ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਵਪਾਰ-ਕਾਰੋਬਾਰ ਨਾਲ ਜੁੜੇ ਕਈ ਕੰਮ

6/12/2019 6:46:44 AM

ਮੇਖ- ਅਸ਼ਾਂਤ-ਪ੍ਰੇਸ਼ਾਨ, ਡਿਸਟਰਬ ਮਨ-ਸਥਿਤੀ ਕਰਕੇ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਅਤੇ ਜੀਅ ਰਾਜ਼ੀ ਨਹੀਂ ਹੋਵੇਗਾ, ਨੁਕਸਾਨ ਦਾ ਵੀ ਡਰ।

ਬ੍ਰਿਖ- ਯਤਨ ਕਰਨ ’ਤੇ ਕੋਈ ਸਕੀਮ ਜਾਂ ਪ੍ਰੋਗਰਾਮ ਕੁਝ ਅੱਗੇ ਵਧੇਗਾ, ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਬਿਹਤਰੀ ਹੋਵੇਗੀ, ਵਿਜੇ ਮਿਲੇਗੀ।

ਮਿਥੁਨ- ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਲੈ ਕੇ ਜੇ ਆਪ ਕੋਈ ਭੱਜ-ਦੌੜ ਕਰਦੇ ਹੋ ਤਾਂ ਉਸ ਦਾ ਬਿਹਤਰ ਨਤੀਜਾ ਮਿਲੇਗਾ, ਵੱਡੇ ਲੋਕ ਵੀ ਮਿਹਰਬਾਨ ਰਹਿਣਗੇ।

ਕਰਕ- ਉਤਸ਼ਾਹ-ਹਿੰਮਤ ਅਤੇ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਆਪ ਦੂਜਿਅਾਂ ’ਤੇ ਜਨਰਲ ਤੌਰ ’ਤੇ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਸ਼ੁਰੂ ਕਮਜ਼ੋਰ ਰਹਿਣਗੇ।

ਸਿੰਘ- ਸਿਤਾਰਾ ਜਨਰਲ ਤੌਰ ’ਤੇ ਵਪਾਰ-ਕਾਰੋਬਾਰ ’ਚ ਲਾਭ ਦੇਣ ਅਤੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਹਟੇਗੀ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ ’ਚ ਕੰਫਰਟੇਬਲ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਤੁਲਾ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮ ਵੀ ਅਹਿਤਿਆਤ ਨਾਲ ਨਿਪਟਾਉਣੇ ਚਾਹੀਦੇ ਹਨ, ਨੁਕਸਾਨ ਦਾ ਵੀ ਡਰ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ ਪਰ ਰਾਹੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਬਣ ਗਈ ਹੈ, ਅਹਿਤਿਆਤ ਰੱਖੋ।

ਧਨ- ਅਫਸਰਾਂ ਅੱਗੇ ਜਾਣ ’ਤੇ ਉਹ ਆਪ ਦੀ ਗੱਲ, ਪੱਖ, ਨਜ਼ਰੀਆ, ਸਟੇਟਮੈਂਟ ’ਤੇ ਧਿਆਨ ਦੇਣਗੇ ਪਰ ਫੈਮਿਲੀ ਫਰੰਟ ’ਤੇ ਵੀ ਟੈਨਸ਼ਨ ਬਣੀ ਰਹੇਗੀ।

ਮਕਰ- ਭੱਜ-ਦੌੜ ਕਰਨ ’ਤੇ ਆਪ ਦੀ ਪਲਾਨਿੰਗ ਸਹੀ ਨਤੀਜਾ ਦੇਵੇਗੀ, ਸ਼ਤਰੂਅਾਂ ਦੀ ਆਪ ਅੱਗੇ ਕੋਈ ਖਾਸ ਪੇਸ਼ ਨਹੀਂ ਚੱਲ ਸਕੇਗੀ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ ਰਹੇਗਾ, ਆਪਣੇ ਆਪ ਨੂੰ ਦੂਜਿਅਾਂ ਦੇ ਝਮੇਲਿਅਾਂ ਤੋਂ ਬਚਾਅ ਕੇ ਰੱਖੋ, ਸਫਰ ਨਾ ਕਰੋ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਦੋਨੋਂ ਪਤੀ-ਪਤੀ ਇਕ-ਦੂਜੇ ਪ੍ਰਤੀ ਸੈਂਸਟਿਵ-ਸੁਪੋਰਟਿਵ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

12 ਜੂਨ 2019, ਬੁੱਧਵਾਰ ਜੇਠ ਸੁਦੀ ਤਿਥੀ ਦਸ਼ਮੀ (ਸ਼ਾਮ 6.27 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਕੰਨਿਆ ’ਚ

ਮੰਗਲ ਮਿਥੁਨ ’ਚ

ਬੁੱੱਧ ਿਮਥੁਨ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਜੇਠ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 8, ਸੂਰਜ ਉਦੈ ਸਵੇਰੇ : 5.27 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਹਸਤ (ਪੂਰਵ ਦੁਪਹਿਰ 11.51 ਤੱਕ) ਅਤੇ ਮਗਰੋਂ ਨਕਸ਼ੱਤਰ ਚਿਤਰਾ, ਯੋਗ : ਵਿਅਤੀਪਾਤ (ਸਵੇਰੇ 6.06 ਤਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ: ਕੰਨਿਆ ਰਾਸ਼ੀ ’ਤੇ (ਰਾਤ 11.21 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗੰਗਾ ਦੁਸਹਿਰਾ ਪੁਰਬ, ਮੇਲਾ ਸ਼੍ਰੀ ਗੰਗਾ ਦੁਸਹਿਰਾ (ਹਰਿਦੁਆਰ), ਸ਼੍ਰੀ ਗੰਗਾ ਦੁਸਹਿਰਾ ਪੁਰਬ (ਸ਼੍ਰੀ ਬਦਰੀ ਧਾਮ ਦਾ ਉਤਸਵ ਅਤੇ ਸ਼੍ਰੀ ਪਿੰਡੋਰੀ ਧਾਮ, ਗੁਰਦਾਸਪੁਰ, ਪੰਜਾਬ) ਦਾ ਪੁਰਬ, ਸਪੋਰ ਯਾਤਰਾ (ਧਾਰਲਦਾ, ਊਧਮਪੁਰ, ਜੰਮੂ-ਕਸ਼ਮੀਰ), ਬਾਲ ਮਜ਼ਦੂਰ ਵਿਰੋਧੀ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa