ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

08/15/2019 7:27:25 AM

ਮੇਖ- ਵੱਡੇ ਲੋਕਾਂ ਦੇ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਕਰਕੇ ਆਪ ਆਪਣੇ ਆਪ ਨੂੰ ਹਰ ਮੁਸ਼ਕਿਲ ਤੋਂ ਬਚਾ ਲਿਆ ਕਰੋਗੇ, ਸ਼ਤਰੂ ਕਮਜ਼ੋਰ।

ਬ੍ਰਿਖ- ਮਿੱਤਰ ਅਤੇ ਕੰਮਕਾਜੀ ਸਾਥੀ ਆਪ ਦੀ ਮਨਸ਼ਾ ਦੇ ਉਲਟ ਨਹੀਂ ਚੱਲਣਗੇ, ਮੋਟੇ ਤੌਰ ’ਤੇ ਦੂਜਿਆਂ ’ਤੇ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਮਿਥੁਨ- ਸਿਤਾਰਾ ਪੇਟ ਲਈ ਕਮਜ਼ੋਰ, ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾਅ ਕੇ ਰੱਖੋ, ਸਿਹਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰੋ।

ਕਰਕ- ਅਰਥ ਅਤੇ ਕਾਰੋਬਰੀ ਦਸ਼ਾ ਚੰਗੀ, ਆਪੋਜ਼ਿਟ ਸੈਕਸ ਪ੍ਰਤੀ ਅਟ੍ਰੈਕਸ਼ਨ ਵਧੇਗੀ, ਹਰ ਮਾਮਲੇ ਪ੍ਰਤੀ ਪਤੀ-ਪਤਨੀ ਇਕ-ਦੂਜੇ ਦੇ ਰੁਖ਼ ਨੂੰ ਇੰਪੋਰਟੈਂਸ ਦੇਣਗੇ।

ਸਿੰਘ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਕਦਮ-ਕਦਮ ’ਤੇ ਮੁਸ਼ਕਿਲਾਂ ਅਤੇ ਪੇਚੀਦਗੀਆਂ ਪੇਸ਼ ਆ ਸਕਦੀਆਂ ਹਨ, ਇਸ ਲਈ ਪੂਰੀ ਸਾਵਧਾਨੀ ਵਰਤੋ।

ਕੰਨਿਆ- ਸਟਰਾਂਗ ਸਿਤਾਰੇ ਕਰਕੇ ਆਪ ਦੀ ਕਿਸੇ ਪਲਾਨਿੰਗ ’ਚੋਂ ਕੋਈ ਕੰਪਲੀਕੇਸ਼ਨ ਹਟ ਸਕਦੀ ਹੈ, ਰਿਲੀਜੀਅਸ ਕੰਮਾਂ ’ਚ ਧਿਆਨ, ਇਰਾਦਿਆਂ ’ਚ ਮਜ਼ਬੂਤੀ ਰਹੇਗੀ।

ਤੁਲਾ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੇ ਯਤਨ ਚੰਗੀ ਰਿਟਰਨ ਦੇ ਸਕਦੇ ਹਨ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ।

ਬ੍ਰਿਸ਼ਚਕ- ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ, ਸੋਚ ਵਿਚ ਪਾਜ਼ੇਟਿਵਨੈੱਸ ਬਣੀ ਰਹੇਗੀ।

ਧਨ- ਸਿਤਾਰਾ ਵਪਾਰ-ਕਾਰੋਬਾਰ ਲਈ ਲਾਭ ਵਾਲਾ, ਯਤਨ ਕਰਨ ’ਤੇ ਕੋਈ ਕੰਮਕਾਜੀ ਪ੍ਰਾਬਲਮ ਸੁਲਝ ਸਕਦੀ ਹੈ, ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ.

ਮਕਰ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਮੂਡ ’ਚ ਖੁਸ਼ਦਿਲੀ, ਚੰਚਲਤਾ ਰਹਿ ਸਕਦੀ ਹੈ, ਜਨਰਲ ਹਾਲਾਤ ਵੀ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਕੁੰਭ- ਵੀਜ਼ਾ-ਪਾਸਪੋਰਟ ਦਾ ਕੰਮ ਕਰਨ ਵਾਲਿਅਾਂ ਦਾ ਆਪੋਜ਼ਿਟ ਹਾਲਾਤ ਨਾਲ ਵਾਸਤਾ ਪੈ ਸਕਦਾ ਹੈ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ।

ਮੀਨ- ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਟੂਰਿੰਗ ਚੰਗਾ ਰਿਜ਼ਲਟ ਦੇਵੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ।

15 ਅਗਸਤ 2019, ਵੀਰਵਾਰ ਸਾਉਣ ਸੁਦੀ ਤਿਥੀ ਪੰੁਨਿਆ (ਸ਼ਾਮ 5.59 ਤਕ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਸਿੰਘ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕਰਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 31, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 13, ਸੂਰਜ ਉਦੈ ਸਵੇਰੇ : 5.57 ਵਜੇ, ਸੂਰਜ ਅਸਤ : ਸ਼ਾਮ 7.07 ਵਜੇ (ਜਲੰਧਰ ਟਾਈਮ), ਨਕਸ਼ੱਤਰ: ਸ਼੍ਰਵਣ (ਸਵੇਰੇ 8.02 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ। ਯੋਗ : ਸੌਭਾਗਿਯ (ਦੁਪਹਿਰ 11.59 ਤੱਕ) ਅਤੇ ਮਗਰੋਂ ਯੋਗ ਸ਼ੋਭਨ, ਚੰਦਰਮਾ : ਮਕਰ ਰਾਸ਼ੀ ’ਤੇ (ਰਾਤ 9.28 ਤਕ) ਅਤੇ ਮਗਰੋਂ ਕੁੰਭ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਸ਼ੁਰੂ (ਰਾਤ 9.28 ’ਤੇ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ ਡੇਢ ਤੋਂ 3 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਆਜ਼ਾਦੀ ਦਿਵਸ, ਸਾਉਣ ਪੰੁਨਿਆ, ਰਕਸ਼ਾ ਬੰਧਨ (ਰੱਖੜੀ), ਗਾਇਤਰੀ ਜਯੰਤੀ, ਕੋਕਿਲਾ ਵਰਤ ਸਮਾਪਤ, ਸੰਸਕ੍ਰਿਤ ਦਿਵਸ, ਦਰਸ਼ਨ ਗੁਫਾ ਸ਼੍ਰੀ ਅਮਰਨਾਥ ਜੀ (ਜੰਮੂ-ਕਸ਼ਮੀਰ), ਮੇਲਾ ਸੁਆਮੀ ਸ਼ੰਕਰਾਚਾਰੀਆ (ਸ਼੍ਰੀਨਗਰ, ਜੰਮੂ-ਕਸ਼ਮੀਰ), ਸ਼੍ਰੀ ਅਰਬਿੰਦ ਘੋਸ਼ ਜਨਮ ਦਿਨ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa