ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ
3/30/2019 4:23:28 AM

ਮੇਖ- ਸਿਤਾਰਾ ਰਾਜਕੀ ਕੰਮ ਸੰਵਾਰਨ ਅਤੇ ਅਫ਼ਸਰਾਂ ਦੇ ਰੁਖ਼ ਨੂੰ ਨਰਮ, ਹਮਦਰਦਾਨਾ ਰੱਖਣ ਵਾਲਾ, ਸ਼ਤਰੂ ਯਤਨ ਕਰਨ ਦੇ ਬਾਵਜੂਦ ਵੀ ਆਪ ਨੂੰ ਨੁਕਸਾਨ ਨਹੀਂ ਪਹੁੰਚਾ ਸਕਣਗੇ।
ਬ੍ਰਿਖ- ਜਨਰਲ ਸਿਤਾਰਾ ਮਜ਼ਬੂਤ, ਰਿਲੀਜੀਅਸ ਕੰਮਾਂ ’ਚ ਇੰਟਰਸਟ ਅਤੇ ਮੋਰੇਲ ਬੂਸਟਿੰਗ ਬਣੀ ਰਹੇਗੀ, ਸਮਾਂ ਸਿਹਤ ਨੂੰ ਬਿਹਤਰ ਅਤੇ ਸਰੀਰ ਨੂੰ ਚੁਸਤ ਰੱਖਣ ਵਾਲਾ।
ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਲਿਖਣ-ਪੜ੍ਹਨ ਦਾ ਕੋਈ ਵੀ ਕੰਮ ਬੇ-ਧਿਆਨੀ ਨਾਲ ਨਾ ਕਰੋ, ਨੁਕਸਾਨ ਦਾ ਡਰ ਰਹੇਗਾ।
ਕਰਕ- ਸਿਤਾਰਾ ਵਪਾਰਕ ਅਤੇ ਕੰਮਕਾਜੀ ਕੰਮਾਂ ਲਈ ਬਿਹਤਰ, ਮਨ ’ਚ ਟੂਰਿਜ਼ਮ ਦੀ ਚਾਹਤ ਰਹੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।
ਸਿੰਘ- ਦੁਸ਼ਮਣਾਂ ’ਤੇ ਭਰੋਸਾ ਨਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ, ਕੰਪਲੀਕੇਸ਼ਨਜ਼ ਵੀ ਪ੍ਰੇਸ਼ਾਨੀ ਦਾ ਕਾਰਨ ਬਣੇਗੀ।
ਕੰਨਿਆ- ਆਪ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਪਲਾਨਿੰਗ ’ਚ ਵੀ ਯਤਨ ਕਰਨ ’ਤੇ ਥੋੜ੍ਹੀ-ਬਹੁਤ ਪੇਸ਼ਕਦਮੀ ਹੋਵੇਗੀ।
ਤੁਲਾ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਨਤੀਜਾ ਤਸੱਲੀਬਖਸ਼ ਮਿਲਣ ਦੀ ਆਸ, ਮਾਣ-ਸਨਮਾਨ ਦੀ ਪ੍ਰਾਪਤੀ।
ਬ੍ਰਿਸ਼ਚਕ- ਮਿੱਤਰ, ਸੱਜਣ-ਸਾਥੀ ਅਤੇ ਵੱਡੇ ਲੋਕ ਆਪ ਦੇ ਪ੍ਰਤੀ ਨਰਮ, ਸੁਪੋਰਟਿਵ, ਸਹਿਯੋਗੀ, ਹਮਦਰਦਾਨਾ ਰੁਖ਼ ਰੱਖਣਗੇ, ਵਿਰੋਧੀ ਕਮਜ਼ੋਰ ਰਹਿਣਗੇ।
ਧਨ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਫਰੂਟਫੁਲ ਰਹੇਗੀ, ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।
ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਰੰਗੀਨੀ, ਸਵਛੰਦਤਾ, ਚੰਚਲਤਾ ਬਣੀ ਰਹੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰਨੀ ਚਾਹੀਦੀ ਹੈ।
ਕੁੰਭ- ਖਰਚਿਅਾਂ ਕਰਕੇ ਅਰਥ ਦਸ਼ਾ ਕਮਜ਼ੋਰ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਾਓ।
ਮੀਨ- ਕਿਸੇ ਕਾਰੋਬਾਰੀ ਸਮੱਿਸਆ ’ਚ ਸੁਧਾਰ ਹੋਵੇਗਾ, ਆਮਦਨ ਅਤੇ ਮਨੀ ਫਲੋਅ ਦਾ ਸਿਲਸਿਲਾ ਸਹੀ ਰਹੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ।