ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

7/10/2019 7:27:01 AM

ਮੇਖ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨ ਕਰਨ ’ਤੇ ਬਿਹਤਰੀ ਦੇ ਰਸਤੇ ਖੁੱਲ੍ਹਣਗੇ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਕੰਸੀਡ੍ਰੇਟ ਅਤੇ ਸੁਹਿਰਦਤਾ ਬਣਾਈ ਰੱਖਣਗੇ।

ਬ੍ਰਿਖ- ਨਾ ਤਾਂ ਦੁਸ਼ਮਣਾਂ ਨੂੰ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ’ਤੇ ਜ਼ਿਆਦਾ ਭਰੋੋਸਾ ਕਰੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

ਮਿਥੁਨ- ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ਼ ਕਰਕੇ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਦੇ ਨੇੜੇ ਪਹੁੰਚ ਸਕਦੇ ਹੋ ਪਰ ਸੁਭਾਅ ’ਚ ਗੁੱਸਾ।

ਕਰਕ- ਯਤਨ ਕਰਨ ’ਤੇ ਪ੍ਰਾਪਰਟੀ ਦੇ ਕਿਸੇ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਿਲ ਹਟ ਸਕਦੀ ਹੈ, ਵੱਡੇ ਲੋਕ ਮਿਹਰਬਾਨ ਰਹਿਣਗੇ।

ਸਿੰਘ- ਕਿਸੇ ਸੱਜਣ-ਮਿੱਤਰ ਦੀ ਮਦਦ ਨਾਲ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ’ਚ ਸਫਲ ਹੋ ਸਕਦੇ ਹੋ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਕੰਨਿਆ- ਟੂਰਿਜ਼ਮ, ਏਅਰ ਟਿਕਟਿੰਗ, ਕੰਸਲਟੈਂਸੀ, ਡੈਕੋਰੇਸ਼ਨ, ਇਲੈਕਟ੍ਰੋਨਿਕਸ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਸੋਚ-ਵਿਚਾਰ ’ਚ ਗੰਭੀਰਤਾ ਰਹੇਗੀ, ਪਾਣੀ ਦੀ ਵਰਤੋਂ ਘੱਟ ਕਰੋ।

ਬ੍ਰਿਸ਼ਚਕ- ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਪਟਰੀ ਤੋਂ ਉਤਰ ਨਾ ਜਾਵੇ ਪਰ ਸਿਹਤ ਦੇ ਵਿਗੜਨ ਅਤੇ ਡਿੱਗਣ-ਫਿਸਲਣ ਦਾ ਡਰ ਰਹੇਗਾ।

ਧਨ- ਸਿਤਾਰਾ ਧਨ ਲਾਭ ਵਾਲਾ, ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਚੰਗਾ ਲਾਭ ਮਿਲੇਗਾ।

ਮਕਰ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ਦੇ ਨਰਮ ਰੁਖ਼ ਕਰਕੇ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ ਪਰ ਤਬੀਅਤ ’ਚ ਤੇਜ਼ੀ।

ਕੁੰਭ- ਜਨਰਲ ਤੌਰ ’ਤੇ ਸਿਤਾਰਾ ਮਜ਼ਬੂਤ, ਜਿਹੜਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਧਿਆਨ, ਵਿਰੋਧੀ ਨਿਸਤੇਜ ਰਹਿਣਗੇ।

ਮੀਨ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਜ਼ਰੂਰੀ, ਲੈਣ-ਦੇਣ ਦੇ ਕੰਮ ਵੀ ਬੇਧਿਆਨੀ ਨਾਲ ਨਾ ਕਰੋ ਕਿਉਂਕਿ ਨੁਕਸਾਨ ਦਾ ਡਰ ਰਹੇਗਾ।

10 ਜੁਲਾਈ 2019, ਬੁੱਧਵਾਰ ਹਾੜ੍ਹ ਸੁਦੀ ਤਿਥੀ ਨੌਮੀ (10-11 ਮੱਧ ਰਾਤ 2.03 ਤਕ) ਅਤੇ ਮਗਰੋਂ ਤਿਥੀ ਦਸ਼ਮੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਤੁਲਾ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 26, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 19 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 6, ਸੂਰਜ ਉਦੈ ਸਵੇਰੇ : 5.35 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਸ਼ਾਮ 4.22 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਸ਼ਿਵ (ਸਵੇਰੇ 10.10 ਤੱਕ) ਅਤੇ ਮਗਰੋਂ ਯੋਗ ਸਿੱਧ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ: ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮੇਲਾ ਸ਼ਰੀਕ ਭਵਾਨੀ (ਜੰਮੂ-ਕਸ਼ਮੀਰ), ਭਢਲੀ ਨੌਮੀ, ਹਾੜ੍ਹ ਗੁਪਤ ਨਵਰਾਤਰੇ ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa