ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

7/7/2019 7:40:56 AM

ਮੇਖ- ਮਜ਼ਬੂਤ ਸਿਤਾਰੇ ਕਰਕੇ ਆਪ ਦੀ ਪਲਾਨਿੰਗ ’ਚ ਥੋੜ੍ਹੀ-ਬਹੁਤ ਪੇਸ਼ਕਦਮੀ ਹੋਵੇਗੀ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਬ੍ਰਿਖ- ਯਤਨਾਂ-ਪ੍ਰੋਗਰਾਮਾਂ-ਉਦੇਸ਼ਾਂ-ਮਨੋਰਥਾਂ ’ਚ ਕਦਮ ਬੜ੍ਹਤ ਵੱਲ ਪਰ ਢਈਏ ਅਤੇ ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ, ਅਹਿਤਿਆਤ ਰੱਖੋ।

ਮਿਥੁਨ- ਕੰਮਕਾਜੀ ਭੱਜ-ਦੌੜ ਜੇ ਹਿੰਮਤ ਨਾਲ ਕਰੋਗੇ, ਤਾਂ ਉਸ ਦਾ ਵਧੀਆ ਨਤੀਜਾ ਮਿਲੇਗਾ ਪਰ ਫੈਮਿਲੀ ਫਰੰਟ ’ਤੇ ਕੁਝ ਬੇਚੈਨੀ ਰਹਿ ਸਕਦੀ ਹੈ ।

ਕਰਕ- ਸਿਤਾਰਾ ਧਨ ਲਾਭ ਅਤੇ ਕਿਸੇ ਉਲਝੇ-ਰੁਕੇ ਕੰਮ ਨੂੰ ਸੰਵਾਰਨ ਵਾਲਾ ਪਰ ਜਿਹੜਾ ਵੀ ਕੰਮਕਾਜੀ ਯਤਨ ਜਾਂ ਭੱਜ-ਦੌੜ ਕਰੋੋ, ਪੂਰੇ ਜੋਸ਼ ਨਾਲ ਕਰੋ, ਅਣਮੰਨੇ ਮਨ ਨਾਲ ਨਹੀਂ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਹਿਯੋਗ ਬਣਿਆ ਰਹੇਗਾ ਪਰ ਅਚਾਨਕ ਕਿਸੇ ਸਮੇਂ ਪੈਦਾ ਹੋਣ ਵਾਲੀ ਸਮੱਸਿਆ ਨਾਲ ਨਿਪਟਣ ਲਈ ਹਰ ਸਮੇਂ ਐਕਟਿਵ ਰਹਿਣਾ ਚਾਹੀਦਾ ਹੈ।

ਕੰਨਿਆ- ਬੇਕੰਟਰੋਲ ਖਰਚ ਅਰਥ ਮੋਰਚੇ ’ਤੇ ਆਪ ਨੂੰ ਪ੍ਰੇਸ਼ਾਨ ਰੱਖ ਸਕਦਾ ਹੈ। ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿੱਧਰੇ ਫਸ ਨਾ ਜਾਵੇ, ਨੁਕਸਾਨ ਦਾ ਵੀ ਡਰ।

ਤੁਲਾ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਇੰਪੋਰਟ-ਐਕਸਪੋਰਟ, ਸਮੁੰਦਰੀ ਪ੍ਰੋਡਕਟਸ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਬ੍ਰਿਸ਼ਚਕ- ਕਿਸੇ ਅਫਸਰ ਦਾ ਸਹਿਯੋਗੀ ਰੁਖ਼ ਆਪ ਦੀ ਕਿਸੇ ਸਮੱਸਿਆ ਨੂੰ ਸੁਲਝਾਉਣ ’ਚ ਮਦਦਗਾਰ ਹੋ ਸਕਦਾ ਹੈ ਪਰ ਡਿਗਣ-ਫਿਸਲਣ ਦਾ ਡਰ ਬਣਿਆ ਰਹੇਗਾ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਮਕਰ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੋਚ-ਵਿਚਾਰ ਕੇ ਕਰਨਾ ਚਾਹੀਦਾ ਹੈ, ਕਿਸੇ ਡਾਕੂਮੈਂਟ ਨੂੰ ਜਲਦੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ।

ਕੁੰਭ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ, ਵੈਸੇ ਮਨ ਕੁਝ ਟੈਂਸ ਰਹੇਗਾ।

ਮੀਨ- ਦੁਸ਼ਮਣਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ ਕਿਉਂਕਿ ਉਹ ਆਪ ਦੇ ਖਿਲਾਫ਼ ਸ਼ਰਾਰਤਾਂ ’ਚ ਲੱਗੇ ਰਹਿਣਗੇ, ਆਪਣੇ ਆਪ ਨੂੰ ਝਮੇਲਿਅਾਂ ਤੋਂ ਵੀ ਬਚਾਅ ਕੇ ਰੱਖਣਾ ਸਹੀ ਰਹੇਗਾ।

7 ਜੁਲਾਈ 2019, ਐਤਵਾਰ ਹਾੜ੍ਹ ਸੁਦੀ ਤਿਥੀ ਪੰਚਮੀ (ਸਵੇਰੇ 10.19 ਤਕ) ਅਤੇ ਮਗਰੋਂ ਤਿਥੀ ਛੱਠ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਸਿੰਘ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 16 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 3, ਸੂਰਜ ਉਦੈ ਸਵੇਰੇ : 5.33 ਵਜੇ, ਸੂਰਜ ਅਸਤ : ਸ਼ਾਮ 7.32 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਰਾਤ 8.14 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਵਿਅਤੀਪਾਤ (ਸ਼ਾਮ 6.32 ਤੱਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ : ਸਿੰਘ ਰਾਸ਼ੀ ’ਤੇ (7-8 ਮੱਧ ਰਾਤ 1.47 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਕੁਮਾਰ ਛੱਠ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa