ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

02/17/2019 7:03:27 AM

ਮੇਖ- ਸਿਤਾਰਾ ਪੂਰਵ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਬਣਾਈ ਰੱਖੇਗਾ, ਤੇਜ-ਪ੍ਰਭਾਵ-ਦਬਦਬਾ ਵਧੇਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਸਕਸੈੱਸ ਮਿਲੇਗੀ।

ਬ੍ਰਿਖ- ਸਿਤਾਰਾ ਪੂਰਵ ਦੁਪਹਿਰ ਤਕ ਆਮਦਨ ਅਤੇ ਕਾਰੋਬਾਰੀ ਮੋਰਚੇ ’ਤੇ ਬਿਹਤਰ ਹਾਲਾਤ ਬਣਾਉਣ ਵਾਲਾ ਪਰ ਬਾਅਦ ’ਚ ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਮਿਥੁਨ- ਜਨਰਲ ਤੌਰ ’ਤੇ ਕਾਰੋਬਾਰੀ ਕੰਮਾਂ ਲਈ ਮਜ਼ਬੂਤ ਸਿਤਾਰਾ ਆਪ ਨੂੰ ਟੂੂਰਿੰਗ ਦਾ ਚੰਗਾ ਨਤੀਜਾ ਦੇਵੇਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਬਾਧਾ-ਮੁਸ਼ਕਿਲ ਹਟੇਗੀ।

ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਨੁਕਸਾਨ-ਪ੍ਰੇਸ਼ਾਨੀ ਵਾਲਾ, ਕਿਸੇ ਦੇ ਝਾਂਸੇ ’ਚ ਵੀ ਨਾ ਫਸੋ ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ, ਇੱਜ਼ਤ ਵਧੇਗੀ।

ਸਿੰਘ- ਸਿਤਾਰਾ ਪੂਰਵ ਦੁਪਹਿਰ ਤਕ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਟੈਨਸ਼ਨ-ਪ੍ਰੇਸ਼ਾਨੀ ਵਾਲਾ ਬਣੇਗਾ।

ਕੰਨਿਆ- ਸਿਤਾਰਾ ਪੂਰਵ ਦੁਪਹਿਰ ਤਕ ਹਿੰਮਤ, ਸੰਘਰਸ਼-ਸ਼ਕਤੀ ਵਧਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਟੂਰਿੰਗ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ।

ਤੁਲਾ- ਜਨਰਲ ਤੌਰ ’ਤੇ ਪ੍ਰਬਲ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੱਡੇ ਲੋਕ ਮਿਹਰਬਾਨ ਰਹਿਣਗੇ ਅਤੇ ਆਪ ਦੀ ਗੱਲ ਵੱਲ ਧਿਆਨ ਦੇਣਗੇ।

ਬ੍ਰਿਸ਼ਚਕ- ਸਿਤਾਰਾ ਪੂਰਵ ਦੁਪਹਿਰ ਤਕ ਪੇਟ ਲਈ ਠੀਕ ਨਹੀਂ, ਸਫਰ ਵੀ ਨਾ ਕਰਨਾ ਸਹੀ ਰਹੇਗਾ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ, ਸ਼ੁਭ ਕੰਮਾਂ ’ਚ ਧਿਆਨ।

ਧਨ- ਸਿਤਾਰਾ ਪੂਰਵ ਦੁਪਹਿਰ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਅਹਿਤਿਆਤ ਵਾਲਾ, ਸਫ਼ਰ ਨਾ ਕਰੋ।

ਮਕਰ- ਸਿਤਾਰਾ ਪੂਰਵ ਦੁਪਹਿਰ ਤਕ ਕਮਜ਼ੋਰ, ਪੇਟ ’ਚ ਗੜਬੜੀ ਦਾ ਡਰ, ਨੁਕਸਾਨ ਦਾ ਵੀ ਡਰ ਪਰ ਬਾਅਦ ’ਚ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ। 

ਕੁੰਭ- ਸਿਤਾਰਾ ਪੂਰਵ ਦੁਪਹਿਰ ਤਕ ਬਿਹਤਰ, ਉਦੇਸ਼-ਮਨੋਰਥ ਹੱਲ ਹੋਣਗੇ, ਹਰ ਪੱਖੋਂ ਬਿਹਤਰੀ ਹੋਵੇਗੀ ਪਰ ਬਾਅਦ ’ਚ ਹਰ ਮੋਰਚੇ ’ਤੇ ਅਹਿਤਿਆਤ-ਪ੍ਰੇਸ਼ਾਨੀ ਰਹੇਗੀ।

ਮੀਨ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰੇ ਕਰਕੇ ਸ਼ਤਰੂ ਆਪਣੇ ਆਪ ਨੂੰ ਬੇਵੱਸ ਮਹਿਸੂਸ ਕਰਨਗੇ, ਮਾਣ-ਸਨਮਾਨ ਦੀ ਪ੍ਰਾਪਤੀ, ਅਫਸਰ ਆਪ  ਪ੍ਰਤੀ ਨਰਮ ਰੁਖ਼ ਰੱਖਣਗੇ।

KamalJeet Singh

This news is Edited By KamalJeet Singh