ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਵਪਾਰ-ਕਾਰੋਬਾਰ ਨਾਲ ਜੁੜੇ ਕਈ ਕੰਮ

06/25/2019 7:44:10 AM

ਮੇਖ- ਖਰਚਿਅਾਂ ’ਤੇ ਕਾਬੂ ਰੱਖੋ, ਵਰਨਾ ਕਿਸੇ ਸਮੇਂ ਅਰਥ ਤੰਗੀ ਦੀ ਸਥਿਤੀ ਨਾਲ ਨਿਪਟਣਾ ਪੈ ਸਕਦਾ ਹੈ, ਹਾਨੀ, ਪ੍ਰੇਸ਼ਾਨੀ ਦਾ ਡਰ, ਸਫਰ ਨਾ ਕਰੋ।

ਬ੍ਰਿਖ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਚੰਗਾ ਨਤੀਜਾ ਦੇਵੇਗੀ, ਜੇ ਕੋਈ ਕੰਮਕਾਜੀ ਕੰਮ ਰੁਕਿਆ ਪਿਆ ਹੋਵੇ ਤਾਂ ਯਤਨ ਕਰ ਲਓ, ਕੁਝ ਨਾ ਕੁਝ ਬਿਹਤਰੀ ਹੋ ਜਾਵੇਗੀ।

ਮਿਥੁਨ- ਯਤਨ ਕਰਨ ’ਤੇ ਨਾ ਸਿਰਫ ਕਿਸੇ ਸਰਕਾਰੀ ਕੰਮ’ਚ ਹੀ ਬਾਧਾ ਮੁਸ਼ਕਿਲ ਹਟੇਗੀ ਬਲਕਿ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਧਾਰਮਿਕ ਕੰਮਾਂ ’ਚ ਧਿਆਨ, ਕਥਾ-ਵਾਰਤਾ,ਸਤਿਸੰਗ ’ਚ ਜੀਅ ਲੱਗੇਗਾ, ਜਨਰਲ ਤੌਰ ’ਤੇ ਆਪ-ਦੂਜਿਅਾਂ ’ਤੇ ਹਾਵੀ -ਪ੍ਰਭਾਵੀ, ਵਿਜਈ ਰਹੋਗੇ, ਇੱਜ਼ਤ ਮਾਣ ਬਣਿਆ ਰਹੇਗਾ।

ਸਿੰਘ- ਸਿਹਤ ਅਤੇ ਖਾਣ ਪੀਣ ਦੇ ਪ੍ਰਤੀ ਸੁਚੇਤ ਰਹੋ, ਮੌਸਮ ਦੇ ਅੈਕਸਪੋਜ਼ਰ ਤੋਂ ਅਾਪਣਾ ਬਚਾਅ ਰੱਖਣਾ ਜ਼ਰੂਰੀ ਪਰ ਜਨਰਲ ਹਾਲਾਤ ਠੀਕ-ਠਾਕ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ ਸਦਭਾਅ, ਪੈਠ ਬਣੀ ਰਹੇਗੀ।

ਤੁਲਾ- ਦੁਸ਼ਮਣ ਆਪ ਲਈ ਕੋਈ ਨਾ ਕੋਈ ਪੰਗਾ ਅਤੇ ਸਮੱਸਿਆ ਜਗਾਈ ਰੱਖ ਸਕਦੇ ਹਨ, ਇਸ ਲਈ ਆਪ ਨੂੰ ਹਰ ਸਮੇਂ ਪ੍ਰੋ-ਐਕਟਿਵ ਰਹਿ ਕੇ ਸਥਿਤੀ ਨਾਲ ਨਿਪਟਣਾ ਚਾਹੀਦਾ ਹੈ।

ਬ੍ਰਿਸ਼ਚਕ- ਯਤਨ ਕਰਨ ’ਤੇ ਕੋਈ ਸਕੀਮ ਪ੍ਰੋਗਰਾਮ ਸਿਰੇ ਚੜ੍ਹੇਗਾ, ਹਰ ਕੋਈ ਅਾਪ ਦੀ ਸੋਚ, ਦਲੀਲ ਵਲ ਧਿਆਨ ਦੇਵੇਗਾ, ਮਾਣ-ਯਸ਼ ਦੀ ਪ੍ਰਾਪਤੀ ।

ਧਨ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਵੀ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਤੇਜ ਪ੍ਰਭਾਵ ਬਣਿਆ ਰਹੇਗਾ।

ਮਕਰ- ਕੰਮਕਾਜੀ ਪਾਰਟਨਰਜ਼ ਅਜਿਹਾ ਕੁਝ ਨਾ ਕਰ ਸਕਣਗੇ, ਜਿਹੜਾ ਆਪ ਨੂੰ ਪਸੰਦ ਨਾ ਹੋਵੇਗਾ, ਵੱਡੇ ਲੋਕਾਂ ਨਾਲ ਮੇਲ ਮਿਲਾਪ, ਸਹਿਯੋਗ ਫਰੂਟਫੁੱਲ ਰਹੇਗਾ।

ਕੁੰਭ- ਟੁਰਿਜ਼ਮ, ਟੀਚਿੰਗ, ਕੰਸਲਟੈਂਸੀ, ਇਲੈਕਟ੍ਰਾਨਿਕਸ, ਡੈਕੋਰੇਸ਼ਨ, ਮੈਡੀਸਨ ਦਾ ਕੰਮ ਕਰਨ ਵਾਲਿਅਾਂ ਨੂੰ ਅਾਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ , ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ।

25 ਜੂਨ 2019, ਮੰਗਲਵਾਰ ਹਾੜ੍ਹ ਵਦੀ ਤਿਥੀ ਅਸ਼ਟਮੀ (25-26 ਮੱਧ ਰਾਤ4.14 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮੀਨ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 11, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 4 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 21, ਸੂਰਜ ਉਦੈ ਸਵੇਰੇ : 5.29 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉਤਰਾ ਭਾਦਰਪਦ (ਪੂਰਾ ਦਿਨ ਰਾਤ) ਯੋਗ : ਸੌਭਾਗਿਯ (ਰਾਤ 11.28 ਤੱਕ) ਚੰਦਰਮਾ : ਮੀਨ ਰਾਸ਼ੀ ’ਤੇ (ਪੂਰਾ ਦਿਨ ਰਾਤ ) ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa