ਮੇਖ ਰਾਸ਼ੀ ਵਾਲਿਆਂ ਨੂੰ ਆਪਣੇ ਕੰਮਾਂ ''ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
10/22/2026 4:44:03 AM
ਮੇਖ : ਲੋਹਾ,ਲੋਹਾ ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਆਂ ਅਤੇ ਲੋਹੇ ਦੇ ਬਣੇ ਸਾਮਾਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ।
ਬ੍ਰਿਖ : ਸਰਕਾਰੀ ਕੰਮਾਂ ਲਈ ਜਿਹੜੀ ਵੀ ਕੋਸ਼ਿਸ਼ ਕਰੋ, ਉਹ ਜ਼ਿਆਦਾ ਧਿਆਨ ਨਾਲ ਕਰੋ, ਕਿਉਂਕਿ ਕੋਈ ਵੀ ਯਤਨ ਆਸਾਨੀ ਨਾਲ ਸਿਰੇ ਨਾ ਚੜ੍ਹੇਗਾ।
ਮਿਥੁਨ : ਬੇਕਾਰ ਕੰਮਾਂ ਵੱਲ ਭਟਕਦੇ ਆਪਣੇ ਮਨ ’ਤੇ ਕਾਬੂ ਰੱਖੋ ਪਰ ਆਮ ਹਾਲਾਤ ਪਹਿਲੇ ਦੀ ਤਰ੍ਹਾਂ ਬਣੇ ਰਹਿਣਗੇ, ਸਫਰ ਵੀ ਠੀਕ ਠਾਕ ਰਹੇਗਾ।
ਕਰਕ : ਪੂਰਾ ਪਰਹੇਜ ਰੱਖਣ ਦੇ ਬਾਵਜੂਦ ਵੀ ਪੇਟ ’ਚ ਕੁਝ ਵਿਗਾੜ ਜਿਹਾ ਰਹਿ ਸਕਦਾ ਹੈ, ਇਸ ਲਈ ਖਾਣ-ਪੀਣ ’ਚ ਲਾਪਰਵਾਹੀ ਨਾ ਵਰਤੋ।
ਸਿੰਘ : ਅਰਥ ਅਤੇ ਕਾਰੋਬਾਰੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਹਿਤਕਰ ਰਹੇਗਾ।
ਕੰਨਿਆ : ਸ਼ਤਰੂ ਕਿਉਂਕਿ ਨੁਕਸਾਨ ਪਹੁੰਚਾ ਸਕਦੇ ਹਨ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਸਫਰ ਵੀ ਟਾਲ ਦੇਣਾ ਸਹੀ ਰਹੇਗਾ।
ਤੁਲਾ : ਇਰਾਦਿਆਂ’ਚ ਮਜ਼ਬੂਤੀ, ਸ਼ਤਰੂ ਵੀ ਆਪ ਅੱਗੇ ਟਿਕਣ ਦੀ ਹਿੰਮਤ ਨਾ ਕਰ ਸਕਣਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।
ਬ੍ਰਿਸ਼ਚਕ : ਜ਼ਮੀਨ ਜਾਇਦਾਦ ਨਾਲ ਜੁੜਿਆ ਕੋਈ ਵੀ ਯਤਨ ਬੇ-ਧਿਆਨੀ ਨਾਲ ਨਾ ਕਰੋ, ਕਿਉਂਕਿ ਸਿਤਾਰਾ ਬਹੁਤ ਚੰਗਾ ਨਹੀਂ ਹੈ।
ਧਨ : ਸਟ੍ਰਾਂਗ ਸਿਤਾਰਾ ਆਪ ਨੂੰ ਹਿੰਮਤ-ਉਤਸ਼ਾਹੀ ਰੱਖੇਗਾ, ਕੰਮਕਾਜੀ ਭੱਜਦੌੜ ਅਤੇ ਵਿਅਸਤਤਾ ਬਣੀ ਰਹੇਗੀ।
ਮਕਰ : ਕਾਰੋਬਾਰੀ ਕੰਮਾਂ ਲਈ ਸਿਤਾਰਾ ਚੰਗਾ ਪਰ ਜਿਹੜਾ ਵੀ ਯਤਨ ਕਰੋ, ਪੂਰੇ ਧਿਆਨ ਨਾਲ ਕਰੋ, ਵੈਸੇ ਆਪ ਪ੍ਰਭਾਵੀ ਰਹੋਗੇ।
ਕੁੰਭ : ਕੰਮਕਾਜੀ ਕੰਮਾਂ ਦਾ ਸਿਤਾਰਾ ਚੰਗਾ, ਯਤਨਾਂ-ਪ੍ਰੋਗਰਾਮਾਂ’ਚ ਸਫਲਤਾ ਮਿਲੇਗੀ ਪਰ ਸੁਭਾਅ’ਚ ਗੁੱਸਾ ਬਣਿਆ ਰਹੇਗਾ।
ਮੀਨ : ਖਰਚਿਆਂ ਦਾ ਜ਼ੋਰ, ਖਰਚ ਜਾਇਜ਼ ਅਤੇ ਫਿਜ਼ੂਲ ਦੋਨੋਂ ਤਰ੍ਹਾਂ ਦਾ ਹੋਵੇਗਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ, ਸਫਰ ਵੀ ਨੁਕਸਾਨ ਵਾਲਾ ਹੋਵੇਗਾ।
22 ਅਕਤੂਬਰ 2026, ਵੀਰਵਾਰ
ਅੱਸੂ ਸੁਦੀ ਤਿੱਥੀ ਇਕਾਦਸ਼ੀ (ਬਾਅਦ ਦੁਪਹਿਰ 2.50 ਤੱਕ) ਅਤੇ ਮਗਰੋਂ ਤਿੱਥੀ ਦੁਆਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਤੁਲਾ ’ਚ
ਚੰਦਰਮਾ ਕੁੰਭ ’ਚ
ਮੰਗਲ ਕਰਕ ’ਚ
ਬੁੱਧ ਤੁਲਾ ’ਚ
ਗੁਰੂ ਕਰਕ ’ਚ
ਸ਼ੁੱਕਰ ਤੁਲਾ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਕੱਤਕ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਅੱਸੂ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲ ਅੱਵਲ, ਤਰੀਕ :10, ਸੂਰਜ ਉਦੇ ਸਵੇਰੇ 6.39 ਵਜੇ, ਸੂਰਜ ਅਸਤ ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਰਾਤ 8.49 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਵਿ੍ਧੀ (ਰਾਤ 11.40 ਤੱਕ) ਅਤੇ ਮਗਰੋਂ ਯੋਗ ਧਰੁਵ , ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ) ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 2.50 ਤੱਕ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ ਰਾਹੂਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਪਾਪਾਂਕੁਸ਼ਾ ਇਕਾਦਸ਼ੀ ਵਰਤ, ਸੁਆਮੀ ਰਾਮ ਤੀਰਥ ਜਯੰਤੀ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
