ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ
6/29/2019 7:30:21 AM

ਮੇਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ- ਸਿਤਾਰਾ ਬਾਅਦ ਦੁਪਹਿਰ ਤਕ ਆਪੋਜ਼ਿਟ ਹਾਲਾਤ ਬਣਾਉਣ ਅਤੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਨੂੰ ਪੈਦਾ ਰੱਖਣ ਵਾਲਾ ਪਰ ਬਾਅਦ ’ਚ ਹਾਲਾਤ ਸੁਧਰਨਗੇ।
ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਅਤੇ ਅਰਥ ਦਸ਼ਾ ਬਿਹਤਰ ਰੱਖਣ ਵਾਲਾ ਪਰ ਬਾਅਦ ’ਚ ਹਰ ਕਦਮ ਸੋਚ-ਸਮਝ ਕੇ ਚੁੱਕਣਾ ਚਾਹੀਦਾ ਹੈ।
ਕਰਕ- ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਦੇਣ, ਬਿਹਤਰੀ ਕਰਨ ਅਤੇ ਮੁਸ਼ਕਿਲਾਂ ਨੂੰ ਸ਼ਾਂਤ ਰੱਖਣ ਵਾਲਾ ਪਰ ਬਾਅਦ ’ਚ ਸਮਾਂ ਕਾਰੋਬਾਰੀ ਤੌਰ ’ਤੇ ਬਿਹਤਰ।
ਸਿੰਘ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਪੱਖੋਂ ਦੂਜਿਅਾਂ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ, ਇੱਜ਼ਤ-ਮਾਣ ਦੀ ਪ੍ਰਾਪਤੀ।
ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਕਮਜ਼ੋਰ, ਵੈਸੇ ਵੀ ਕਿਸੇ ਨਾ ਕਿਸੇ ਝਮੇਲੇ ਦੇ ਉਭਰਨ ਦਾ ਡਰ ਪਰ ਬਾਅਦ ’ਚ ਕਦਮ ਬੜ੍ਹਤ ਵੱਲ ਰਹੇਗਾ।
ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ, ਖਾਸ ਕਰਕੇ ਪੇਟ ਲਈ ਕਮਜ਼ੋਰ।
ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਠੀਕ ਨਹੀਂ, ਦੁਸ਼ਮਣਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ’ਤੇ ਭਰੋਸਾ ਕਰੋ ਪਰ ਬਾਅਦ ’ਚ ਸਮਾਂ ਬਿਹਤਰ ਬਣੇਗਾ।
ਧਨ- ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਬਾਅਦ ’ਚ ਵਿਰੋਧੀਅਾਂ ਤੋਂ ਫਾਸਲਾ ਵਧਾਉਣਾ ਸਹੀ ਰਹੇਗਾ।
ਮਕਰ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਅਟੈਂਡ ਕਰਨ ਲਈ ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ ਪਰ ਬਾਅਦ ’ਚ ਧਾਰਮਿਕ ਕੰਮਾਂ ’ਚ ਰੁਚੀ ਵਧੇਗੀ।
ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਚੰਗਾ, ਇੱਜ਼ਤ-ਮਾਣ ਦੀ ਪ੍ਰਾਪਤੀ ਪਰ ਬਾਅਦ ’ਚ ਸਮਾਂ ਅਦਾਲਤੀ ਕੰਮਾਂ ਲਈ ਚੰਗਾ ਬਣੇਗਾ।
ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਲਈ ਚੰਗਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਬਾਅਦ ’ਚ ਹਰ ਫੀਲਡ ’ਚ ਸਾਥੀਅਾਂ ਤੋਂ ਸਹਿਯੋਗ ਮਿਲੇਗਾ।
29 ਜੂਨ 2019, ਸ਼ਨੀਵਾਰ ਹਾੜ੍ਹ ਵਦੀ ਤਿਥੀ ਇਕਾਦਸ਼ੀ (ਸਵੇਰੇ 6.46 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮੇਖ ’ਚ
ਮੰਗਲ ਕਰਕ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1941, ਮਿਤੀ: 8 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 25, ਸੂਰਜ ਉਦੈ ਸਵੇਰੇ: 5.30 ਵਜੇ, ਸੂਰਜ ਅਸਤ: ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ (ਸਵੇਰੇ 9.58 ਤੱਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ, ਯੋਗ : ਧ੍ਰਿਤੀ (ਰਾਤ 9.44 ਤੱਕ), ਚੰਦਰਮਾ : ਮੇਖ ਰਾਸ਼ੀ ’ਤੇ (ਸ਼ਾਮ 4.02 ਤਕ) ਅਤੇ ਮਗਰੋਂ ਬ੍ਰਿਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਯੋਗਿਨੀ ਇਕਾਦਸ਼ੀ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।