ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

08/09/2019 7:22:47 AM

ਮੇਖ- ਸਿਹਤ ਦਾ ਧਿਆਨ ਰੱਖਣਾ ਅਤੇ ਡਰਾਈਵਿੰਗ ਸੁਚੇਤ ਅਤੇ ਐਕਟਿਵ ਰਹਿ ਕੇ ਕਰਨਾ ਠੀਕ ਰਹੇਗਾ, ਧਨ ਹਾਨੀ ਦਾ ਡਰ ਪਰ ਆਮ ਹਾਲਾਤ ਠੀਕ ਰਹਿਣਗੇ।

ਬ੍ਰਿਖ - ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਮਜ਼ਬੂਤ ਪਰ ਫੈਮਿਲੀ ਫਰੰਟ ’ਤੇ ਕੁਝ ਨਾ ਕੁਝ ਟੈਨਸ਼ਨ-ਪ੍ਰੇਸ਼ਾਨੀ ਰਹੇਗੀ।

ਮਿਥੁਨ- ਸ਼ਤਰੂ ਆਪ ਨੂੰ ਨੁਕਸਾਨ ਪਹੁੰਚਾਉਣ ਜਾਂ ਨੀਚਾ ਦਿਖਾਉਣ ਲਈ ਯਤਨਸ਼ੀਲ ਰਹਿਣਗੇ, ਇਸ ਲਈ ਉਨ੍ਹਾਂ ਤੋਂ ਫਾਸਲਾ ਰੱਖਣਾ ਸਹੀ ਰਹੇਗਾ, ਮਨ ਟੈਂਸ ਰਹੇਗਾ।

ਕਰਕ- ਮਨ ਅਤੇ ਬੁੱਧੀ ’ਤੇ ਗਲਤ ਸੋਚ ਪ੍ਰਭਾਵੀ ਰਹੇਗੀ, ਇਸ ਲਈ ਧਿਆਨ ਰੱਖੋ ਕਿ ਆਪ ਤੋਂ ਕੋਈ ਗਲਤ ਫੈਸਲਾ ਨਾ ਹੋ ਜਾਵੇ, ਨੁਕਸਾਨ-ਪ੍ਰੇਸ਼ਾਨੀ ਦਾ ਡਰ ਬਣਿਆ ਰਹੇਗਾ।

ਸਿੰਘ- ਕੋਰਟ-ਕਚਹਿਰੀ ਦੇ ਕੰਮਾਂ ਲਈ ਸਿਤਾਰਾ ਕਮਜ਼ੋਰ ਹੈ, ਇਸ ਲਈ ਅਦਾਲਤ ’ਚ ਜਾਣ ਅਤੇ ਕਿਸੇ ਅਫਸਰ ਅੱਗੇ ਪੇਸ਼ ਹੋਣ ਤੋਂ ਬਚਣਾ ਚਾਹੀਦਾ ਹੈ, ਵਰਨਾ ਪ੍ਰੇਸ਼ਾਨੀ ਮਿਲੇਗੀ।

ਕੰਨਿਆ- ਹਲਕੀ ਨੇਚਰ ਅਤੇ ਸੋਚ ਵਾਲੇ ਸਾਥੀ ਨਾਲ ਨਾ ਤਾਂ ਨੇੜਤਾ ਰੱਖਣੀ ਚਾਹੀਦੀ ਹੈ ਅਤੇ ਨਾ ਹੀ ਮੇਲ-ਜੋਲ ਕਿਉਂਕਿ ਉਹ ਆਪ ਦੇ ਖਿਲਾਫ ਸ਼ਰਾਰਤਾਂ ’ਚ ਲੱਗੇ ਰਹਿਣਗੇ।

ਤੁਲਾ- ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕਿਸੇ ਕੰਮਕਾਜੀ ਕੰਮ ’ਚ ਬੇਧਿਆਨੀ ਵਰਤੋ, ਮਨੀ ਫਲੋਅ ’ਤੇ ਵੀ ਨਜ਼ਰ ਰੱਖੋ, ਉਧਾਰੀ ਦੇ ਚੱਕਰ ’ਚ ਫਸਣ ਤੋਂ ਬਚੋ।

ਬ੍ਰਿਸ਼ਚਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਮਨ ਕੁਝ ਡਰਿਆ-ਡਰਿਆ ਅਤੇ ਉਖੜਿਆ-ਉਖੜਿਆ ਰਹੇਗਾ, ਇਧਰ-ਉਧਰ ਬੇਕਾਰ ਕੰਮਾਂ ਵੱਲ ਭਟਕਦੇ ਮਨ ’ਤੇ ਕਾਬੂ ਰੱਖੋ।

ਧਨ- ਮੈਨ ਪਾਵਰ ਬਾਹਰ ਭਿਜਵਾਉਣ ਅਤੇ ਵੀਜ਼ਾ-ਪਾਸਪੋਰਟ ਦਾ ਕੰਮ ਕਰਨ ਵਾਲਿਅਾਂ ਨੂੰ ਕੋਈ ਗਲਤ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਸਫ਼ਰ ਵੀ ਨਾ ਕਰੋ।

ਮਕਰ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ, ਸਪਲਾਈ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕੰਮਕਾਜੀ ਮਿਹਨਤ ਦੀ ਚੰਗੀ ਰਿਟਰਨ ਮਿਲੇਗੀ।

ਕੁੰਭ- ਅਫਸਰਾਂ ਦੇ ਸਖਤ ਰੁਖ਼ ਅਤੇ ਨਾਰਾਜ਼ਗੀ ਵਾਲੇ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ’ਚ ਕਿਸੇ ਬਾਧਾ-ਮੁਸ਼ਕਿਲ ਦੇ ਜਾਗਣ ਦਾ ਡਰ, ਨੁਕਸਾਨ ਦਾ ਡਰ।

ਮੀਨ- ਮਨ ਕਿਉਂਕਿ ਗਲਤ ਸੋਚ ਦੇ ਪ੍ਰਭਾਵ ’ਚ ਰਹੇਗਾ, ਇਸ ਲਈ ਚੰਗੀ ਤਰ੍ਹਾਂ ਸੋਚੇ-ਵਿਚਾਰੇ ਬਗੈਰ ਕੋਈ ਵੀ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਧਾਰਮਿਕ ਕੰਮਾਂ ’ਚ ਜੀ ਘੱਟ ਲੱਗੇਗਾ।

9 ਅਗਸਤ 2019, ਸ਼ੁੱਕਰਵਾਰ ਸਾਉਣ ਸੁਦੀ ਤਿਥੀ ਨੌਮੀ (ਸਵੇਰੇ 10.01 ਤੱਕ) ਅਤੇ ਮਗਰੋਂ ਤਿਥੀ ਦਸ਼ਮੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਬ੍ਰਿਸ਼ਚਕ ’ਚ

ਮੰਗਲ ਸਿੰਘ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕਰਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 25, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 18 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 7, ਸੂਰਜ ਉਦੈ ਸਵੇਰੇ : 5.53 ਵਜੇ, ਸੂਰਜ ਅਸਤ : ਸ਼ਾਮ 7.13 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਨੁਰਾਧਾ (ਰਾਤ 9.58 ਤੱਕ) ਅਤੇ ਮਗਰੋਂ ਨਕਸ਼ੱਤਰ ਜੇਸ਼ਠਾ। ਯੋਗ : ਬ੍ਰਹਮ (ਪੂਰਵ ਦੁਪਹਿਰ 11.36 ਤੱਕ) ਅਤੇ ਮਗਰੋਂ ਯੋਗ ਏਂਦਰ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਰਾਤ 9.58 ਤੋਂ ਬਾਅਦ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa