ਭਵਿੱਖਫਲ: ਜਨਰਲ ਸਿਤਾਰਾ ਸਟਰਾਂਗ ਬਣਨਗੇ ਕਈ ਕੰਮ

07/22/2019 7:32:11 AM

ਮੇਖ- ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਜਾਗਣ ਦਾ ਡਰ, ਇਸ ਲਈ ਹਰ ਫਰੰਟ ’ਤੇ ਸਾਵਧਾਨੀ ਵਰਤਣੀ ਜ਼ਰੂਰੀ ਹੋਵੇਗੀ, ਨੁਕਸਾਨ-ਪ੍ਰੇਸ਼ਾਨੀ ਦਾ ਡਰ।

ਬ੍ਰਿਖ- ਸਿਤਾਰਾ ਧਨ ਲਾਭ ਵਾਲਾ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ, ਡਿਜ਼ਾਈਨਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਰੱਖਣਗੇ ਪਰ ਫੈਮਿਲੀ ਫਰੰਟ ’ਤੇ ਕੁਝ ਪ੍ਰਾਬਲਮ ਰਹੇਗੀ।

ਕਰਕ- ਰਿਲੀਜੀਅਸ ਕੰਮਾਂ ਵੱਲ ਧਿਆਨ, ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਪਰ ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਕਿਹਾ-ਸੁਣੀ, ਟੈਨਸ਼ਨ-ਪ੍ਰੇਸ਼ਾਨੀ ਬਣੀ ਰਹੇਗੀ।

ਸਿੰਘ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਜਲਦਬਾਜ਼ੀ ’ਚ ਸੋਚੇ-ਵਿਚਾਰੇ ਬਗੈਰ ਕੋਈ ਕੰਮ ਫਾਈਨਲ ਨਾ ਕਰੋ।

ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵੈਸੇ ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

ਤੁਲਾ- ਸ਼ਤਰੂ ਪੱਖ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਹੀਂ ਕਰਨੀ ਚਾਹੀਦੀ, ਮਨ ਵੀ ਡਰਿਆ-ਡਰਿਆ ਅਤੇ ਸਹਿਮਿਆ ਜਿਹਾ ਰਹੇਗਾ ਪਰ ਜਨਰਲ ਹਾਲਾਤ ਠੀਕ-ਠਾਕ ਰਹਿਣਗੇ।

ਬ੍ਰਿਸ਼ਚਕ- ਜਨਰਲ ਸਿਤਾਰਾ ਮਜ਼ਬੂਤ, ਹਰ ਮੋਰਚੇ ’ਤੇ ਬਿਹਤਰੀ ਹੋਵੇਗੀ, ਸੰਤਾਨ ਹਰ ਮਾਮਲੇ ’ਚ ਸਾਥ ਦੇਵੇਗੀ ਅਤੇ ਸਹਿਯੋਗ ਕਰੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਧਨ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ ਪਰ ਧਿਆਨ ਰੱਖੋ ਕਿ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਮਕਰ- ਆਪ ਨੂੰ ਆਪਣੇ ਉਤਸ਼ਾਹੀ ਮਨ ਕਰਕੇ ਹਰ ਕੰਮ ਆਸਾਨ ਨਜ਼ਰ ਆਵੇਗਾ, ਸ਼ਤਰੂ ਕਮਜ਼ੋਰ ਰਹਿਣਗੇ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੁੰਭ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ, ਟ੍ਰੇਡਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਭੱਜ-ਦੌੜ ਦੀ ਸਹੀ ਰਿਟਰਨ ਮਿਲੇਗੀ, ਵਿਰੋਧੀ ਨਿਸਤੇਜ ਰਹਿਣਗੇ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਡਿਸਟਰਬ, ਅਸ਼ਾਂਤ, ਅਪਸੈੱਟ ਜਿਹਾ ਨਜ਼ਰ ਆਵੇਗਾ।

22 ਜੁਲਾਈ 2019, ਸੋਮਵਾਰ ਸਾਉਣ ਵਦੀ ਤਿਥੀ ਪੰਚਮੀ (ਦੁਪਹਿਰ 1.04 ਤਕ) ਅਤੇ ਮਗਰੋਂ ਤਿਥੀ ਛੱਠ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮੀਨ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 7, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 31 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 18, ਸੂਰਜ ਉਦੈ ਸਵੇਰੇ : 5.42 ਵਜੇ, ਸੂਰਜ ਅਸਤ: ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਸਵੇਰੇ 10.25 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ। ਯੋਗ : ਸ਼ੋਭਨ (ਸਵੇਰੇ 7.17 ਤਕ) ਅਤੇ ਮਗਰੋਂ ਯੋਗ ਅਤਿਗੰਡ। ਚੰਦਰਮਾ: ਮੀਨ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਨਾਗ ਪੰਚਮੀ (ਰਾਜਸਥਾਨ, ਬੰਗਾਲ), ਮੇਲਾ ਨਾਗ ਪੰਚਮੀ (ਰਾਜਸਥਾਨ), ਸਾਉਣ ਦੇ ਸੋਮਵਾਰ ਵਰਤ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa