ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

7/23/2019 7:36:42 AM

ਮੇਖ- ਕਿਉਂਕਿ ਜਨਰਲ ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਹੈ, ਇਸ ਲਈ ਕੋਈ ਵੀ ਕੰਮ ਜਲਦਬਾਜ਼ੀ 'ਚ ਸੋਚੇ-ਵਿਚਾਰੇ ਬਗੈਰ ਨਹੀਂ ਕਰਨਾ ਚਾਹੀਦਾ, ਧਨ ਹਾਨੀ ਦਾ ਡਰ।

ਬ੍ਰਿਖ- ਸਿਤਾਰਾ ਆਮਦਨ ਅਤੇ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨ ਕਰਨ 'ਤੇ ਕਿਸੇ ਕੰਮਕਾਜੀ ਕੰਮ 'ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਫੈਮਿਲੀ ਰਿਲੇਸ਼ਨਸ਼ਿਪ ਸਹੀ ਰਹੇਗੀ।

ਮਿਥੁਨ- ਅਫਸਰਾਂ ਦੇ ਸੁਪੋਰਟਿਵ ਰੁਖ਼ ਕਰਕੇ ਕੋਈ ਸਰਕਾਰੀ ਮੁਸ਼ਕਿਲ ਰਸਤੇ 'ਚੋਂ ਹਟ ਸਕਦੀ ਹੈ ਪਰ ਆਪਣੇ ਗੁੱਸੇ 'ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ- ਸਟਰੌਂਗ ਮਨੋਬਲ ਕਰਕੇ ਦੂਜਿਆਂ 'ਤੇ ਆਪ ਦੀ ਦਨਦਨਾਹਟ ਵਧੇਗੀ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਸਿੰਘ- ਪੂਰੀ ਸੰਭਾਲ ਰੱਖਣ ਦੇ ਬਾਵਜੂਦ ਪੇਟ ਕੁਝ ਵਿਗੜਿਆ-ਵਿਗੜਿਆ ਰਹੇਗਾ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਾਫਟ, ਕੰਸੀਡ੍ਰੇਟ ਅਤੇ ਸੁਹਿਰਦਤਾ ਬਣਾਈ ਰੱਖਣਗੇ।

ਤੁਲਾ- ਸ਼ਤਰੂ ਆਪ ਨੂੰ ਆਪਣੇ ਕਿਸੇ ਨਾ ਕਿਸੇ ਝਮੇਲੇ 'ਚ ਫਸਾਉਣ ਲਈ ਸਰਗਰਮ ਰਹਿ ਸਕਦੇ ਹਨ, ਇਸ ਲਈ ਉਨ੍ਹਾਂ ਤੋਂ ਫਾਸਲਾ ਬਣਾਈ ਰੱਖਣਾ ਆਪ ਦੀ ਸਮਝਦਾਰੀ ਦਰਸਾਉਂਦਾ ਹੈ।

ਬ੍ਰਿਸ਼ਚਕ- ਸੰਤਾਨ ਦੇ ਸੁਪੋਰਟਿਵ ਰੁਖ਼ 'ਤੇ ਭਰੋਸਾ ਕਰਕੇ ਆਪਣੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ਲਈ ਆਪ ਨੂੰ ਅੱਗੇ ਕਦਮ ਵਧਾਉਣਾ ਸਹੀ ਰਹੇਗਾ।

ਧਨ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ 'ਚ ਲੈਣ 'ਤੇ ਉਸ ਦਾ ਨਤੀਜਾ ਕੁਝ ਫੇਵਰੇਬਲ ਮਿਲੇਗਾ ਪਰ ਫੈਮਿਲੀ ਫਰੰਟ 'ਤੇ ਕੁਝ ਤਣਾਤਣੀ ਜ਼ਰੂਰ ਰਹੇਗੀ।

ਮਕਰ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਦੂਜਿਆਂ 'ਤੇ ਆਪ ਦੀ ਪਕੜ, ਧਾਕ, ਛਾਪ ਨੂੰ ਪ੍ਰਭਾਵੀ ਬਣਾਈ ਰੱਖੇਗਾ, ਵੈਸੇ ਫੈਮਿਲੀ ਫਰੰਟ 'ਤੇ ਖਿੱਚੋਤਾਣ ਜ਼ਰੂਰ ਰਹੇਗੀ।

ਕੁੰਭ- ਸਿਤਾਰਾ ਧਨ ਲਾਭ ਵਾਲਾ, ਇਸ ਲਈ ਅਰਥ ਦਸ਼ਾ ਕੰਫਰਟੇਬਲ ਰਹੇਗੀ, ਯਤਨ ਕਰਨ 'ਤੇ ਕੰਮਕਾਜੀ ਪ੍ਰੋਗਰਾਮਾਂ-ਕੰਮਾਂ 'ਚ ਕਦਮ ਬੜ੍ਹਤ ਵੱਲ ਰਹੇਗਾ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਰਹੇਗੀ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖਣਾ ਜ਼ਰੂਰੀ।

23 ਜੁਲਾਈ 2019, ਮੰਗਲਵਾਰ ਸਾਉਣ ਵਦੀ ਤਿਥੀ ਛੱਠ (ਸ਼ਾਮ 4.17 ਤਕ) ਅਤੇ ਮਗਰੋਂ ਤਿਥੀ ਸਪਤਮੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ


ਸੂਰਜ ਕਰਕ 'ਚ

ਚੰਦਰਮਾ ਮੀਨ 'ਚ

ਮੰਗਲ ਕਰਕ 'ਚ

ਬੁੱੱਧ ਕਰਕ 'ਚ

ਗੁਰੂ ਬ੍ਰਿਸ਼ਚਕ 'ਚ

ਸ਼ੁੱਕਰ ਮਿਥੁਨ 'ਚ

ਸ਼ਨੀ ਧਨ 'ਚ

ਰਾਹੂ ਮਿਥੁਨ 'ਚ

ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 8, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 1 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 19, ਸੂਰਜ ਉਦੈ ਸਵੇਰੇ : 5.42 ਵਜੇ, ਸੂਰਜ ਅਸਤ : ਸ਼ਾਮ 7.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (ਦੁਪਹਿਰ 1.14 ਤਕ) ਅਤੇ ਮਗਰੋਂ ਨਕਸ਼ੱਤਰ ਰੇਵਤੀ। ਯੋਗ : ਅਤਿਗੰਡ (ਸਵੇਰੇ 8.09 ਤਕ) ਅਤੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਮੀਨ ਰਾਸ਼ੀ 'ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸ਼ਾਮ 4.17 ਤੋਂ ਲੈ ਕੇ 23-24 ਮੱਧ ਰਾਤ 5.11 ਤਕ), ਦੁਪਹਿਰ 1.14 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਰਾਸ਼ਟਰੀ ਸ਼ਕ ਸਾਉਣ ਮਹੀਨਾ ਸ਼ੁਰੂ, ਲੋਕਮਾਨਯ ਬਾਲ ਗੰਗਾਧਰ ਤਿਲਕ ਜਯੰਤੀ, ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਪ੍ਰਕਾਸ਼ ਦਿਵਸ (ਨਾਨਕਸ਼ਾਹੀ ਕੈਲੰਡਰ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa