ਭਵਿੱਖਫਲ: ਜਨਰਲ ਸਿਤਾਰਾ ਸਟਰਾਂਗ ਬਣਨਗੇ ਕਈ ਕੰਮ

06/20/2019 7:32:45 AM

ਮੇਖ- ਜਨਰਲ ਸਿਤਾਰਾ ਸਟਰਾਂਗ, ਆਪ ਜਿਸ ਵੀ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਲਵੋਗੇ, ਉਸ ਨੂੰ ਪੂਰੇ ਜ਼ੋਰ ਨਾਲ ਉਸ ਦੇ ਟਾਰਗੈੱਟ ਤੱਕ ਪਹੁੰਚਾ ਕੇ ਹੀ ਦਮ ਲਵੋਗੇ।

ਬ੍ਰਿਖ- ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਧਿਆਨ, ਸਕੀਮਾਂ ਪ੍ਰੋਗਰਾਮ ਸਿਰੇ ਚੜ੍ਹਨਗੇ, ਜਨਰਲ ਤੌਰ ’ਤੇ ਆਪ ਦਾ ਪੱਲੜਾ ਦੂਜਿਆਂ ’ਤੇ ਹਾਵੀ, ਪ੍ਰਭਾਵੀ ਅਤੇ ਵਿਜਈ ਰਹੇਗਾ

ਮਿਥੁਨ- ਸਿਹਤ ਦੇ ਅਚਾਨਕ ਵਿਗੜਨ ਦਾ ਡਰ ਰਹੇਗਾ, ਇਸ ਲਈ ਖਾਣ-ਪੀਣ ਸੰਜਮ ’ਚ ਕਰਨਾ ਸਹੀ ਰਹੇਗਾ, ਵੈਸੇ ਜਨਰਲ ਹਾਲਾਤ ਪਹਿਲੇ ਦੀ ਤਰ੍ਹਾਂ ਰਹਿਣਗੇ।

ਕਰਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਧਿਆਨ ਰੱਖੋ ਕਿ ਆਪੋਜ਼ਿਟ ਸੈਕਸ ਪ੍ਰਤੀ ਖਿੱਚ ’ਚ ਵਾਧਾ ਆਪ ਨੂੰ ਕਿਸੇ ਮੁਸ਼ਕਿਲ ’ਚ ਪਾ ਨਾ ਦੇਵੇ।

ਸਿੰਘ- ਦੁਸ਼ਮਣਾਂ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ, ਕਿਉਂਕਿ ਉਨ੍ਹਾਂ ਨੂੰ ਜਦ ਵੀ ਮੌਕੇ ਮਿਲਿਆ ਉਹ ਨੁਕਸਾਨ ਪਹੁੰਚਾ ਕੇ ਹੀ ਦਮ ਲੈਣਗੇ, ਸਫਰ ਵੀ ਨੁਕਸਾਨ ਪ੍ਰੇਸ਼ਾਨੀ ਵਾਲਾ ਹੋਵੇਗਾ।

ਕੰਨਿਆ- ਸੰਤਾਨ ਦਾ ਸਹਿਯੋਗੀ-ਸੁਪੋਰਟਿਵ ਰੁਖ ਆਪ ਦੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਮਦਦਗਾਰ ਹੋਵੇਗਾ, ਵੈਸੇ ਅਰਥ ਮੋਰਚੇ ’ਤੇ ਸਥਿਤੀ ਬਿਹਤਰ, ਇੱਜ਼ਤ-ਮਾਣ ਦੀ ਪ੍ਰਾਪਤੀ।

ਤੁਲਾ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕਿਸੇ ਬਾਧਾ-ਮੁਸ਼ਕਿਲ ਦੇ ਹਟਣ ਦੀ ਆਸ, ਆਪ ਦੀ ਸੋਚ ਵਿਚਾਰ ’ਚ ਪਾਜ਼ੇਟਿਵਨੈੱਸ ਰਹੇਗੀ।

ਬ੍ਰਿਸ਼ਚਕ- ਆਪ ਦੇ ਪ੍ਰਤੀ ਵੱਡੇ ਲੋਕਾਂ ਅਤੇ ਸੱਜਣਾਂ-ਮਿੱਤਰਾਂ ਦੇ ਰੁਖ ’ਚ ਲਚਕ ਰਹੇਗੀ, ਆਪ ਦੇ ਕੰਟੈਕਟ ’ਚ ਆਉਣ ਵਾਲਾ ਹਰ ਕੋਈ ਆਪ ਤੋਂ ਪ੍ਰਭਾਵਿਤ ਰਹੇਗਾ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਕੰਮਾਂ ਨੂੰ ਨਿਪਟਾਉਣ ਲਈ ਆਪ ਦਾ ਹਰ ਯਤਨ ਚੰਗਾ ਨਤੀਜਾ ਦੇਵੇਗਾ, ਟੂਰਿੰਗ ਵੀ ਫਰੂਟਫੁੱਲ ਰਹੇਗੀ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।

ਕੁੰਭ- ਸਿਤਾਰਾ ਕੰਪਲੀਕੇਸ਼ਨ ਜਗਾਈ ਰੱਖਣ ਵਾਲਾ, ਇਸ ਲਈ ਕੋਈ ਵੀ ਇੰਪੋਰਟੈਂਟ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਨੁਕਸਾਨ ਪ੍ਰੇਸ਼ਾਨੀ ਦਾ ਡਰ।

ਮੀਨ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ, ਵਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

20 ਜੂਨ 2019, ਵੀਰਵਾਰ ਹਾੜ੍ਹ ਵਦੀ ਤਿਥੀ ਤੀਜ (ਸ਼ਾਮ 5.09 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱੱਧ ਮਿਥੁਨ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 6, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 30 (ਜੇਠ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 16, ਸੂਰਜ ਉਦੈ ਸਵੇਰੇ : 5.27 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਖਾੜਾ (ਬਾਅਦ ਦੁਪਹਿਰ 3.39 ਤੱਕ) ਯੋਗ : ਏਂਦਰ (ਸ਼ਾਮ 7.17 ਤੱਕ) ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸ਼ਾਮ 5.09 ਤੱਕ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa