ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਕੋਰਟ-ਕਚਹਿਰੀ ਨਾਲ ਜੁੜੇ ਕਈ ਕੰਮ

8/28/2019 6:41:30 AM

ਮੇਖ- ਕੋਰਟ-ਕਚਹਿਰੀ ’ਚ ਜਾਣ ਜਾਂ ਕਿਸੇ ਅਫਸਰ ਅੱਗੇ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਬ੍ਰਿਖ- ਮਿੱਤਰ, ਕੰਮਕਾਜੀ ਸਾਥੀ, ਪਾਰਟਨਰਜ਼ ਪੂਰੀ ਤਰ੍ਹਾਂ ਆਪ ਦਾ ਸਾਥ ਦੇਣਗੇ ਅਤੇ ਸਹਿਯੋਗ ਕਰਨਗੇ ਪਰ ਸ਼ਨੀ-ਕੇਤੂ ਦੀ ਸਥਿਤੀ ਸਿਹਤ ਲਈ ਕਮਜ਼ੋਰ ਹੈ।

ਮਿਥੁਨ- ਪਾਣੀ, ਕੈਮੀਕਲਜ਼, ਪੇਂਟਸ, ਪੈਟਰੋਲੀਅਮ, ਲਿਊਬ੍ਰੀਕੈਂਟਸ, ਇੰਪੋਰਟ-ਐਕਸਪੋਰਟ ਅਤੇ ਸੀ. ਪ੍ਰੋਡਕਟਸ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਬਿਹਤਰ ਰਹੇਗੀ।

ਕਰਕ- ਵਪਾਰ ਅਤੇ ਕੰਮਕਾਜ ਦੇ ਕੰਮਾਂ ਲਈ ਸਿਤਾਰਾ ਚੰਗਾ, ਹਰ ਫਰੰਟ ’ਤੇ ਹਾਈ ਮੋਰੇਲ ਬਣਿਆ ਰਹੇਗਾ, ਖੁਸ਼ਦਿਲ ਮੂਡ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ।

ਸਿੰਘ- ਵੀਜ਼ਾ-ਪਾਸਪੋਰਟ ਅਤੇ ਮੈਨ ਪਾਵਰ ਬਾਹਰ ਭਿਜਵਾਉਣ ਵਾਲਿਅਾਂ ਲਈ ਸਿਤਾਰਾ ਕਮਜ਼ੋਰ, ਉਨ੍ਹਾਂ ਦੇ ਕੰਮਾਂ ਦੇ ਰਸਤੇ ’ਚ ਕਿਸੇ ਨਾ ਕਿਸੇ ਕੰਪਲੀਕੇਸ਼ਨ ਦੇ ਉਭਰਣ ਦਾ ਡਰ ਰਹੇਗਾ।

ਕੰਨਿਆ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਚੰਗਾ ਨਤੀਜਾ ਦੇਵੇਗੀ, ਜੇ ਕੋਈ ਕੰਮਕਾਜੀ ਕੰਮ ਪੈਂਡਿੰਗ ਪਿਆ ਹੋਵੇ ਤਾਂ ਨਵੇਂ ਸਿਰੇ ਤੋਂ ਯਤਨ ਕਰਨ ਲਈ ਸਹੀ ਸਮਾਂ ਹੈ।

ਤੁਲਾ- ਅਫਸਰਾਂ ਦੇ ਨਰਮ ਅਤੇ ਹਮਦਰਦਾਨਾ ਰੁਖ਼ ਕਰਕੇ ਆਪ ਦਾ ਕੋਈ ਉਲਝਿਆ-ਰੁਕਿਆ ਕੰਮ ਕੁਝ ਅੱਗੇ ਵਧੇਗਾ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਬ੍ਰਿਸ਼ਚਕ- ਰਿਲੀਜੀਅਸ ਕੰਮਾਂ ਅਤੇ ਰਿਲੀਜੀਅਸ ਲਿਟਰੇਚਰ ਪੜ੍ਹਨ ’ਚ ਰੁਚੀ ਰਹੇਗੀ, ਜਨਰਲ ਤੌਰ ’ਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਧਨ- ਸਿਹਤ ’ਚ ਗੜਬੜੀ ਰਹਿਣ ਦਾ ਡਰ, ਪਾਣੀ ਦੀ ਵਰਤੋਂ ਸੀਮਾ ’ਚ ਰਹਿ ਕੇ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਆਪਣਾ ਬਚਾਅ ਰੱਖਣਾ ਜ਼ਰੂਰੀ ਪਰ ਅਰਥ ਦਸ਼ਾ ਠੀਕ-ਠਾਕ।

ਮਕਰ- ਕਾਰੋਬਾਰੀ ਮੋਰਚੇ ’ਤੇ ਸਥਿਤੀ ਬਿਹਤਰ, ਪਤੀ-ਪਤਨੀ ਰਿਸ਼ਤਿਅਾਂ ’ਚ ਮਿਠਾਸ, ਤਾਲਮੇਲ, ਸਹਿਯੋਗ ਵਧੇਗਾ, ਦੋਨੋਂ ਇਕ-ਦੂਜੇ ਨੂੰ ਨਾਰਾਜ਼ ਕਰਨਾ ਪਸੰਦ ਨਹੀਂ ਕਰਨਗੇ।

ਕੁੰਭ- ਕਿਸੇ ਪਾਵਰਫੁਲ ਸ਼ਤਰੂ ਨਾਲ ਟਕਰਾਅ ਦਾ ਡਰ ਰਹੇਗਾ, ਇਸ ਲਈ ਸ਼ਤਰੂ ਸਟਰਾਂਗ ਹੋਣ ਜਾਂ ਵੀਕ, ਨਾਲ ਟਕਰਾਅ ਤੋਂ ਬਚਣਾ ਚਾਹੀਦਾ ਹੈ।

ਮੀਨ- ਸੰਤਾਨ ਪੂਰੀ ਤਰ੍ਹਾਂ ਕੋ-ਆਪ੍ਰੇਟਿਵ, ਸੁਪੋਰਟਿਵ ਰੁਖ਼ ਰੱਖੇਗੀ ਅਤੇ ਉਸ ਦੀ ਹੈਲਪ ਨਾਲ ਆਪ ਦੀ ਕੋਈ ਪ੍ਰਾਬਲਮ ਸੈਟਲ ਹੋ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

28 ਅਗਸਤ 2019, ਬੱੁਧਵਾਰ ਭਾਦੋਂ ਵਦੀ ਤਿਥੀ ਤਰੋਦਸ਼ੀ (ਰਾਤ 11.29 ਤਕ) ਅਤੇ ਮਗਰੋਂ ਤਿਥੀ ਚੌਦਸ਼

ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਕਰਕ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 12, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 6 (ਭਾਦੋਂ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 26, ਸੂਰਜ ਉਦੈ ਸਵੇਰੇ : 6.05 ਵਜੇ, ਸੂਰਜ ਅਸਤ : ਸ਼ਾਮ 6.53 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁੱਖ (ਰਾਤ 10.55 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਲੇਖਾ। ਯੋਗ: ਵਿਅਤੀਪਾਤ (ਸਵੇਰੇ 6.10 ਤੱਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ : ਕਰਕ ਰਾਸ਼ੀ ’ਤੇ (ਪੂਰਾ ਦਿਨ-ਰਾਤ), ਰਾਤ 10.55 ਤੋਂ ਬਾਅਦ ਜੰਮੇ ਬੱਚੇ ਨੂੰ ਅਸ਼ਲੇਖਾ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਰਾਤ 11.29 ’ਤੇ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਕੈਲਾਸ਼ ਯਾਤਰਾ (ਜੰਮੂ-ਕਸ਼ਮੀਰ) ਸ਼ੁਰੂ, ਮਾਸਿਕ ਸ਼ਿਵਰਾਤਰੀ ਵਰਤ,ਪ੍ਰਦੋਸ਼ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


Bharat Thapa

Edited By Bharat Thapa