ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

4/25/2019 6:48:06 AM

ਮੇਖ- ਸਿਤਾਰਾ ਰਿਲੀਜੀਅਸ ਕੰਮਾਂ ’ਚ ਰੁਚੀ ਵਧਾਉਣ, ਡੇ-ਟੂ-ਡੇ ਲਾਈਫ ’ਚ ਬਾਧਾਵਾਂ ਮੁਸ਼ਕਿਲਾਂ ਨੂੰ ਹਟਾਉਣ ਵਾਲਾ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ।
ਬ੍ਰਿਖ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਜਮ ਨਾਲ ਕਰਨਾ ਚਾਹੀਦਾ ਹੈ, ਆਪਣੇ ਆਪ ਨੂੰ ਦੂਜਿਆਂ ਤੋਂ ਬਚਾ ਕੇ ਰੱਖੋ, ਸਫਰ ਨਾ ਕਰੋ।
ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਹਰ ਮਾਮਲੇ ’ਤੇ ਇਕੋ ਸੋਚ ਅਪਰੋਚ ਰੱਖਣਗੇ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ- ਜਨਰਲ ਸਿਤਾਰਾ ਕੰਪਲੀਕੇਸ਼ਨਜ਼ ਵਾਲਾ, ਇਸ ਲਈ ਬੇਕਾਰ ਦੇ ਝਮੇਲਿਆਂ, ਝਾਂਸਿਆਂ ’ਚ ਫਸਣ ਤੋਂ ਬਚਣਾ ਚਾਹੀਦਾ ਹੈ, ਵਿਰੋਧੀ ਵੀ ਿਸਰਦਰਦੀ ਬਣਾਈ ਰੱਖ ਸਕਦੇ ਹਨ।
ਸਿੰਘ- ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਜਨਰਲ ਤੌਰ ’ਤੇ ਹਰ ਮਾਮਲੇ ’ਚ ਕਦਮ ਬੜ੍ਹਤ ਵਲ ਰਹੇਗਾ।
ਕੰਨਿਆ- ਜੇ ਆਪ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰੋਗੇ, ਤਾਂ ਪੱਕੇ ਤੌਰ ’ਤੇ ਉਸ ’ਚ ਕੁਝ ਨਾ ਕੁਝ ਸਕਸੈੱਸ ਜ਼ਰੂਰ ਮਿਲੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ।
ਤੁਲਾ- ਕੰਮਕਾਜੀ ਸਾਥੀ ਆਪ ਦੀ ਹਰ ਪਲਾਨਿੰਗ ਜਾਂ ਸਕੀਮ ਨੂੰ ਪਾਜ਼ੇਟਿਵ ਤੌਰ ’ਤੇ ਦੇਖਣਗੇ, ਵੈਸੇ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ।
ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮਾਂ ’ਚ ਲਾਭ ਦੇਣ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵਲ ਰੱਖਣ ਵਾਲਾ, ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।
ਧਨ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਮਾਣ- ਯਸ਼ ਦੀ ਪ੍ਰਾਪਤੀ, ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖੋ।
ਮਕਰ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਝਮੇਲਿਆਂ ਵਾਲਾ ਨਾ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਕੁੰਭ- ਸਿਤਾਰਾ ਕਾਰੋਬਾਰੀ ਤੌਰ ’ਤੇ ਬਿਹਤਰ, ਕੰਮਕਾਜੀ ਟੂਰਿੰਗ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।
ਮੀਨ- ਸਿਤਾਰਾ ਰਾਜਕੀ ਕੰਮਾਂ ਨੂੰ ਸੰਵਾਰਨ, ਇੱਜ਼ਤ ਮਾਣ ਵਧਾਉਣ ਵਾਲਾ, ਜਨਰਲ ਤੌਰ ’ਤੇ ਆਪ ਹਾਵੀ ਪ੍ਰਭਾਵੀ, ਵਿਜਈ ਰਹੋਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਾ ਸਕਣਗੇ।

25 ਅਪ੍ਰੈਲ 2019, ਵੀਰਵਾਰ
ਵਿਸਾਖ ਵਦੀ ਤਿਥੀ ਛਠ
( ਦੁਪਹਿਰ 12.47 ਤੱਕ ਅਤੇ ਮਗਰੋਂ ਤਿਥੀ ਸਪਤਮੀ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਬਿਕ੍ਰਮੀ ਸੰਮਤ : 2076, ਵਿਸਾਖ ਪ੍ਰਵਿਸ਼ਟੇ : 12, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 5 (ਵਿਸਾਖ), ਹਿਜਰੀ ਸਾਲ : 1440, ਮਹੀਨਾ : ਸ਼ੱਬਾਨ, ਤਰੀਕ : 19, ਸੂਰਜ ਉਦੈ ਸਵੇਰੇ : 5.53 ਵਜੇ, ਸੂਰਜ ਅਸਤ ਸ਼ਾਮ : 6.58 ਵਜੇ (ਜਲੰਧਰ ਟਾਈਮ), ਨਕਸ਼ੱਤਰ :ਪੁਰਵਾ ਖਾੜਾ (ਰਾਤ 8.37 ਤਕ) ਅਤੇ ਮਗਰੋਂ ਨਕਸ਼ੱਤਰ ਉਤਰਾਖਾੜਾ, ਯੋਗ : ਸਿੱਧ (25-26 ਮੱਧ ਰਾਤ 12.53 ਤੱਕ)। ਚੰਦਰਮਾ: ਧਨ ਰਾਸ਼ੀ ’ਤੇ (25-26 ਮੱਧ ਰਾਤ 3.14 ਤੱਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਭੱਦਰਾ ਰਹੇਗੀ (ਦੁਪਹਿਰ 12.47 ਤੋਂ ਲੈ ਕੇ 25-26 ਮੱਧ ਰਾਤ 1.44 ਤੱਕ। ਦਿਸ਼ਾ ਸ਼ੂਲ ਦੱਖਣ ਅਤੇ ਆਗਨੇਯ ਿਦਸ਼ਾ ਲਈ, ਰਾਹੂ ਕਾਲ ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ।

(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-98872-65593 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa