ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

06/04/2019 7:38:33 AM

ਮੇਖ- ਸਿਤਾਰਾ ਪੂਰਵ ਦੁਪਹਿਰ ਤੱਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਹਰ ਫਰੰਟ ’ਤੇ ਬਿਹਤਰੀ ਦੇਣ ਅਤੇ ਇੱਜ਼ਤ ਮਾਣ ਵਧਾਉਣ ਵਾਲਾ।

ਬ੍ਰਿਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਸਫਰ ਵੀ ਠੀਕ ਠਾਕ ਰਹੇਗਾ।

ਮਿਥੁਨ- ਸਿਤਾਰਾ ਪੂਰਵ ਦੁਪਹਿਰ ਤੱਕ ਨੁਕਸਾਨ ਪ੍ਰੇਸ਼ਾਨੀ, ਉਲਝਣਾਂ-ਝਮੇਲਿਆਂ ਵਾਲਾ ਪਰ ਬਾਅਦ ’ਚ ਹਰ ਫਰੰਟ ’ਤੇ ਆਪ ਹਾਵੀ-ਪ੍ਰਭਾਵੀ ਵਿਜਈ ਰਹੋਗੇ।

ਕਰਕ- ਸਿਤਾਰਾ ਪੂਰਵ ਦੁਪਹਿਰ ਤੱਕ ਕਾਰੋਬਾਰੀ ਕੰਮ ਸੰਵਾਰਨ ਅਤੇ ਬਿਹਤਰੀ ਦੇ ਰਸਤੇ ਖੋਲ੍ਹਣ ਵਾਲਾ ਪਰ ਬਾਅਦ ’ਚ ਹਰ ਕਦਮ ਸੋਚ ਵਿਚਾਰ ਕੇ ਚੁੱਕਣਾ ਚਾਹੀਦਾ ਹੈ।

ਸਿੰਘ- ਸਿਤਾਰਾ ਪੂਰਵ ਦੁਪਹਿਰ ਤੱਕ ਸਰਕਾਰੀ ਕੰਮਾਂ ’ਚ ਸਫਲਤਾ ਦੇਣ ਅਤੇ ਬਾਧਾਵਾਂ ਮੁਸ਼ਕਿਲਾਂ ਨੂੰ ਹਟਾਉਣ ਵਾਲਾ, ਫਿਰ ਬਾਅਦ ’ਚ ਅਰਥ ਦਸ਼ਾ ਸੁਧਰੇਗੀ।

ਕੰਨਿਆ- ਸਿਤਾਰਾ ਪੂਰਵ ਦੁਪਹਿਰ ਤੱਕ ਮਨ ’ਤੇ ਪਾਜ਼ੇਟਿਵ ਸੋਚ ਰੱਖਣ ਅਤੇ ਬਿਹਤਰੀ ਦੇ ਰਸਤੇ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ।

ਤੁਲਾ- ਸਿਤਾਰਾ ਪੂਰਵ ਦੁਪਹਿਰ ਤੱਕ ਪੇਟ ਲਈ ਕਮਜ਼ੋਰ, ਪਰ ਬਾਅਦ ’ਚ ਹਰ ਫਰੰਟ ’ਤੇ ਸਫਲਤਾ ਮਿਲੇਗੀ, ਵੈਸੇ ਪੈਰ ਫਿਸਲਣ ਦਾ ਡਰ ਵੀ ਰਹੇਗਾ।

ਬ੍ਰਿਸ਼ਚਕ- ਸਿਤਾਰਾ ਪੂਰਵ ਦੁਪਹਿਰ ਤੱਕ ਸਟਰਾਂਗ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਅਤੇ ਕੋ-ਅਾਪਰੇਸ਼ਨ ਰਹੇਗੀ, ਪਰ ਬਾਅਦ ’ਚ ਖਾਣਾ ਪੀਣਾ ਸੰਭਲ ਕੇ ਕਰਨਾ ਠੀਕ ਰਹੇਗਾ।

ਧਨ- ਸਿਤਾਰਾ ਪੂਰਵ ਦੁਪਹਿਰ ਤੱਕ ਖਰਚਿਆਂ ਨੂੰ ਵਧਾਉਣ ਅਤੇ ਵਿਰੋਧੀਆਂ ਨੂੰ ਸਟਰਾਂਗ ਬਣਾਉਣ ਵਾਲਾ, ਪਰ ਬਾਅਦ ’ਚ ਜਨਰਲ ਤੌਰ ’ਤੇ ਸਫਲਤਾਵਾਂ ਮਿਲਣਗੀਆਂ।

ਮਕਰ- ਸਿਤਾਰਾ ਪੂਰਵ ਦੁਪਹਿਰ ਤੱਕ ਬਿਹਤਰ, ਰਿਲੀਜੀਅਸ ਕੰਮਾਂ ’ਚ ਧਿਆਨ ਪਰ ਬਾਅਦ ’ਚ ਹਰ ਫਰੰਟ ’ਤੇ ਸਾਵਧਾਨੀ ਵਰਤਣੀ ਜ਼ਰੂਰੀ, ਨੁਕਸਾਨ ਪ੍ਰੇਸ਼ਾਨੀ ਦਾ ਡਰ।

ਕੁੰਭ- ਸਿਤਾਰਾ ਪੂਰਵ ਦੁਪਹਿਰ ਤੱਕ ਸਫਲਤਾ ਅਤੇ ਇੱਜ਼ਤਮਾਣ ਦੇਣ ਵਾਲਾ ਪਰ ਬਾਅਦ ’ਚ ਸੰਤਾਨ ਦਾ ਰੁਖ ਸਹਿਯੋਗੀ, ਸਾਫਟ, ਸੁਪਰੋਟਿਵ ਬਣੇਗਾ।

ਮੀਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਪੂਰਵ ਦੁਪਹਿਰ ਤੱਕ ਸਮਾਂ ਬਿਹਤਰ ਪਰ ਬਾਅਦ ’ਚ ਕੋਰਟ ਕਚਹਿਰੀ ਦੇ ਕੰਮ ਅਟੈਂਡ ਕਰਨ ਲਈ ਸਮਾਂ ਚੰਗਾ ਸਮਝੋ।

4 ਜੂਨ 2019, ਮੰਗਲਵਾਰ ਜੇਠ ਸੁਦੀ ਤਿਥੀ ਏਕਮ (ਦੁਪਹਿਰ 1.58 ਤਕ) ਅਤੇ ਮਗਰੋਂ ਤਿਥੀ ਦੂਜ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਮਿਥੁਨ ’ਚ

ਬੁੱੱਧ ਿਮਥੁਨ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮੇਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 21, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 14 (ਜੇਠ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 29, ਸੂਰਜ ਉਦੈ ਸਵੇਰੇ : 5.27 ਵਜੇ, ਸੂਰਜ ਅਸਤ : ਸ਼ਾਮ 7.25 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਰਾਤ 11.09 ਤੱਕ), ਯੋਗ : ਧ੍ਰਿਤੀ (ਸਵੇਰੇ 7.29 ਤਕ) ਅਤੇ ਮਗਰੋਂ ਯੋਗ ਸ਼ੂਲ ਚੰਦਰਮਾ ਬ੍ਰਿਖ ਰਾਸ਼ੀ ’ਤੇ (ਪੁਰਬ ਦੁਪਹਿਰ 11.39 ਤੱਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ ਦਿਸ਼ਾ ਸ਼ੂਲ : ਉਤਰ ਅਤੇ ਵਾਯਿਵਯ, ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ ਪੁਰਬ, ਦਿਵਸ ਅਤੇ ਤਿਉਹਾਰ : ਜੇਠ ਸ਼ੁਕਲ ਪੱਖ ਅਤੇ ਸ਼੍ਰੀ ਗੰਗਾ ਸ਼ਨਾਨ ਸ਼ੁਰੂ, ਚੰਦਰ ਦਰਸ਼ਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa