ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਵਪਾਰ-ਕਾਰੋਬਾਰ ਨਾਲ ਜੁੜੇ ਕਈ ਕੰਮ

7/15/2019 7:41:45 AM

ਮੇਖ- ਸਰੀਰ ’ਚ ਚੁਸਤੀ-ਫੁਰਤੀ, ਹਿੰਮਤ, ਉਤਸ਼ਾਹ, ਜੋਸ਼ ਵਧੇਗਾ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁਭ ਕੰਮਾਂ ’ਚ ਧਿਆਨ ਰਹੇਗਾ।

ਬ੍ਰਿਖ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਦਾ ਖਿਆਲ ਰੱਖੋ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਮਿਥੁਨ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਮੂਡ ’ਚ ਖੁਸ਼ਦਿਲੀ-ਚੰਚਲਤਾ ਰਹੇਗੀ, ਹਰ ਮਾਮਲੇ ’ਤੇ ਦੋਨੋਂ ਪਤੀ-ਪਤਨੀ ਦੀ ਇਕੋ ਜਿਹੀ ਸੋਚ ਰਹੇਗੀ।

ਕਰਕ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕਿਸੇ ਵੀ ਕੰਮ ਜਾਂ ਪ੍ਰੋਗਰਾਮ ਨੂੰ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਵਿਰੋਧੀ ਵੀ ਸਿਰ ਚੁੱਕਦੇ ਨਜ਼ਰ ਆਉਣਗੇ।

ਸਿੰਘ- ਜਨਰਲ ਸਿਤਾਰਾ ਜ਼ੋਰਦਾਰ, ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਰਿਲੀਜੀਅਸ ਅਤੇ ਸੋਸ਼ਲ ਕੰਮਾਂ ’ਚ ਧਿਆਨ, ਬਿਹਤਰੀ ਹੋਵੇਗੀ।

ਕੰਨਿਆ- ਕੋਰਟ-ਕਚਹਿਰੀ ਦੇ ਕਿਸੇ ਕੰਮ ਲਈ ਕੀਤੀ ਜਾਣ ਵਾਲੀ ਸ਼ੁਰੂਆਤੀ ਕੋਸ਼ਿਸ਼ ਚੰਗਾ ਨਤੀਜਾ ਦੇ ਸਕਦੀ ਹੈ, ਵੱਡੇ ਲੋਕ ਮਿਹਰਬਾਨ-ਕੰਸੀਡ੍ਰੇਟ ਰਹਿਣਗੇ।

ਤੁਲਾ- ਜਨਰਲ ਸਿਤਾਰਾ ਬਲਵਾਨ, ਮਿੱਤਰਾਂ, ਸੱਜਣ-ਸਾਥੀਅਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ-ਰੁਕਿਆ ਕੰਮ ਸਿਰੇ ਚੜ੍ਹ ਸਕਦਾ ਹੈ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਸਿਤਾਰਾ ਧਨ ਲਾਭ ਲਈ ਚੰਗਾ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ, ਡਿਜ਼ਾਈਨਿੰਗ ਦੇ ਕੰਮ ਨਾਲ ਜੁੜੇ ਲੋਕਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਪਾਣੀ ਦੀ ਵਰਤੋਂ ਸੀਮਾ ’ਚ ਹੀ ਕਰੋ।

ਮਕਰ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ।

ਕੁੰਭ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕਾਰੋਬਾਰੀ ਪ੍ਰੋਗਰਾਮ ’ਚ ਥੋੜ੍ਹੀ-ਬਹੁਤ ਪੇਸ਼ਕਦਮੀ ਹੋਵੇਗੀ, ਕੰਮਕਾਜੀ ਟੂਰ ਲਾਭਕਾਰੀ।

ਮੀਨ- ਰਾਜਕੀ ਕੰਮਾਂ ’ਚ ਆਪ ਦੇ ਪੱਖ ਦਾ ਬੋਲਬਾਲਾ ਅਤੇ ਪੈਠ ਬਣੀ ਰਹੇਗੀ, ਅਫਸਰ ਮਿਹਰਬਾਨ, ਹਮਦਰਦ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਵੀ ਆਪ ਅੱਗੇ ਠਹਿਰ ਨਹੀਂ ਸਕੇਗਾ।

15 ਜੁਲਾਈ 2019, ਸੋਮਵਾਰ ਹਾੜ੍ਹ ਸੁਦੀ ਤਿਥੀ ਚੌਦਸ਼ (15-16 ਮੱਧ ਰਾਤ 1.49 ਤਕ) ਅਤੇ ਮਗਰੋਂ ਤਿਥੀ ਪੁੰਨਿਆ।

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਧਨ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 31, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 11, ਸੂਰਜ ਉਦੈ ਸਵੇਰੇ : 5.37 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (ਸ਼ਾਮ 6.52 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ। ਯੋਗ : ਏਂਦਰ (15-16 ਮੱਧ ਰਾਤ 3.14 ਤੱਕ)। ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸ਼ਾਮ 6.52 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (15-16 ਮੱਧ ਰਾਤ 1.49 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa