ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

07/19/2019 7:41:49 AM

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਵੀ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਵਿਰੋਧੀ ਤੇਜਹੀਣ ਰਹਿਣਗੇ।

ਬ੍ਰਿਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਬਿਹਤਰ ਹਾਲਾਤ ਰੱਖੇਗਾ, ਵੈਸੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ, ਵਿਜਈ ਰਹੋਗੇ ਪਰ ਸਿਹਤ ਲਈ ਸਿਤਾਰਾ ਕਮਜ਼ੋਰ ਸਮਝੋ।

ਮਿਥੁਨ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਆਲਤੂ-ਫਾਲਤੂ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਵੀ ਸਿਹਤ ਫਿੱਟ ਨਹੀਂ ਰਹੇਗੀ।

ਕਰਕ- ਸਿਤਾਰਾ ਦੁਪਹਿਰ ਤਕ ਬਿਹਤਰ, ਮਨੋਬਲ ਉੱਚਾ ਰਹੇਗਾ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਚ ਸਮਾਂ ਕਮਜ਼ੋਰ, ਬਾਧਾਵਾਂ-ਮੁਸ਼ਕਿਲਾਂ ਵਾਲਾ ਬਣੇਗਾ।

ਸਿੰਘ- ਸਿਤਾਰਾ ਬਾਅਦ ਦੁਪਹਿਰ ਤਕ ਕਮਜ਼ੋਰ, ਦੁਸ਼ਮਣਾਂ ਦੀ ਉਛਲ-ਕੂਦ ਅਤੇ ਸ਼ਰਾਰਤਾਂ ਨੂੰ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਬਣਨਗੇ।

ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਸਫਲਤਾ ਅਤੇ ਇੱਜ਼ਤ-ਮਾਣ ਲਈ ਚੰਗਾ ਪਰ ਬਾਅਦ ’ਚ ਹਰ ਮੋਰਚੇ ’ਤੇ ਅਹਿਤਿਆਤ ਰੱਖਣ ਦੀ ਲੋੜ ਹੋਵੇਗੀ।

ਤੁਲਾ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ ਹੈ ਪਰ ਹਲਕੀ ਨੇਚਰ ਵਾਲੇ ਲੋਕਾਂ ਤੋਂ ਸਾਵਧਾਨੀ ਰੱਖਣ ਦੀ ਲੋੜ।

ਬ੍ਰਿਸ਼ਚਕ- ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ ਅਤੇ ਵਿਅਸਤਤਾ ਬਣੀ ਰਹੇਗੀ, ਫਿਰ ਬਾਅਦ ’ਚ ਸਮਾਂ ਪ੍ਰਾਪਰਟੀ ਦੇ ਕੰਮਾਂ ਲਈ ਬਿਹਤਰ ਬਣੇਗਾ।

ਧਨ- ਸਿਤਾਰਾ ਬਾਅਦ ਦੁਪਿਹਰ ਤਕ ਕਾਰੋਬਾਰੀ ਕੰਮਾਂ ਲਈ ਬਿਹਤਰ ਬਣੇਗਾ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ ਪਰ ਡਿੱਗਣ-ਫਿਸਲਣ ਦਾ ਡਰ ਰਹੇਗਾ।

ਮਕਰ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਟ੍ਰੇਡਿੰਗ ਜਾਂ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਉਸ ਦੀ ਕੰਮਕਾਜੀ ਭੱਜ-ਦੌੜ ਅਤੇ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ, ਕੰਮਕਾਜੀ ਦਸ਼ਾ ਬਿਹਤਰ ਬਣੇਗੀ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਆਮਦਨ ਵਾਲਾ, ਅਰਥ ਦਸ਼ਾ ਕੰਫਰਟੇਬਲ ਰਹੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਜਾਗਣ ਦਾ ਡਰ ਵਧੇਗਾ, ਸਾਵਧਾਨੀ ਵਰਤੋ।

19 ਜੁਲਾਈ 2019, ਸ਼ੁੱਕਰਵਾਰ ਸਾਉਣ ਵਦੀ ਤਿਥੀ ਦੂਜ (ਸਵੇਰੇ 6.55 ਤਕ) ਅਤੇ ਮਗਰੋਂ ਤਿੱਥੀ ਤੀਜ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 28 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 15, ਸੂਰਜ ਉਦੈ ਸਵੇਰੇ : 5.40 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਧਨਿਸ਼ਠਾ (19-20 ਮੱਧ ਰਾਤ 4:25 ਤਕ) ਅਤੇ ਮਗਰੋਂ ਨਕਸ਼ੱਤਰ ਸ਼ਤਭਿਖਾ। ਯੋਗ : ਆਯੁਸ਼ਮਾਨ (19 ਜੁਲਾਈ ਦਿਨ-ਰਾਤ ਅਤੇ 20 ਨੂੰ ਸਵੇਰੇ 5:19 ਤੱਕ)। ਚੰਦਰਮਾ : ਮਕਰ ਰਾਸ਼ੀ ’ਤੇ (ਬਾਅਦ ਦੁਪਹਿਰ 2.58 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 8.05 ’ਤੇ), ਪੰਚਕ ਸ਼ੁਰੂ (ਬਾਅਦ ਦੁਪਹਿਰ 2.58 ’ਤੇ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa