣਿਆ ਬਣਾਇਆ ਕੰਮ ਵਿਗੜੇਗਾ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਮਿਥੁਨ : ਸਿਤਾਰਾ ਸਵੇਰ ਤੱਕ ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ਨੂੰ ਸੰਵਾਰਨ ਵਾਲਾ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ, ਵਿਅਸਤਤਾ ਬਣੀ ਰਹੇਗੀ।
ਕਰਕ :ਜਨਰਲ ਸਿਤਾਰਾ ਸਟ੍ਗਾਂਰ, ਜਿਹੜਾ ਅਾਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਇਰਾਦਿਆਂ ’ਚ ਮਜ਼ਬੂਤੀ, ਸ਼ਤਰੂ ਵੀ ਕਮਜ਼ੋਰ ਰਹਿਣਗੇ।
ਸਿੰਘ : ਸਵੇਰ ਤੱਕ ਪੇਟ ’ਚ ਕੁਝ  ਨਾ ਕੁਝ ਖਰਾਬੀ ਰਹਿ ਸਕਦੀ ਹੈ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਦਾ ਖਤਰਾ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਹੋਵੇਗੀ।
ਕੰਨਿਆ : ਸਵੇਰ ਤੱਕ ਸਿਤਾਰਾ ਬਿਹਤਰ,ਕੰਮਕਾਜੀ ਦਸ਼ਾ ਠੀਕ ਠਾਕ ਰਹੇਗੀ, ਫਿਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਉਦਾਸੀ ਅਤੇ ਮਾਯੂਸੀ ਵੀ ਰਹੇਗੀ।
ਤੁਲਾ : ਸਵੇਰ ਤੱਕ ਸਮਾਂ ਅਹਿਤਿਆਤ, ਪ੍ਰੇਸ਼ਾਨੀ ਵਾਲਾ, ਨੁਕਸਾਨ ਦਾ ਡਰ ਰਹੇਗਾ ਪਰ ਬਾਅਦ ’ਚ ਸਮਾਂ ਸਫਲਤਾ ਅਤੇ ਇੱਜ਼ਤਮਾਣ ਦੇਵੇਗਾ।
ਬ੍ਰਿਸ਼ਚਕ : ਸਵੇਰ ਤੱਕ ਸਿਤਾਰਾ ਬਿਹਤਰ, ਜਿਹੜਾ ਆਪ ਨੂੰ ਹਰ ਮੋਰਚੇ ’ਤੇ ਪ੍ਰਭਾਵੀ ਰੱਖੇਗਾ ਪਰ ਬਾਅਦ ’ਚ ਵਿਪਰੀਤ ਹਾਲਾਤ ਬਣਨਗੇ, ਸ਼ਤਰੂ ਸਿਰ ਚੁੱਕਦੇ ਨਜ਼ਰ ਆਉਣਗੇ।
ਧਨ : ਜਨਰਲ ਸਿਤਾਰਾ ਸਟ੍ਰਾਂਗ, ਜਿਹੜਾ ਆਪ ਨੂੰ ਹਰ ਫਰੰਟ ’ਤੇ ਵਿਜਈ, ਐਕਟਿਵ ਰੱਖੇਗਾ। ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਸਿਤਾਰਾ ਸਵੇਰ ਤੱਕ ਕੰਮਕਾਜੀ ਤੌਰ ’ਤੇ ਵਿਅਸਤ ਰੱਖੇਗਾ ਪਰ ਬਾਅਦ ’ਚ ਜ਼ਮੀਨੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।
ਕੁੰਭ : ਸਿਤਾਰਾ ਸਵੇਰ ਤੱਕ ਆਰਥਿਕ ਤੌਰ ’ਤੇ ਸਥਿਤੀ ਬਿਹਤਰ ਰੱਖੇਗਾ, ਫਿਰ ਬਾਅਦ ’ਚ ਕੰਮਕਾਜੀ ਭੱਜਦੌੜ ਲਾਭਕਾਰੀ ਰਹੇਗੀ।
ਮੀਨ : ਸਿਤਾਰਾ ਕੰਮਕਾਜੀ ਕੰਮਾਂ ਨੂੰ  ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਆਪਣੇ ਗੁੱਸੇ ’ਤੇ ਜ਼ਬਤ ਰਖਣਾ ਜ਼ਰੂਰੀ।

28 ਸਤੰਬਰ 2026, ਸੋਮਵਾਰ
ਅੱਸੂ ਵਦੀ ਤਿੱਥੀ ਦੂਜ (ਸ਼ਾਮ 7.14 ਤੱਕ) ਅਤੇ ਮਗਰੋਂ ਤਿੱਥੀ ਤੀਜ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ        ਕੰਨਿਆ ’ਚ 
ਚੰਦਰਮਾ    ਮੀਨ ’ਚ 
ਮੰਗਲ      ਕਰਕ ’ਚ
ਬੁੱਧ         ਤੁਲਾ ’ਚ 
ਗੁਰੂ        ਕਰਕ ’ਚ 
ਸ਼ੁੱਕਰ      ਤੁਲਾ ’ਚ 
ਸ਼ਨੀ       ਮੀਨ ’ਚ
ਰਾਹੂ       ਕੁੰਭ ’ਚ                                                     
ਕੇਤੂ       ਸਿੰਘ ’ਚ  

ਬਿਕ੍ਰਮੀ ਸੰਮਤ : 2083, ਅੱਸੂ ਪ੍ਰਵਿਸ਼ਟੇ 12, ਰਾਸ਼ਟਰੀ ਸ਼ਕ ਸੰਮਤ : 1948, ਮਿਤੀ :6 (ਅੱਸੂ), ਹਿਜਰੀ ਸਾਲ 1448, ਮਹੀਨਾ : ਰਬਿ-ਉਲਸਾਨੀ, ਤਰੀਕ :16, ਸੂਰਜ ਉਦੇ ਸਵੇਰੇ 6.23 ਵਜੇ, ਸੂਰਜ ਅਸਤ : ਸ਼ਾਮ 6.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ  (ਸਵੇਰੇ 10.17 ਤੱਕ) ਅਤੇ ਮਗਰੋਂ ਨਕਸ਼ੱਤਰ  ਅਸ਼ਵਨੀ,  ਯੋਗ ਧਰੁਵ (ਸਵੇਰੇ 8.54 ਤੱਕ) ਅਤੇ ਮਗਰੋਂ ਯੋਗ ਵਿਆਘਾਤ ,ਚੰਦਰਮਾ : ਮੀਨ ਰਾਸ਼ੀ ’ਤੇ (ਸਵੇਰੇ 10.17) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਸਵੇਰੇ 10.17 ਤੱਕ), ਸਵੇਰੇ 10.17 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (29 ਸਤੰਬਰ ਸਵੇਰੇ 6.12 ’ਤੇ ), ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ ਨੌਂ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਦੂਜ ਦਾ ਸਰਾਦ, ਸ਼ਹੀਦੇ-ਆਜ਼ਮ ਭਗਤ ਸਿੰਘ ਜਨਮ ਦਿਨ। 
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)


Sandeep Kumar

Content Editor Sandeep Kumar