ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

8/20/2019 6:29:54 AM

ਮੇਖ- ਨਾ ਤਾਂ ਕਿਸੇ 'ਤੇ ਜ਼ਿਆਦਾ ਭਰੋਸਾ ਕਰਨਾ ਚਾਹੀਦਾ ਹੈ ਅਤੇ ਨਾ ਹੀ ਬੇਗਾਨੀ ਜ਼ਿੰਮੇਵਾਰੀ 'ਚ ਫਸਣਾ ਚਾਹੀਦਾ ਹੈ, ਨੁਕਸਾਨ ਦਾ ਡਰ, ਸਫ਼ਰ ਵੀ ਟਾਲਣਾ ਠੀਕ ਰਹੇਗਾ।

ਬ੍ਰਿਖ- ਸਿਤਾਰਾ ਆਮਦਨ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਰਾਜ-ਦਰਬਾਰ ਦੇ ਕੰਮ ਹੱਥ 'ਚ ਲੈਣ 'ਤੇ ਪਾਜ਼ੇਟਿਵ ਰਿਸਪੌਂਸ ਮਿਲੇਗੀ, ਸ਼ਤਰੂ ਆਪ ਅੱਗੇ ਠਹਿਰ ਨਹੀਂ ਸਕਣਗੇ ਪਰ ਆਪਣੇ ਗੁੱਸੇ 'ਤੇ ਕਾਬੂ ਰੱਖੋ।

ਕਰਕ- ਰਿਲੀਜੀਅਸ ਕੰਮਾਂ 'ਚ ਇੰਟਰਸਟ, ਵਿਰੋਧੀ ਆਪਣੇ ਆਪ ਨੂੰ ਬੇਵਸ ਜਿਹਾ ਮਹਿਸੂਸ ਕਰਨਗੇ, ਜਨਰਲ ਤੌਰ 'ਤੇ ਕਦਮ ਬੜ੍ਹਤ ਵੱਲ ਰਹੇਗਾ।

ਸਿੰਘ- ਸਿਤਾਰਾ ਸਿਹਤ ਲਈ ਠੀਕ ਨਹੀਂ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਚਾਹੀਦਾ ਹੈ, ਵਿਰੋਧੀਆਂ ਨੂੰ ਜ਼ਿਆਦਾ ਲਿਫਟ ਨਾ ਦੇਣਾ ਠੀਕ ਰਹੇਗਾ।

ਕੰਨਿਆ- ਕੰਮਕਾਜੀ ਦਸ਼ਾ ਸੰਤੋਖਜਨਕ, ਸਫਲਤਾ ਸਾਥ ਦੇਵੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਪ੍ਰਤੀ ਸਦਭਾਓ ਬਣਾਈ ਰੱਖਣਗੇ ਅਤੇ ਬਹੁਤ ਲਿਹਾਜ਼ ਕਰਨਗੇ।

ਤੁਲਾ- ਪ੍ਰਾਪਰਟੀ ਦੇ ਕੰਮਾਂ ਲਈ ਕਿਉਂਕਿ ਸਿਤਾਰਾ ਸਟਰੌਂਗ ਹੈ, ਇਸ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਸ਼ਚਕ- ਧਾਰਮਿਕ ਸਾਹਿਤ ਦੇ ਪੜ੍ਹਨ-ਪੜ੍ਹਾਉਣ 'ਚ ਇੰਟਰਸਟ, ਸੋਚ-ਵਿਚਾਰ 'ਚ ਮੈਚਿਓਰਿਟੀ ਅਤੇ ਗੰਭੀਰਤਾ ਬਣੀ ਰਹੇਗੀ ਪਰ ਸਿਹਤ ਦਾ ਧਿਆਨ ਰੱਖੋ।

ਧਨ- ਜਨਰਲ ਤੌਰ 'ਤੇ ਸਰਕਾਰੀ ਕੰਮ ਹੋਣ ਜਾਂ ਗੈਰ-ਸਰਕਾਰੀ ਕੰਮਾਂ 'ਚ ਸਫਲਤਾ ਮਿਲੇਗੀ ਪਰ ਫੈਮਿਲੀ ਫਰੰਟ 'ਤੇ ਟੈਨਸ਼ਨ-ਪ੍ਰੇਸ਼ਾਨੀ, ਕੁੜੱਤਣ ਬਣੀ ਰਹੇਗੀ।

ਮਕਰ- ਕੰਮਕਾਜੀ ਸਾਥੀ ਮਿਹਰਬਾਨ ਅਤੇ ਸੁਪੋਰਟਿਵ ਰਹਿਣਗੇ, ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ ਪਰ ਪੈਰ ਫਿਸਲਣ ਕਰਕੇ ਸੱਟ ਲੱਗਣ ਦਾ ਡਰ ਰਹੇਗਾ।

ਕੁੰਭ- ਸਿਤਾਰਾ ਧਨ ਲਾਭ ਵਾਲਾ, ਕੰਸਲਟੈਂਸੀ, ਟੀਚਿੰਗ, ਮੈਡੀਸਨ, ਟੂਰਿਜ਼ਮ ਦੇ ਕੰਮ-ਧੰਦੇ ਨਾਲ ਜੁੜੇ ਲੋਕਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਮੀਨ- ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ, ਮਨੋਰਥਾਂ, ਯਤਨਾਂ 'ਚ ਸਫਲਤਾ ਮਿਲੇਗੀ ਪਰ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰਨਾ ਸਹੀ ਰਹੇਗਾ।

20 ਅਗਸਤ 2019, ਮੰਗਲਵਾਰ ਭਾਦੋਂ ਵਦੀ ਤਿਥੀ ਪੰਚਮੀ (20 ਅਗਸਤ ਦਿਨ-ਰਾਤ ਅਤੇ ਅਗਲੇ ਦਿਨ 21 ਅਗਸਤ ਸਵੇਰੇ 5.31 ਤਕ)

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ


ਸੂਰਜ ਸਿੰਘ 'ਚ

ਚੰਦਰਮਾ ਮੀਨ 'ਚ

ਮੰਗਲ ਸਿੰਘ 'ਚ

ਬੁੱੱਧ ਕਰਕ 'ਚ

ਗੁਰੂ ਬ੍ਰਿਸ਼ਚਕ 'ਚ

ਸ਼ੁੱਕਰ ਸਿੰਘ 'ਚ

ਸ਼ਨੀ ਧਨ 'ਚ

ਰਾਹੂ ਮਿਥੁਨ 'ਚ

ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 29 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 18, ਸੂਰਜ ਉਦੈ ਸਵੇਰੇ : 6 ਵਜੇ, ਸੂਰਜ ਅਸਤ : ਸ਼ਾਮ 7.02 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (ਰਾਤ 10.29 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ। ਯੋਗ : ਸ਼ੂਲ (ਸ਼ਾਮ 4.28 ਤੱਕ) ਅਤੇ ਮਗਰੋਂ ਯੋਗ ਗੰਡ। ਚੰਦਰਮਾ : ਮੀਨ ਰਾਸ਼ੀ 'ਤੇ (ਰਾਤ 10.29 ਤਕ) ਅਤੇ ਮਗਰੋਂ ਮੇਖ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਪੰਚਕ ਰਹੇਗੀ (ਰਾਤ 10.29 ਤਕ), ਰਾਤ 10.29 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉਤਰ ਅਤੇ ਵਾਇਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ 4 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਜੀਵ ਗਾਂਧੀ ਜਨਮ ਿਦਨ, ਸੰਤ ਹਰਚੰਦ ਿਸੰਘ ਲੌਂਗੋਵਾਲ ਬਲੀਦਾਨ ਿਦਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 


Bharat Thapa

Edited By Bharat Thapa