ਵੀਰਵਾਰ ਵਾਲੇ ਦਿਨ ਜ਼ਰੂਰ ਕਰੋ ਇਹ ਉਪਾਅ, ‘ਪੈਸੇ’ ਦੇ ਨਾਲ-ਨਾਲ ਘਰ 'ਚ ਆਉਣਗੀਆਂ ਖੁਸ਼ੀਆਂ

7/8/2021 6:04:54 PM

ਜਲੰਧਰ (ਬਿਊਰ) - ਵੀਰਵਾਰ ਵਾਲਾ ਦਿਨ ਵਿਸ਼ਣੂ ਭਗਵਾਨ ਜੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦਾ ਹੁੰਦਾ ਹੈ। ਇਸ ਦਿਨ ਇਨ੍ਹਾਂ ਦੀ ਪੂਜਾ ਕਰਨੀ ਬਹੁਤ ਜ਼ਰੂਰ ਹੁੰਦੀ ਹੈ। ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਦੂਰ ਕਰਨ ਲਈ ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਜ਼ਰੂਰ ਕਰੋ। ਭਗਵਾਨ ਜੀ ਦੀ ਕ੍ਰਿਪਾ ਸਦਕਾ ਜ਼ਿੰਦਗੀ ‘ਚ ਤੁਹਾਨੂੰ ਕਦੇ ਵੀ ਪੈਸੇ, ਸਿਹਤ, ਸਫਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਵੀ ਸਮੱਸਿਆ ਨਹੀਂ ਹੋਵੇਗੀ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਕਰਨ ਨਾਲ ਭਗਵਾਨ ਦੀ ਕ੍ਰਿਪਾ ਹਮੇਸ਼ਾ ਤੁਹਾਡੇ ’ਤੇ ਬਣੀ ਰਹੇਗੀ। 

ਪੀਲੇ ਰੰਗ ਦੇ ਕੱਪੜੇ ਪਾਓ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੁੰਦਾ ਹੈ। ਭਗਵਾਨ ਜੀ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਜ਼ਰੂਰ ਪਾਓ।

ਕੇਲੇ ਦੇ ਦਰਖ਼ੱਤ ਦੀ ਕਰੋ ਪੂਜਾ
ਵੀਰਵਾਰ ਵਾਲੇ ਦਿਨ ਕੇਲੇ ਦੇ ਦਰਖ਼ੱਤ ਦੀ ਪੂਜਾ ਕੀਤੀ ਜਾਂਦੀ ਹੈ। ਸਵੇਰੇ-ਸਵੇਰੇ ਕੇਲੇ ਦੇ ਦਰਖ਼ੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਤੋਂ ਇਲਾਵਾ ਕੇਲੇ ਦੇ ਦਰਖ਼ੱਤ 'ਤੇ ਚਨੇ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

ਚਨੇ ਦੀ ਦਾਲ ਅਤੇ ਕੇਸਰ ਕਰੋ ਦਾਨ
ਵੀਰਵਾਰ ਵਾਲੇ ਦਿਨ ਚਨੇ ਦੀ ਦਾਲ ਅਤੇ ਕੇਸਰ ਮੰਦਰ 'ਚ ਦਾਨ ਕਰਨਾ ਚਾਹੀਦਾ ਹੈ। ਪੂਜਾ ਤੋਂ ਬਾਅਦ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ 10 ਮਿੰਟ ਜ਼ਰੂਰ ਬੈਠੋ ‘ਪੈਰਾਂ ਭਾਰ’, ਗੋਡਿਆਂ ਦੇ ਦਰਦ ਸਣੇ ਦੂਰ ਹੋਣਗੀਆਂ ਇਹ ਬੀਮਾਰੀਆਂ

ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਵਾਲੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲਕਸ਼ਮੀ ਖੁਸ਼ ਹੁੰਦੀ ਹੈ।

ਪੀਲੇ ਰੰਗ ਦੀਆਂ ਚੀਜ਼ਾਂ ਦਾ ਕਰੋ ਦਾਨ 
ਵੀਰਵਾਰ ਨੂੰ ਪੀਲੇ ਫਲ-ਫੁੱਲ, ਛੌਲਿਆਂ ਦੀ ਦਾਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਪੀਲੀ ਮਠਿਆਈ, ਮੱਕੀ ਦਾ ਆਟਾ, ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਇਹ ਚੀਜ਼ਾਂ ਦਾ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿੱਚ ਖੁਸ਼ੀਆਂ ਆਉਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਘਰ 'ਚ ਮੌਜੂਦ ਇਨ੍ਹਾਂ ਚੀਜ਼ਾਂ ਨਾਲ ਆਉਂਦੀ ਹੈ ‘ਗ਼ਰੀਬੀ’ ਅਤੇ ਹੁੰਦੀ ਹੈ ‘ਪੈਸੇ ਦੀ ਘਾਟ’ 

ਪੀਲੇ ਫੁੱਲ
ਇਸ ਦਿਨ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।         

ਕੱਚਾ ਦੁੱਧ ਚੜ੍ਹਾਓ
ਇਸ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ।

ਇਸ ਮੰਤਰ ਦਾ ਕਰੋ ਜਾਪ
ਓਮ ਗ੍ਰਾਂ ਗ੍ਰੀਂ ਗ੍ਰੋਂ ਸ : ਗੁਰੂਵੇ ਨਮ: ਮੰਤਰ ਦਾ 108 ਵਾਰ ਜਾਪ ਕਰੋ।

ਪੜ੍ਹੋ ਇਹ ਵੀ ਖ਼ਬਰ - Health Tips: ਲੱਕ ਦਰਦ ਤੋਂ ਮੁਕਤੀ ਪਾਉਣ ਲਈ ਰੋਜ਼ਾਨਾ ਕਰੋ ‘ਕਸਰਤ’, ਇਨ੍ਹਾਂ ਗੱਲਾਂ ਦਾ ਵੀ ਰੱਖੋ ਖ਼ਾਸ ਧਿਆਨ


rajwinder kaur

Content Editor rajwinder kaur