ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

07/13/2019 7:56:43 AM

ਮੇਖ- ਸਿਤਾਰਾ ਸਿਹਤ ’ਚ ਖਰਾਬੀ ਅਤੇ ਮਨ ਨੂੰ ਅਪਸੈੱਟ ਰੱਖਣ ਵਾਲਾ, ਠੰਡੀਅਾਂ ਵਸਤਾਂ ਦੀ ਵਰਤੋਂ ਸੋਚ-ਸਮਝ ਕੇ ਕਰਨੀ ਚਾਹੀਦੀ ਹੈ, ਧਨ ਹਾਨੀ ਦਾ ਡਰ।

ਬ੍ਰਿਖ- ਸਿਤਾਰਾ ਕਾਰੋਬਾਰੀ ਦਸ਼ਾ ਠੀਕ-ਠਾਕ ਰੱਖਣ ਵਾਲਾ, ਦੋਨੋਂ ਪਤੀ-ਪਤਨੀ ਕਿਸੇ ਨਾ ਕਿਸੇ ਗੱਲ ’ਤੇ ਇਕ-ਦੂਜੇ ਨਾਲ ਨਾਰਾਜ਼ ਅਤੇ ਟੈਂਸ ਬਣੇ ਰਹਿਣਗੇ।

ਮਿਥੁਨ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਨਵਾਂ ਕੰਮ ਜਾਂ ਪ੍ਰੋਗਰਾਮ ਹੱਥ ’ਚ ਨਹੀਂ ਲੈਣਾ ਚਾਹੀਦਾ, ਆਪਣੇ ਆਪ ਨੂੰ ਪੰਗਿਅਾਂ-ਝਮੇਲਿਅਾਂ ਤੋਂ ਬਚਾਅ ਕੇ ਰੱਖਣਾ ਚਾਹੀਦਾ ਹੈ।

ਕਰਕ- ਜਨਰਲ ਸਿਤਾਰਾ ਮਨੋਬਲ, ਉਤਸ਼ਾਹ, ਹਿੰਮਤ, ਜੋਸ਼ ਨੂੰ ਘਟਾਉਣ ਵਾਲਾ ਅਤੇ ਮਨ ਤੇ ਸੋਚ ਨੂੰ ਗਲਤ ਕੰਮਾਂ ਵੱਲ ਭਟਕਾਉਣਾ ਵਾਲਾ ਹੈ।

ਸਿੰਘ- ਤਿਆਰੀ ਦੇ ਬਗੈਰ ਕਿਸੇ ਅਫਸਰ ਅੱਗੇ ਨਾ ਜਾਓ, ਵਰਨਾ ਮੂੰਹ ਦੀ ਖਾਣੀ ਪੈ ਸਕਦੀ ਹੈ, ਮਨ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਰਾਜ਼ੀ ਨਹੀਂ ਹੋਵੇਗਾ।

ਕੰਨਿਆ- ਕਿਸੇ ਘਟੀਆ ਸਾਥੀ ਕਰਕੇ ਆਪ ਨੂੰ ਆਪਣੀ ਕੋਈ ਪਲਾਨਿੰਗ ਗੁੰਝਲਦਾਰ ਹੁੰਦੀ ਨਜ਼ਰ ਆ ਸਕਦੀ ਹੈ, ਵੈਸੇ ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।

ਤੁਲਾ- ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਕੋਈ ਕਾਰੋਬਾਰੀ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਬਲਾਕ ਨਾ ਹੋ ਜਾਵੇ, ਟੂਰ ਵੀ ਨਾ ਕਰੋ।

ਬ੍ਰਿਸ਼ਚਕ- ਕੰਮਕਾਜੀ ਦਸ਼ਾ ਠੀਕ, ਬੇਕਾਰ ਭਟਕਦੇ ਆਪਣੇ ਮਨ ’ਤੇ ਕਾਬੂ ਰੱਖਣਾ ਸਹੀ ਰਹੇਗਾ, ਵੈਸੇ ਮਨ ਅਸ਼ਾਂਤ-ਪ੍ਰੇਸ਼ਾਨ, ਡਾਵਾਂਡੋਲ, ਡਿਸਟਰਬ ਜਿਹਾ ਰਹੇਗਾ।

ਧਨ- ਉਲਝਣਾਂ-ਝਮੇਲਿਅਾਂ ਦੇ ਉਭਰਨ ਦਾ ਡਰ, ਲਿਖਣ-ਪੜ੍ਹਨ ਦਾ ਕੋਈ ਕੰਮ ਜਾਂ ਕੋਈ ਐਗਰੀਮੈਂਟ ਅੱਖਾਂ ਖੋਲ੍ਹ ਕੇ ਕਰੋ, ਨੁਕਸਾਨ ਦਾ ਡਰ, ਖਰਚਿਅਾਂ ਦਾ ਜ਼ੋਰ।

ਮਕਰ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਬਾਧਾ-ਸਮੱਸਿਆ ਵੀ ਹਟੇਗੀ, ਜਨਰਲ ਹਾਲਾਤ ਬਿਹਤਰ ਰਹਿਣਗੇ।

ਕੁੰਭ- ਸਿਤਾਰਾ ਸਰਕਾਰੀ ਕੰਮਾਂ ਲਈ ਠੀਕ ਨਹੀਂ, ਅਫਸਰ ਵੀ ਆਪ ਦੀ ਅਣਦੇਖੀ ਕਰ ਸਕਦੇ ਹਨ, ਮਾਣ-ਸਨਮਾਨ ਨੂੰ ਠੇਸ ਲੱਗਣ ਦਾ ਡਰ।

ਮੀਨ- ਸਿਤਾਰਾ ਮਨ ਨੂੰ ਉਦਾਸ, ਮਾਯੂਸ, ਅਪਸੈੱਟ ਰੱਖ ਸਕਦਾ ਹੈ, ਧਾਰਮਿਕ ਕੰਮਾਂ ’ਚ ਜੀਅ ਘੱਟ ਲੱਗੇਗਾ, ਵੈਸੇ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

13 ਜੁਲਾਈ 2019, ਸ਼ਨੀਵਾਰ ਹਾੜ੍ਹ ਸੁਦੀ ਤਿਥੀ ਦੁਆਦਸ਼ੀ (13-14 ਮੱਧ ਰਾਤ 12.29 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 9, ਸੂਰਜ ਉਦੈ ਸਵੇਰੇ : 5.36 ਵਜੇ, ਸੂਰਜ ਅਸਤ : ਸ਼ਾਮ 7.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਸ਼ਾਮ 4.27 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ। ਯੋਗ : ਸ਼ੁਕਲ (13-14 ਮੱਧ ਰਾਤ 4.02 ਤੱਕ)। ਚੰਦਰਮਾ: ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸ਼ਾਮ 4.27 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ਹੀਦੀ ਦਿਵਸ (ਜੰਮੂ-ਕਸ਼ਮੀਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa