ਅੱਜ ਦੇ ਰਾਸ਼ੀਫਲ ''ਚ ਜਾਣੋ ਕਾਰੋਬਾਰ ਅਤੇ ਸਿਹਤ ਦਾ ਹਾਲ

08/11/2019 6:49:52 AM

ਮੇਖ— ਆਮ ਤੌਰ 'ਤੇ ਮਜ਼ਬੂਤ ਸਿਤਾਰਾ ਹਰ ਫਰੰਟ 'ਤੇ ਆਪ ਦੀ ਧਾਕ-ਛਾਪ-ਪਕੜ ਬਣਾਈ ਰੱਖੇਗਾ, ਮਨ 'ਤੇ ਪ੍ਰਭਾਵੀ ਰਹਿਣ ਵਾਲੀ ਪਾਜ਼ੇਟਿਵ ਸੋਚ ਬਿਹਤਰ ਨਤੀਜਾ ਦੇਵੇਗੀ।

ਬ੍ਰਿਖ— ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।

ਮਿਥੁਨ— ਸਿਤਾਰਾ ਸਿਹਤ ਨੂੰ ਅਪਸੈੱਟ ਰੱਖਣ ਵਾਲਾ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਸਹੀ ਰਹੇਗਾ, ਝਮੇਲਿਆਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।

ਕਰਕ— ਦੁਸ਼ਮਣਾਂ ਦੀਆਂ ਐਕਟੀਵਿਟੀਜ਼, ਉਛਲ-ਕੂਦ ਦੇ ਪ੍ਰਤੀ ਲਾਪਰਵਾਹ ਨਹੀਂ ਰਹਿਣਾ ਚਾਹੀਦਾ ਕਿਉਂਕਿ ਉਸ ਦਾ ਟਾਰਗੇਟ ਆਪ ਨੂੰ ਨੁਕਸਾਨ ਪਹੁੰਚਾਉਣਾ, ਲੱਤ ਖਿੱਚਣਾ ਹੋਵੇਗਾ।

ਸਿੰਘ— ਜਨਰਲ ਸਿਤਾਰਾ ਮਜ਼ਬੂਤ, ਯਤਨ ਕਰਨ 'ਤੇ ਆਪ ਦੀ ਪਲਾਨਿੰਗ 'ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਰਿਲੀਜੀਅਸ ਲਿਟਰੇਚਰ ਪੜ੍ਹਨ 'ਚ ਇੰਟਰਸਟ ਹੋਵੇਗਾ।

ਕੰਨਿਆ— ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ— ਆਪ ਦੇ ਹਰ ਕੰਮ ਅਤੇ ਯਤਨ ਲਈ ਮਿੱਤਰਾਂ-ਸੱਜਣ ਸਾਥੀਆਂ ਦੀ ਸੁਪੋਰਟ ਮਿਲਦੀ ਰਹੇਗੀ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਨਤੀਜਾ ਦੇਵੇਗੀ।

ਬ੍ਰਿਸ਼ਚਕ— ਟੂਰਿਜ਼ਮ-ਕੰਸਲਟੈਂਸੀ-ਮੈਡੀਸਨ-ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਧਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ ਜਾਂ ਮਨ ਬਣਾਓਗੇ, ਉਸ 'ਚ ਸਫਲਤਾ ਮਿਲੇਗੀ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ।

ਮਕਰ— ਸਿਤਾਰਾ ਧਨ ਹਾਨੀ, ਟੈਨਸ਼ਨ-ਪ੍ਰੇਸ਼ਾਨੀ ਵਾਲਾ, ਇਸ ਲਈ ਨਾ ਤਾਂ ਕੋਈ ਕਾਰੋਬਾਰੀ ਟੂਰ ਕਰੋ ਅਤੇ ਨਾ ਹੀ ਕੋਈ ਕੰਮ ਬੇ-ਧਿਆਨੀ ਨਾਲ ਫਾਈਨਲ ਕਰੋ।

ਕੁੰਭ— ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਯਤਨ ਕਰਨ 'ਤੇ ਪੈਂਡਿੰਗ ਪਿਆ ਕੋਈ ਕੰਮਕਾਜੀ ਪ੍ਰੋਗਰਾਮ ਕੁਝ ਬਿਹਤਰ ਬਣ ਸਕਦਾ ਹੈ।

ਮੀਨ— ਰਾਜ-ਦਰਬਾਰ ਦੇ ਕੰਮਾਂ 'ਚ ਕਦਮ ਬੜ੍ਹਤ ਵੱਲ, ਅਫਸਰ ਵੀ ਮੋਟੇ ਤੌਰ 'ਤੇ ਸਾਫਟ, ਸੁਪੋਰਟਿਵ, ਹਮਦਰਦਾਨਾ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ।

11 ਅਗਸਤ 2019, ਐਤਵਾਰ ਸਾਉਣ ਸੁਦੀ ਤਿਥੀ ਇਕਾਦਸ਼ੀ (ਪੂਰਵ ਦੁਪਹਿਰ 10.53 ਤੱਕ) ਅਤੇ ਮਗਰੋਂ ਤਿਥੀ ਦੁਆਦਸ਼ੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ 'ਚ
ਚੰਦਰਮਾ ਧਨ 'ਚ
ਮੰਗਲ ਸਿੰਘ 'ਚ
ਬੁੱਧ ਕਰਕ 'ਚ
ਗੁਰੂ ਬ੍ਰਿਸ਼ਚਕ 'ਚ
ਸ਼ੁੱਕਰ ਕਰਕ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 27, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 20 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 9, ਸੂਰਜ ਉਦੈ ਸਵੇਰੇ : 5.54 ਵਜੇ, ਸੂਰਜ ਅਸਤ: ਸ਼ਾਮ 7.11 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮੂਲਾ (11-12 ਮੱਧ ਰਾਤ 12.45 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਖਾੜਾ। ਯੋਗ : ਵੈਧ੍ਰਿਤੀ (ਸਵੇਰੇ 10.19 ਤੱਕ) ਅਤੇ ਮਗਰੋਂ ਯੋਗ ਵਿਸ਼ਕੁੰਭ। ਚੰਦਰਮਾ : ਧਨ ਰਾਸ਼ੀ 'ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 10.53 ਤਕ), 11-12 ਮੱਧ ਰਾਤ 12.45 ਤਕ ਜੰਮੇ ਬੱਚੇ ਨੂੰ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਪਵਿਤਰਾ ਇਕਾਦਸ਼ੀ ਵਰਤ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ) 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

KamalJeet Singh

This news is Edited By KamalJeet Singh