ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

6/13/2019 7:25:49 AM

ਮੇਖ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਮਿਠਾਸ, ਤਾਲਮੇਲ ਸਹਿਯੋਗ, ਸਦਭਾਓ ਨਜ਼ਰ ਆਵੇਗਾ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝਣ ਅਤੇ ਨਾ ਹੀ ਉਨ੍ਹਂ ’ਤੇ ਭਰੋਸਾ ਕਰਨ ਦੀ ਗਲਤੀ ਕਰੋ। ਸਫਰ ਨਾ ਕਰੋ ਕਿਉਂਿਕ ਉਹ ਹਾਨੀ ਪ੍ਰੇਸ਼ਾਨੀ ਵਾਲਾ ਹੋਵੇਗਾ।

ਮਿਥੁਨ- ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ਕਰਕੇ ਆਪ ਦੀ ਲਟਕਦੀ ਆ ਰਹੀ ਕੋਈ ਸਮੱਸਿਆ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ।

ਕਰਕ- ਯਤਨ ਕਰਨ ’ਤੇ ਪ੍ਰਾਪਰਟੀ ਦੇ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਪ੍ਰਾਬਲਮ ਕੁਝ ਕਮਜ਼ੋਰ ਪੈ ਸਕਦੀ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਸਿੰਘ- ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਆਪ-ਆਪਣੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਸਫਲ ਹੋ ਸਕਦੇ ਹੋ, ਵੱਡੇ ਲੋਕ ਵੀ ਆਪ ਪ੍ਰਤੀ ਸੁਪੋਰਟਿਵ ਰਹਿਣਗੇ।

ਕੰਨਿਆ- ਟੀਚਿੰਗ, ਟੂਰਿਜ਼ਮ, ਡੈਕੋਰੇਸ਼ਨ, ਇਲੈਕਟ੍ਰਾਨਿਕਸ, ਏਅਰ ਟਿਕਟਿੰਗ, ਕੇਟਰਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਵਿਜੇਸ਼੍ਰੀ ਸਾਥ ਦੇਵੇਗੀ, ਸੋਚ ਵਿਚਾਰ ’ਚ ਗੰਭੀਰਤਾ, ਸਮਝਦਾਰੀ ਬਣੀ ਰਹੇਗੀ ਪਰ ਗਲੇ ’ਚ ਖਰਾਬੀ ਦਾ ਡਰ।

ਬ੍ਰਿਸ਼ਚਕ- ਧਿਆਨ ਰੱਖੋ ਕਿ ਉਲਝਣਾਂ-ਝਮੇਲਿਆਂ ਕਰਕੇ ਆਪ ਦੀ ਕੋਈ ਬਣੀ ਬਣਾਈ ਪਲਾਨਿੰਗ ਉਲਝ-ਵਿਗੜ ਨਾ ਜਾਵੇ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਗੱਡੀਆਂ ਦੀ ਸੇਲ ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਬਣੀ ਰਹੇਗੀ।

ਮਕਰ- ਯਤਨ ਕਰਨ ’ਤੇ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਹਟੇਗੀ, ਅਫਸਰਾਂ ’ਚ ਆਪ ਦੀ ਲਿਹਾਜ਼ਦਾਰੀ ਬਣੀ ਰਹੇਗੀ, ਵਿਰੋਧੀ ਕਮਜ਼ੋਰ ਰਹਿਣਗੇ।

ਕੁੰਭ- ਜਨਰਲ ਤੌਰ ’ਤੇ ਪ੍ਰਬਲ ਸਿਤਾਰੇ ਕਰਕੇ ਦੂਜਿਆਂ ’ਤੇ ਆਪ ਦੀ ਪੈਠ, ਛਾਪ, ਧਾਕ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ।

ਮੀਨ- ਸਿਤਾਰਾ ਸਿਹਤ ਲਈ ਕਮਜ਼ੋਰ, ਪੇਟ ਦਾ ਖਾਸ ਧਿਆਨ ਰੱਖੋ, ਪਾਣੀ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਲਿਮਿਟ ’ਚ ਕਰਨੀ ਚਾਹੀਦੀ ਹੈ।

13 ਜੂਨ 2019, ਵੀਰਵਾਰ ਜੇਠ ਸੁਦੀ ਤਿਥੀ ਇਕਾਦਸ਼ੀ (ਸ਼ਾਮ 4.50 ਤਕ) ਅਤੇ ਮਗਰੋਂ ਤਿਥੀ ਦੁਆਦਸ਼ੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਬ੍ਰਿਖ ’ਚ

ਚੰਦਰਮਾ ਤੁਲਾ ’ਚ

ਮੰਗਲ ਮਿਥੁਨ ’ਚ

ਬੁੱੱਧ ਿਮਥੁਨ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਜੇਠ ਪ੍ਰਵਿਸ਼ਟੇ : 30, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਜੇਠ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ :9, ਸੂਰਜ ਉਦੈ ਸਵੇਰੇ : 5.27 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਿਚਤਰਾ (ਸਵੇਰੇ 10.55 ਤੱਕ) ਅਤੇ ਮਗਰੋਂ ਨਕੱਸ਼ਤਰ ਸ਼ਵਾਤੀ, ਯੋਗ : ਪ੍ਰਿਧ (13-14 ਮੱਧ ਰਾਤ 1.22 ਤੱਕ) ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 5.39 ਤੋਂ ਸ਼ਾਮ 4.50 ਤੱਕ), ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ, ਿਦਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਿਰਜਲਾ ਇਕਾਦਸ਼ੀ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

 


Bharat Thapa

Edited By Bharat Thapa