ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ
7/29/2019 7:36:05 AM

ਮੇਖ- ਮਿੱਤਰਾਂ, ਵੱਡੇ ਲੋਕਾਂ ਨਾਲ ਮੇਲ-ਮਿਲਾਪ ਅਤੇ ਸਹਿਯੋਗ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ।
ਬ੍ਰਿਖ- ਸਿਤਾਰਾ ਧਨ ਲਾਭ ਲਈ ਚੰਗਾ, ਕਰਿਆਨਾ, ਖੇਤੀ ਉਤਪਾਦਾਂ, ਖੇਤੀ ਉਪਕਰਣਾਂ, ਖਾਦਾਂ-ਬੀਜਾਂ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਮਿਥੁਨ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਸਫਰ ਵੀ ਟਾਲ ਦਿਓ।
ਕਰਕ - ਕਿਸੇ ਵੀ ਬਾਧਾ-ਸਮੱਸਿਆ, ਕੰਪਲੀਕੇਸ਼ਨ ਨੂੰ ਲਾਇਟਲੀ ਨਾ ਲਓ, ਕੋਈ ਵੀ ਨਵਾਂ ਕੰਮ ਜਾਂ ਯਤਨ ਪੂਰਾ ਹੋਮਟਾਸਕ ਕੀਤੇ ਬਗੈਰ ਸ਼ੁਰੂ ਨਹੀਂ ਕਰਨਾ ਚਾਹੀਦਾ।
ਸਿੰਘ- ਵਪਾਰ-ਕਾਰੋਬਾਰ ’ਚ ਲਾਭ ਵਾਲਾ ਸਮਾਂ ਚੰਗਾ, ਬੁਟੀਕ, ਇੰਪੋਰਟ-ਐਕਸਪੋਰਟ, ਕੰਸਲਟੈਂਸੀ ਦੇ ਕੰਮਕਾਜ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।
ਕੰਨਿਆ- ਰਾਜ-ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰਾਂ ’ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ ਅਤੇ ਉਹ ਆਪ ਦੇ ਪੱਖ ਨੂੰ ਧਿਆਨ ਨਾਲ ਸੁਣਨਗੇ।
ਤੁਲਾ- ਆਮ ਤੌਰ ’ਤੇ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੋਚ-ਵਿਚਾਰ ’ਚ ਗੰਭੀਰਤਾ, ਰਿਲੀਜੀਅਸ ਕੰਮਾਂ ’ਚ ਰੁਚੀ ਰਹੇਗੀ।
ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਅਾਂ ਵਸਤਾਂ ਦੀ ਵਰਤੋਂ ਨਾ ਕਰੋ, ਵਿਰੋਧੀਅਾਂ ’ਤੇ ਨਜ਼ਰ ਰੱਖਣੀ ਚਾਹੀਦੀ ਹੈ।
ਧਨ- ਆਰਥਿਕ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਵੈਸੇ ਕੁਝ ਮੈਂਟਲ, ਟੈਨਸ਼ਨ-ਪ੍ਰੇਸ਼ਾਨੀ ਰਹਿ ਸਕਦੀ ਹੈ।
ਮਕਰ - ਵਿਰੋਧੀਅਾਂ ਦੀ ਐਕਟੀਵਿਟੀਜ਼ ’ਤੇ ਨਜ਼ਰ ਰੱਖਣੀ ਜ਼ਰੂਰੀ ਕਿਉਂਕਿ ਉਹ ਆਪ ਨੂੰ ਪ੍ਰੇਸ਼ਾਨ ਕਰਨ, ਆਪ ਦੀ ਲੱਤ ਖਿੱਚਣ ਲਈ ਬਿਜ਼ੀ ਰਹਿਣਗੇ।
ਕੁੰਭ- ਸਿਤਾਰਾ ਆਮ ਤੌਰ ’ਤੇ ਬਿਹਤਰ ਹਾਲਾਤ ਰੱਖੇਗਾ, ਉਦੇਸ਼-ਪ੍ਰੋਗਰਾਮ ਸਿਰੇ ਚੜ੍ਹਨਗੇ, ਧਾਰਮਿਕ ਕੰਮਾਂ ’ਚ ਧਿਆਨ, ਮਾਣ-ਸਨਮਾਨ ਦੀ ਪ੍ਰਾਪਤੀ।
ਮੀਨ- ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕਾਰੋਬਾਰੀ ਫਰੰਟ ’ਤੇ ਸਥਿਤੀ ਬਿਹਤਰ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।\
29 ਜੁਲਾਈ 2019, ਸੋਮਵਾਰ ਸਾਉਣ ਵਦੀ ਤਿਥੀ ਦੁਆਦਸ਼ੀ (ਸ਼ਾਮ 5.09 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਬ੍ਰਿਖ ’ਚ
ਮੰਗਲ ਕਰਕ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਕਰਕ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 14, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 7 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 25, ਸੂਰਜ ਉਦੈ ਸਵੇਰੇ : 5.46 ਵਜੇ, ਸੂਰਜ ਅਸਤ : ਸ਼ਾਮ 7.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਸ਼ਾਮ 6.22 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ। ਯੋਗ : ਵਿਆਘਾਤ (29-30 ਮੱਧ ਰਾਤ 1.47 ਤਕ) ਅਤੇ ਮਗਰੋਂ ਯੋਗ ਹਰਸ਼ਣ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਸਵੇਰੇ 6.55 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ) ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।