ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

08/12/2019 7:32:19 AM

ਮੇਖ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਪੌਰਾਣਿਕ ਸਾਹਿਤ ਦੇ ਪੜ੍ਹਨ-ਪੜ੍ਹਾਉਣ ਅਤੇ ਕਥਾ-ਵਾਰਤਾ ’ਚ ਜੀਅ ਲੱਗੇਗਾ।

ਬ੍ਰਿਖ- ਖਾਣ-ਪੀਣ ਦੇ ਸਮੇਂ ਉਨ੍ਹਾਂ ਵਸਤਾਂ ਦੀ ਵਰਤੋਂ ਨਾ ਕਰੋ, ਜਿਹੜੀਆਂ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਆਂ ਹੋਣ, ਮਾਨਸਿਕ ਟੈਨਸ਼ਨ-ਪ੍ਰੇਸ਼ਾਨੀ ਵੀ ਰਹੇਗੀ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਤੀ-ਪਤਨੀ ਦੇ ਰਿਸ਼ਤਿਆਂ ’ਚ ਮਿਠਾਸ-ਤਾਲਮੇਲ-ਸਦਭਾਵ ਰਹੇਗਾ ਅਤੇ ਹਰ ਮਾਮਲੇ ਪ੍ਰਤੀ ਦੋਵਾਂ ਦੀ ਇਕੋ ਸੋਚ-ਅਪਰੋਚ ਰਹੇਗੀ।

ਕਰਕ- ਵਿਰੋਧੀਆਂ ਨੂੰ ਨਾ ਤਾਂ ਕਮਜ਼ੋਰ ਸਮਝਣ ਦੀ ਗਲਤੀ ਕਰੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਕਰੋ, ਸਫ਼ਰ ਵੀ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਟੈਨਸ਼ਨ ਵਾਲਾ ਹੋਵੇਗਾ।

ਸਿੰਘ- ਸੰਤਾਨ ਦੇ ਸੁਪੋਰਟਿਵ ਰੁਖ਼ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਜਿਹੜਾ ਆਪ ਦੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ’ਚ ਬਹੁਤ ਮਦਦਗਾਰ ਸਿੱਧ ਹੋ ਸਕਦਾ ਹੈ।

ਕੰਨਿਆ- ਯਤਨ ਕਰਨ ’ਤੇ ਕੋਰਟ-ਕਚਹਿਰੀ ਦੇ ਕਿਸੇ ਕੰਮ ’ਚ ਕੋਈ ਬੈਟਰਮੈਂਟ ਹੋ ਸਕਦੀ ਹੈ, ਵੱਡੇ ਲੋਕ ਮਿਹਰਬਾਨ, ਸੁਪੋਰਟਿਵ, ਕੰਸੀਡ੍ਰੇਟ ਰਹਿਣਗੇ।

ਤੁਲਾ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ।

ਬ੍ਰਿਸ਼ਚਕ- ਸਿਤਾਰਾ ਆਮਦਨ ਅਤੇ ਕੰਮਕਾਜੀ ਕੰਮ ਸੰਵਾਰਨ ਵਾਲਾ, ਕੰਮਕਾਜੀ ਭੱਜ-ਦੌੜ ਵੀ ਚੰਗਾ ਨਤੀਜਾ ਦੇਵੇਗੀ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ ਰਹੋਗੇ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਮਕਰ- ਖਰਚਿਆਂ ਦੇ ਪ੍ਰੈਸ਼ਰ ਕਰਕੇ ਅਰਥ ਦਸ਼ਾ ਤੰਗ ਰਹੇਗੀ, ਕੰਮਕਾਜੀ ਟੂਰਿੰਗ ਨੁਕਸਾਨ ਵਾਲੀ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲਿਆਂ ਤੋਂ ਬਚਾਅ ਕੇ ਰੱਖੋ।

ਕੁੰਭ- ਸਿਤਾਰਾ ਕਾਰੋਬਾਰੀ ਕੰਮਾਂ ਲਈ ਚੰਗਾ, ਯਤਨ ਕਰਨ ’ਤੇ ਕਿਸੇ ਉਲਝੇ-ਰੁਕੇ ਕੰਮਕਾਜੀ ਪ੍ਰੋਗਰਾਮ ’ਚ ਕੁਝ ਪੇਸ਼ਕਦਮੀ ਹੋਵੇਗੀ, ਤੇਜ-ਪ੍ਰਭਾਵ ਰਹੇਗਾ।

ਮੀਨ- ਅਫ਼ਸਰਾਂ ਦੇ ਸੁਪੋਰਟਿਵ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ਦੇ ਰਸਤੇ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਿਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ।

12 ਅਗਸਤ 2019, ਸੋਮਵਾਰ ਸਾਉਣ ਸੁਦੀ ਤਿਥੀ ਦੁਆਦਸ਼ੀ (ਦੁਪਹਿਰ 12.07 ਤੱਕ) ਅਤੇ ਮਗਰੋਂ ਤਿਥੀ ਤਰੋਦਸ਼ੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਧਨ ’ਚ

ਮੰਗਲ ਸਿੰਘ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕਰਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 28, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 21 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 10, ਸੂਰਜ ਉਦੈ ਸਵੇਰੇ : 5.55 ਵਜੇ, ਸੂਰਜ ਅਸਤ : ਸ਼ਾਮ 7.10 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (12-13 ਮੱਧ ਰਾਤ 2.51 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ। ਯੋਗ : ਵਿਸ਼ਕੁੰਭ (ਸਵੇਰੇ 10.19 ਤੱਕ) ਅਤੇ ਮਗਰੋਂ ਯੋਗ ਪ੍ਰੀਤੀ। ਚੰਦਰਮਾ : ਧਨ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਸੱਤ ਤੋਂ 9 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੋਮ ਪ੍ਰਦੋਸ਼ ਵਰਤ, ਈਦ-ੳੁਲ-ਜ਼ੁਹਾ ਬਕਰੀਦ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa