ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

08/08/2019 7:06:26 AM

ਮੇਖ- ਸਿਤਾਰਾ ਬਾਅਦ ਦੁਪਹਿਰ ਤਕ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰੱਖੇਗਾ, ਵਿਜੇ ਸ਼੍ਰੀ ਸਾਥ ਦੇਵੇਗੀ ਪਰ ਬਾਅਦ ’ਚ ਕਿਸੇ ਨਾ ਿਕਸੇ ਕੰਪਲੀਕੇਸ਼ਨ ਨਾਲ ਵਾਸਤਾ ਰਹੇਗਾ।

ਬ੍ਰਿਖ- ਅਸ਼ਾਂਤ-ਪ੍ਰੇਸ਼ਾਨ-ਅਸਥਿਰ-ਡਾਵਾਂਡੋਲ ਮਨ ਸਥਿਤੀ ਅਤੇ ਕਮਜ਼ੋਰ ਮਨੋਬਲ ਕਰ ਕੇ ਆਪ ਕੋਈ ਵੀ ਕੰਮ ਹੱਥ ’ਚ ਨਾ ਲੈ ਸਕੋਗੇ, ਸਫਰ ਵੀ ਨਾ ਕਰੋ।

ਮਿਥੁਨ- ਜਨਰਲ ਤੌਰ ਤੇ ਸਟਰਾਂਗ ਸਿਤਾਰੇ ਕਰ ਕੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ ਪਰ ਦੁਪਹਿਰ ਤੋਂ ਬਾਅਦ ਦੁਸ਼ਮਣਾਂ ਦੀ ਸਰਗਰਮੀ ਵਧਣ ਦੀ ਆਸ।

ਕਰਕ- ਬਾਅਦ ਦੁਪਹਿਰ ਤਕ ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਚੰਗਾ, ਮਾਣ-ਯਸ਼ ਦੀ ਪ੍ਰਾਪਤੀ ਪਰ ਬਾਅਦ ’ਚ ਮਨ ’ਤੇ ਨੈਗੇਟਿਵ ਸੋਚ ਦਾ ਪ੍ਰਭਾਵ ਵਧੇਗਾ।

ਸਿੰਘ- ਬਾਅਦ ਦੁਪਹਿਰ ਤਕ ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਬਾਅਦ ’ਚ ਕਿਸੇ ਵੀ ਯਤਨ ਨੂੰ ਹੱਥ ’ਚ ਨਾ ਲੈਣਾ ਸਹੀ ਰਹੇਗਾ।

ਕੰਨਿਆ- ਕਾਰੋਬਾਰੀ ਟੂਰਿੰਗ-ਟ੍ਰੇਡਿੰਗ-ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਬਾਅਦ ਦੁਪਹਿਰ ਤਕ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ ਫਿਰ ਬਾਅਦ ’ਚ ਸਮਾਂ ਕਮਜ਼ੋਰ ਬਣੇਗਾ।

ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ ਪਰ ਬਾਅਦ ’ਚ ਧਿਆਨ ਰੱਖੋ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਧਨ ਹਾਨੀ ਦਾ ਡਰ।

ਬ੍ਰਿਸ਼ਚਕ- ਸਿਤਾਰਾ ਖਰਚਿਆਂ ਨੂੰ ਵਧਾਉਣ, ਅਰਥ ਦਸ਼ਾ ਤੰਗ ਰੱਖਣ ਵਾਲਾ ਅਤੇ ਨੁਕਸਾਨ ਕਰਾਉਣ ਵਾਲਾ ਮਨ ਵੀ ਗਲਤ ਸੋਚ ਦੇ ਪ੍ਰਭਾਵ ਹੇਠ ਰਹੇਗਾ।

ਧਨ- ਸਿਤਾਰਾ ਬਾਅਦ ਦੁਪਹਿਰ ਤਕ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕੰਮਕਾਜੀ ਫਰੰਟ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਬਾਅਦ ’ਚ ਨੁਕਸਾਨ ਦਾ ਡਰ ਵਧੇਗਾ।

ਮਕਰ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਸਫਲਤਾ, ਅਫਸਰਾਂ ਦੇ ਰੁਖ ’ਚ ਨਰਮੀ ਬਣੀ ਰਹੇਗੀ, ਵਿਰੋਧੀ ਆਪ ਅੱਗੇ ਠਹਿਰਣ ਦੀ ਹਿੰਮਤ ਨਾ ਕਰ ਸਕਣਗੇ।

ਕੁੰਭ- ਬਾਅਦ ਦੁਪਹਿਰ ਤਕ ਸਿਤਾਰਾ ਸਟਰਾਂਗ, ਯਤਨ ਕਰਨ ’ਤੇ ਕੋਈ ਕੰਮਕਾਜੀ ਸਕੀਮ ਬਿਹਤਰ ਬਣੇਗੀ ਪਰ ਬਾਅਦ ’ਚ ਕਿਸੇ ਸਰਕਾਰੀ ਕੰਮ ’ਚੋਂ ਕੋਈ ਬਾਧਾ ਮੁਸ਼ਕਿਲ ਸਿਰ ਚੁੱਕ ਸਕਦੀ ਹੈ।

ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਠੀਕ ਨਹੀਂ ਕੋਈ ਵੀ ਕਦਮ ਜਲਦਬਾਜ਼ੀ ’ਚ ਨਾ ਚੁੱਕੋ, ਫਿਰ ਬਾਅਦ ’ਚ ਮਨ ’ਤੇ ਉਦਾਸੀ, ਪ੍ਰੇਸ਼ਾਨੀ, ਮਾਯੂਸੀ ਵਧ ਸਕਦੀ ਹੈ।

8 ਅਗਸਤ 2019, ਵੀਰਵਾਰ ਸਾਉਣ ਸੁਦੀ ਤਿਥੀ ਅਸ਼ਟਮੀ (ਸਵੇਰੇ 10.31 ਤੱਕ) ਅਤੇ ਮਗਰੋਂ ਤਿਥੀ ਨੌਮੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਤੁਲਾ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕਰਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 24, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 17 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 6, ਸੂਰਜ ਉਦੈ ਸਵੇਰੇ : 5.52 ਵਜੇ, ਸੂਰਜ ਅਸਤ : ਸ਼ਾਮ 7.14 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (ਰਾਤ 9.28 ਤੱਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ। ਯੋਗ : ਸ਼ੁਕਲ (ਬਾਅਦ ਦੁਪਹਿਰ 12.59 ਤੱਕ) ਅਤੇ ਮਗਰੋਂ ਯੋਗ ਬ੍ਰਹਮ। ਚੰਦਰਮਾ : ਤੁਲਾ ਰਾਸ਼ੀ ’ਤੇ (ਬਾਅਦ ਦੁਪਹਿਰ 3.26 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਦੱਖਣ ਅਤੇ ਆਗਿਨਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 1.30 ਤੋਂ 3 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ ਮੇਲਾ ਚਿੰਤਪੁਰਨੀ, ਮੇਲਾ ਚਾਮੰੁਡਾ ਦੇਵੀ ਅਤੇ ਮੇਲਾ ਨੈਣਾ ਦੇਵੀ (ਹਿਮਾਚਲ) ਸਮਾਪਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa