ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ
8/17/2019 6:46:16 AM

ਮੇਖ- ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਹਟੇਗੀ, ਕੰਮਕਾਜੀ ਕੋਸ਼ਿਸ਼ ਚੰਗਾ ਰੰਗ ਦੇ ਸਕਦੀ ਹੈ।
ਬ੍ਰਿਖ- ਅਫਸਰਾਂ ਦੇ ਸੁਪੋਰਟਿਵ ਰੁਖ਼ ਕਰਕੇ ਆਪ ਨੂੰ ਆਪਣੇ ਕਿਸੇ ਪ੍ਰੋਗਰਾਮ ਨੂੰ ਅੱਗੇ ਵਧਾਉਣ ’ਚ ਕਾਫੀ ਸਫਲਤਾ ਮਿਲ ਸਕਦੀ ਹੈ, ਸ਼ਤਰੂ ਕਮਜ਼ੋਰ ਰਹਿਣਗੇ।
ਮਿਥੁਨ- ਮਜ਼ਬੂਤ ਮਨੋਬਲ ਕਰਕੇ ਆਪ ਹਰ ਕੰਮ ਨੂੰ ਹੱਥ ’ਚ ਲੈਣ ਦਾ ਹੌਸਲਾ ਰੱਖੋਗੇ, ਉਦੇਸ਼-ਮਨੋਰਥ ਹੱਲ ਹੋਣਗੇ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
ਕਰਕ- ਸਿਤਾਰਾ ਪੇਟ ਲਈ ਕਮਜ਼ੋਰ, ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਸਿਹਤ ਪ੍ਰਤੀ ਆਪ ਪ੍ਰੇਸ਼ਾਨ ਰਹੋਗੇ, ਸਫਰ ਵੀ ਨੁਕਸਾਨ-ਪ੍ਰੇਸ਼ਾਨੀ ਵਾਲਾ ਹੋਵੇਗਾ।
ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਆਪੋਜ਼ਿਟ ਸੈਕਸ ਪ੍ਰਤੀ ਅਟ੍ਰੈਕਸ਼ਨ ’ਚ ਵਾਧਾ ਆਪ ਨੂੰ ਕਿਸੇ ਸਮੇਂ ਮੁਸ਼ਕਿਲ ’ਚ ਫਸਾ ਸਕਦਾ ਹੈ।
ਕੰਨਿਆ- ਵਿਰੋਧੀ ਆਪ ਨੂੰ ਘੇਰਨ ਜਾਂ ਆਪਣੀ ਕਿਸੇ ਮੁਸ਼ਕਿਲ ’ਚ ਆਪ ਨੂੰ ਫਸਾਉਣ ਲਈ ਕਾਫੀ ਐਕਟਿਵ ਰਹਿਣਗੇ, ਕਿਸੇ ਗਲਤ ਚੱਕਰ ’ਚ ਫਸਣ ਤੋਂ ਬਚਣਾ ਚਾਹੀਦਾ ਹੈ।
ਤੁਲਾ- ਸੰਤਾਨ ਦਾ ਰੁਖ਼ ਸੁਪੋਰਟਿਵ ਰਹੇਗਾ, ਸੰਤਾਨ ਆਪ ਦੀ ਕਿਸੇ ਪ੍ਰਾਬਲਮ ਨੂੰ ਸੈਟਲ ਕਰਨ ’ਚ ਮਦਦਗਾਰ ਹੋ ਸਕਦੀ ਹੈ, ਸੋਚ-ਵਿਚਾਰ ’ਚ ਗੰਭੀਰਤਾ ਰਹੇਗੀ।
ਬ੍ਰਿਸ਼ਚਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚ ਜੇ ਕੋਈ ਬਾਧਾ-ਸਮੱਸਿਆ ਹੋਵੇ ਤਾਂ ਯਤਨ ਕਰ ਲਓ, ਉਸ ’ਚ ਕੁਝ ਨਾ ਕੁਝ ਬੈਟਰਮੈਂਟ ਯਕੀਨਨ ਹੋ ਸਕਦੀ ਹੈ।
ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਪਾਜ਼ੇਟਿਵ ਰਿਟਰਨ ਮਿਲੇਗੀ, ਵਿਰੋਧੀ ਕਮਜ਼ੋਰ, ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਕਰ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ’ਚ ਲਾਭ ਦੇਣ ਵਾਲਾ ਪਰ ਸਾੜ੍ਹਸਤੀ ਜਨਰਲ ਹਾਲਾਤ ’ਚ ਕੰਪਲੀਕੇਸ਼ਨ ਬਣਾਈ ਰੱਖਣ ਵਾਲੀ ਹੈ, ਅਹਿਤਿਆਤ ਰੱਖੋ।
ਕੁੰਭ- ਕੰਮਕਾਜੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।
ਮੀਨ- ਖਰਚਿਆਂ ਕਰਕੇ ਅਰਥ ਦਸ਼ਾ ਪਤਲੀ ਰਹੇਗੀ, ਲੈਣ-ਦੇਣ ਦੇ ਕੰਮ ਵੀ ਅਲਰਟ ਰਹਿ ਕੇ ਕਰੋ, ਤਾਂ ਕਿ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਧਨ ਹਾਨੀ ਵਾਲਾ ਸਿਤਾਰਾ ਹੈ।
17 ਅਗਸਤ 2019, ਸ਼ਨੀਵਾਰ ਭਾਦੋਂ ਵਦੀ ਤਿਥੀ ਦੂਜ (ਰਾਤ 10.49 ਤਕ) ਅਤੇ ਮਗਰੋਂ ਤਿਥੀ ਤੀਜ
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕਰਕ ’ਚ
ਚੰਦਰਮਾ ਕੁੰਭ ’ਚ
ਮੰਗਲ ਸਿੰਘ ’ਚ
ਬੁੱੱਧ ਕਰਕ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਸਿੰਘ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 15, ਸੂਰਜ ਉਦੈ ਸਵੇਰੇ : 5.58 ਵਜੇ, ਸੂਰਜ ਅਸਤ: ਸ਼ਾਮ 7.05 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਦੁਪਹਿਰ 1.55 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ। ਯੋਗ : ਅਤਿਗੰਡ (ਦੁਪਹਿਰ 1.51 ਤੱਕ) ਅਤੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਭਾਦੋਂ ਸੰਕ੍ਰਾਂਤੀ, ਸੂਰਜ ਦੁਪਹਿਰ 1.01 (ਜਲੰਧਰ ਟਾਈਮ) ’ਤੇ ਸਿੰਘ ਰਾਸ਼ੀ ’ਤੇ ਪ੍ਰਵੇਸ਼ ਕਰੇਗਾ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।