ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ
7/2/2019 7:41:33 AM

ਮੇਖ- ਉਤਸ਼ਾਹ, ਹਿੰਮਤ ਅਤੇ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰਗੇ, ਉਹ ਚੰਗਾ ਨਤੀਜਾ ਦੇਵੇਗੀ।
ਬ੍ਰਿਖ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ ਜਾਂ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਘਟੀਆ ਲੋਕਾਂ ਤੋਂ ਫਾਸਲਾ ਰੱਖੋ।
ਮਿਥੁਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ, ਇਰਾਦਿਅਾਂ ’ਚ ਸਕਸੈੱਸ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।
ਕਰਕ- ਉਲਝਣਾਂ-ਝਗੜਿਅਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਕਿਉਂਕਿ ਨਾ ਚਾਹੁੰਦੇ ਹੋਏ ਕੋਈ ਝਮੇਲਾ ਆਪ ਦੇ ਗਲੇ ਪੈ ਸਕਦਾ ਹੈ, ਨੁਕਸਾਨ-ਪ੍ਰੇਸ਼ਾਨੀ ਦਾ ਡਰ।
ਸਿੰਘ- ਸਿਤਾਰਾ ਧਨ ਲਾਭ ਲਈ ਬਿਹਤਰ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਕਾਰੋਬਾਰੀ ਟੂਰਿੰਗ ਲਾਭਕਾਰੀ, ਬਿਹਤਰੀ ਵੀ ਹੋਵੇਗੀ।
ਕੰਨਿਆ- ਸਰਕਾਰੀ, ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ਼ ’ਚ ਨਰਮੀ ਵਧੇਗੀ ਪਰ ਜ਼ਰੂਰੀ ਹੈ ਕਿ ਜਿਹੜਾ ਵੀ ਯਤਨ ਕਰੋ, ਪੂਰਾ ਜ਼ੋਰ ਲਗਾ ਕੇ ਕਰੋ।
ਤੁਲਾ- ਸਿਹਤ ਪਹਿਲਾਂ ਦੀ ਤਰ੍ਹਾਂ ਬਿਹਤਰ ਬਣੀ ਰਹੇਗੀ ਅਤੇ ਸਰੀਰ ’ਚ ਫੁਰਤੀ ਅਤੇ ਤਬੀਅਤ ’ਚ ਚੁਸਤੀ ਵਧੇਗੀ, ਰਿਲੀਜੀਅਸ ਕੰਮਾਂ ’ਚ ਧਿਆਨ, ਇੰਟਰਸਟ ਵਧੇਗਾ, ਵਿਰੋਧੀ ਕਮਜ਼ੋਰ।
ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ, ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ, ਵੈਸੇ ਅਰਥ ਦਸ਼ਾ ਠੀਕ-ਠਾਕ।
ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ-ਪ੍ਰੇਸ਼ਾਨੀ ਰਹਿਣ ਦਾ ਡਰ।
ਮਕਰ- ਵਿਰੋਧੀ ਆਪ ਨੂੰ ਨੁਕਸਾਨ ਪਹੰੁਚਾਉਣ ਜਾਂ ਨੀਚਾ ਦਿਖਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ, ਇਸ ਲਈ ਉਸ ਤੋਂ ਡਿਸਟੈਂਸ ਰੱਖੋ।
ਕੁੰਭ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੀ ਪਲਾਨਿੰਗ ਨੂੰ ਉਸ ਦੇ ਟਾਰਗੇਟ ਤਕ ਲੈ ਜਾਣ ’ਚ ਹੈਲਪਫੁਲ ਹੋਵੇਗਾ, ਮਾਣ-ਯਸ਼ ਦੀ ਪ੍ਰਾਪਤੀ।
ਮੀਨ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਸਹੀ ਨਤੀਜਾ ਦੇਵੇਗੀ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਤੇਜਹੀਣ ਰਹਿਣਗੇ।
2 ਜੁਲਾਈ 2019, ਮੰਗਲਵਾਰ ਹਾੜ੍ਹ ਵਦੀ ਤਿਥੀ ਮੱਸਿਆ (2-3 ਮੱਧ ਰਾਤ 12.46 ਤਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮਿਥੁਨ ’ਚ
ਚੰਦਰਮਾ ਮਿਥੁਨ ’ਚ
ਮੰਗਲ ਕਰਕ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮਿਥੁਨ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 18, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 11 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 28, ਸੂਰਜ ਉਦੈ ਸਵੇਰੇ : 5.31 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸਵੇਰੇ 8.14 ਤੱਕ) ਅਤੇ ਮਗਰੋਂ ਨਕਸ਼ੱਤਰ ਆਰਦਰਾ, ਯੋਗ : ਵ੍ਰਿਧੀ (ਬਾਅਦ ਦੁਪਹਿਰ 2.49 ਤੱਕ) ਅਤੇ ਮਗਰੋਂ ਯੋਗ ਧਰੁਵ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਹਾੜ੍ਹ ਮੱਸਿਆ, ਭੋਮਵਤੀ ਮੱਸਿਆ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।