ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ
3/27/2019 8:18:02 AM

ਮੇਖ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਰਹੋਗੇ।
ਬ੍ਰਿਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਤਿਆਰੀ ਦੇ ਬਗੈਰ ਕੋਈ ਵੀ ਕੰਮ ਹੱਥ ’ਚ ਨਾ ਲਓ।
ਮਿਥੁਨ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ਲਈ ਚੰਗਾ, ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਮਿਲੇਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਤਾਲਮੇਲ, ਸਦਭਾਵ ਬਣਿਆ ਰਹੇਗਾ।
ਕਰਕ- ਸ਼ਤਰੂ ਆਪ ਨੂੰ ਨੀਚਾ ਦਿਖਾਉਣ ਲਈ ਕਿਸੇ ਨਾ ਕਿਸੇ ਮੌਕੇ ਦੀ ਭਾਲ ’ਚ ਰਹਿਣਗੇ, ਇਸ ਲਈ ਪ੍ਰੋ-ਐਕਟਿਵ ਰਹਿ ਕੇ ਉਨ੍ਹਾਂ ਨਾਲ ਡੀਲ ਕਰਨਾ ਚਾਹੀਦਾ ਹੈ।
ਸਿੰਘ- ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ਕਰਕੇ ਆਪ ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਵੀ ਸਫਲ ਹੋ ਸਕਦੇ ਹੋ, ਮੌਰਲ ਬੂਸਟਿੰਗ ਵੀ ਹੋਵੇਗੀ।
ਕੰਨਿਆ- ਯਤਨ ਕਰਨ ’ਤੇ ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ’ਚ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ।
ਤੁਲਾ- ਮਿੱਤਰਾਂ ਅਤੇ ਸੱਜਣ-ਸਾਥੀਅਾਂ ਦੀ ਮਦਦ ਨਾਲ ਆਪ ਦੇ ਕਿਸੇ ਕੰਮ ’ਚੋਂ ਨਾ ਸਿਰਫ ਕੋਈ ਕੰਪਲੀਕੇਸ਼ਨ ਹੀ ਹਟੇਗੀ, ਬਲਕਿ ਉਸ ’ਚ ਬਿਹਤਰੀ ਵੀ ਹੋਵੇਗੀ।
ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਟੀਚਿੰਗ, ਟੂਰਿਜ਼ਮ, ਮੈਡੀਸਨ, ਕੰਸਲਟੈਂਸੀ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ।
ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਸੋਚੋਗੇ ਜਾਂ ਮਨ ਬਣਾਓਗੇ, ਉਸ ’ਚ ਸਕਸੈੱਸ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ।
ਮਕਰ- ਸਿਤਾਰਾ ਨੁਕਸਾਨ-ਪ੍ਰੇਸ਼ਾਨੀ ਵਾਲਾ, ਇਸ ਲਈ ਲੈਣ-ਦੇਣ ਦੇ ਕੰਮ ਜਲਦਬਾਜ਼ੀ ਜਾਂ ਬੇ-ਧਿਆਨੀ ਨਾਲ ਨਾ ਨਿਪਟਾਓ, ਕੋਈ ਕਾਰੋਬਾਰੀ ਟੂਰ ਵੀ ਨਾ ਕਰੋ।
ਕੁੰਭ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਲੋਕਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਦੇਵੇਗਾ ਪਰ ਸੰਤਾਨ ਪੱਖੋਂ ਪ੍ਰੇਸ਼ਾਨੀ ਰਹੇਗੀ।
ਮੀਨ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ, ਅਫਸਰਾਂ ਦੇ ਨਰਮ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ।