ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

09/03/2019 2:30:52 AM

ਮੇਖ- ਵਪਾਰਕ ਅਤੇ ਕੰਮਕਾਜੀ ਦਸ਼ਾ ਸੰਤੋਖਜਨਕ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਵਿਰੋਧੀਅਾਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ, ਮਨ ਵੀ ਕੁਝ ਟੈਂਸ ਜਿਹਾ ਰਹੇਗਾ।

ਮਿਥੁਨ- ਸੰਤਾਨ ਦੇ ਸੁਪੋਰਟਿਵ ਅਤੇ ਪਾਜ਼ੇਟਿਵ ਰੁਖ਼ ਕਰਕੇ ਆਪ ਦੇ ਕਿਸੇ ਉਲਝੇ-ਰੁਕੇ ਕੰਮ ਦੇ ਹੱਲ ਦੇ ਨੇੜੇ ਪਹੁੰਚਣ ਦੀ ਉਮੀਦ ਹੈ।

ਕਰਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇ ਸਕਦੀ ਹੈ ਪਰ ਫੈਮਿਲੀ ਫਰੰਟ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।

ਸਿੰਘ- ਫ੍ਰੈਂਡਸ ਨਾਲ ਨੇੜਤਾ ਫਰੂਟਫੁਲ ਰਹਿ ਸਕਦੀ ਹੈ, ਵੈਸੇ ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਰਹੋਗੇ, ਸ਼ਤਰੂ ਕਮਜ਼ੋਰ ਰਹਿਣਗੇ।

ਕੰਨਿਆ- ਟੂਰਿਜ਼ਮ, ਕੰਸਲਟੈਂਸੀ, ਏਅਰ ਟਿਕਟਿੰਗ, ਇਲੈਕਟ੍ਰੋਨਿਕਸ, ਡੈਕੋਰੇਸ਼ਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਟੂਰਿੰਗ ਵੀ ਸਹੀ ਰਹੇਗੀ।

ਤੁਲਾ- ਅਰਥ ਅਤੇ ਕਾਰੋਬਾਰੀ ਫਰੰਟ ’ਤੇ ਸਥਿਤੀ ਚੰਗੀ, ਸਫਲਤਾ ਸਾਥ ਦੇਵੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਪ੍ਰਹੇਜ਼ ਨਾਲ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਬਚੋ।

ਬ੍ਰਿਸ਼ਚਕ- ਸਿਤਾਰਾ ਉਲਝਣਾਂ-ਝਗੜਿਅਾਂ ਵਾਲਾ, ਧਿਆਨ ਰੱਖੋ ਕਿ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਸਫਰ ਨੁਕਸਾਨ-ਪ੍ਰੇਸ਼ਾਨੀ ਵਾਲਾ ਹੋਵੇਗਾ।

ਧਨ- ਜਨਰਲ ਸਿਤਾਰਾ ਸਟਰਾਂਗ, ਵਪਾਰ-ਕਾਰੋਬਾਰ ’ਚ ਲਾਭ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਕੁਝ ਬਿਹਤਰ ਨਤੀਜਾ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਕਰ- ਰਾਜ-ਦਰਬਾਰ ਦੇ ਕੰਮਾਂ ’ਚੋਂ ਬਾਧਾਵਾਂ-ਮੁਸ਼ਕਿਲਾਂ ਹਟਣਗੀਅਾਂ ਅਤੇ ਸਫਲਤਾ ਮਿਲੇਗੀ, ਅਫਸਰ ਅਤੇ ਵੱਡੇ ਲੋਕ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਰੱਖਣਗੇ।

ਕੁੰਭ- ਸਟਰਾਂਗ ਸਿਤਾਰੇ ਕਰਕੇ ਦੂਜਿਅਾਂ ’ਤੇ ਆਪ ਦੀ ਪੈਠ-ਧਾਕ-ਦਨਦਨਾਹਟ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਮੀਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਸਹੀ ਰਹੇਗਾ, ਵੈਸੇ ਅਰਥ ਦਸ਼ਾ ਸੰਤੋਖਜਨਕ ਰਹੇਗੀ।

3 ਸਤੰਬਰ 2019, ਮੰਗਲਵਾਰ ਭਾਦੋਂ ਸੁਦੀ ਤਿਥੀ ਪੰਚਮੀ (ਰਾਤ 11.28 ਤਕ) ਅਤੇ ਮਗਰੋਂ ਤਿਥੀ ਛੱਠ

ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਸਿੰਘ ’ਚ

ਚੰਦਰਮਾ ਤੁਲਾ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 18, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 12 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 3, ਸੂਰਜ ਉਦੈ ਸਵੇਰੇ : 6.08 ਵਜੇ, ਸੂਰਜ ਅਸਤ : ਸ਼ਾਮ 6.45 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 6.24 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਬ੍ਰਹਮ (ਰਾਤ 10.59 ਤੱਕ) ਅਤੇ ਮਗਰੋਂ ਯੋਗ ਏਂਦਰ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਰਿਸ਼ੀ ਪੰਚਮੀ ਪੁਰਬ, ਸੰਮਤਸਰੀ ਮਹਾਪੁਰਬ (ਜੈਨ), ਮੇਲਾ ਪੱਟ (ਭਦਰਵਾਹ, ਜੰਮੂ-ਕਸ਼ਮੀਰ), ਸ਼੍ਰੀ ਗਰਗ ਆਚਾਰੀਆ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa