ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

7/17/2019 7:48:26 AM

ਮੇਖ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਬਾਧਾਵਾਂ-ਮੁਸ਼ਕਿਲਾਂ ’ਤੇ ਆਪ ਨੂੰ ਵਿਜਈ ਰੱਖੇਗਾ, ਜਿਸ ਕੰਮ ਨੂੰ ਵੀ ਹੱਥ ’ਚ ਲਓਗੇ, ਉਸ ਨੂੰ ਉਸ ਦੇ ਟਾਰਗੇਟ ਤਕ ਪਹੁੰਚਾ ਕੇ ਹੀ ਦਮ ਲਓਗੇ।

ਬ੍ਰਿਖ- ਰਿਲੀਜੀਅਸ ਕੰਮਾਂ ’ਚ ਅਤੇ ਪੌਰਾਣਿਕ ਲਿਟਰੇਚਰ ਪੜ੍ਹਨ ’ਚ ਇੰਟਰਸਟ ਰਹੇਗਾ, ਜਨਰਲ ਤੌਰ ’ਤੇ ਆਪ ਦਾ ਪੱਲੜਾ ਦੂਜਿਅਾਂ ’ਤੇ ਹਾਵੀ-ਪ੍ਰਭਾਵੀ ਰਹੇਗਾ।

ਮਿਥੁਨ- ਸਿਹਤ ਲਈ ਸਿਤਾਰਾ ਕਮਜ਼ੋਰ, ਇਸ ਲਈ ਖਾਣ-ਪੀਣ ’ਚ ਸਾਵਧਾਨੀ ਵਰਤਣੀ ਚਾਹੀਦੀ ਹੈ, ਵੈਸੇ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਹੀ ਬਣੇ ਰਹਿਣਗੇ।

ਕਰਕ- ਵਪਾਰ ਅਤੇ ਕੰਮਕਾਜ ਦੇ ਹਾਲਾਤ ਚੰਗੇ, ਆਪੋਜ਼ਿਟ ਸੈਕਸ ਦੇ ਪ੍ਰਤੀ ਅਟ੍ਰੈਕਸ਼ਨ ’ਚ ਵਾਧਾ, ਆਪ ਨੂੰ ਕਿਸੇ ਸਮੇਂ ਮੁਸ਼ਕਿਲ ਸਥਿਤੀ ’ਚ ਪਹੁੰਚਾ ਸਕਦਾ ਹੈ।

ਸਿੰਘ- ਦੁਸ਼ਮਣਾਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਨ੍ਹਾਂ ਨੂੰ ਜਦ ਵੀ ਮੌਕਾ ਮਿਲਿਆ, ਆਪ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਕੰਨਿਆ- ਸੰਤਾਨ ਦੇ ਸਹਿਯੋਗੀ ਰੁਖ਼ ਕਰਕੇ ਆਪ ਦੀ ਕੋਈ ਸਮੱਸਿਆ ਆਪਣੇ ਹੱਲ ਦੇ ਨੇੜੇ ਪਹੁੰਚ ਸਕਦੀ ਹੈ, ਵੈਸੇ ਫਾਇਨਾਂਸ਼ੀਅਲ ਫਰੰਟ ’ਤੇ ਸਥਿਤੀ ਠੀਕ ਹੀ ਰਹੇਗੀ।

ਤੁਲਾ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਕੋਈ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਵੱਡੇ ਲੋਕ ਮਿਹਰਬਾਨ ਰਹਿਣਗੇ।

ਬ੍ਰਿਸ਼ਚਕ- ਕਿਸੇ ਵੱਡੇ ਆਦਮੀ ਜਾਂ ਸੱਜਣ-ਮਿੱਤਰ ਦਾ ਸਹਿਯੋਗ ਪਾਉਣ ਲਈ ਜੇ ਆਪ ਉਸ ਨੂੰ ਕਾਂਟੈਕਟ ਕਰੋਗੇ ਤਾਂ ਉਹ ਆਪ ਨੂੰ ਸਹੀ ਤੌਰ ’ਤੇ ਅਟੈਂਡ ਕਰੇਗਾ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋੋਗੇ, ਉਹ ਸਹੀ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕਾਰੋਬਾਰੀ ਪਲਾਨਿੰਗ ਵੀ ਸਿਰੇ ਚੜ੍ਹੇਗੀ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

ਕੁੰਭ- ਸਿਤਾਰਾ ਕਿਸੇ ਬਣੇ-ਬਣਾਏ ਕੰਮ ਨੂੰ ਵਿਗਾੜਨ ਅਤੇ ਉਲਝਾਉਣ ਵਾਲਾ, ਕੋਈ ਵੀ ਕੰਮ ਜਲਦਬਾਜ਼ੀ ’ਚ ਅਤੇ ਬੇ-ਧਿਆਨੀ ਨਾਲ ਨਾ ਕਰੋ।

ਮੀਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਵ੍ਹੀਕਲ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

17 ਜੁਲਾਈ 2019, ਬੁੱਧਵਾਰ ਸਾਉਣ ਵਦੀ ਤਿਥੀ ਏਕਮ (17-18 ਮੱਧ ਰਾਤ 4.52 ਤਕ) ਅਤੇ ਮਗਰੋਂ ਤਿੱਥੀ ਦੂਜ।

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 13, ਸੂਰਜ ਉਦੈ ਸਵੇਰੇ : 5.39 ਵਜੇ, ਸੂਰਜ ਅਸਤ : ਸ਼ਾਮ 7.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਰਾਤ 10.59 ਤੱਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਵਿਸ਼ਕੁੰਭ (17-18 ਮੱਧ ਰਾਤ 3.46 ਤੱਕ)। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ: ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸਾਉਣ ਵਦੀ ਪੱਖ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa