ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

8/31/2019 2:42:39 AM

ਮੇਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਸ਼ਾਮ ਤਕ ਜਿਹੜੀ ਪਲਾਨਿੰਗ ਸੋਚੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ ਪਰ ਬਾਅਦ ’ਚ ਸਿਤਾਰਾ ਕੰਪਲੀਕੇਸ਼ਨ ਵਾਲਾ ਬਣ ਜਾਵੇਗਾ।

ਬ੍ਰਿਖ- ਸ਼ਾਮ ਤਕ ਜਾਇਦਾਦੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ, ਕੰਸੀਡ੍ਰੇਟ ਰਹਿਣਗੇ ਪਰ ਬਾਅਦ ’ਚ ਹਰ ਪੱਖੋਂ ਬਿਹਤਰੀ ਹੋਵੇਗੀ।

ਮਿਥੁਨ- ਉਤਸ਼ਾਹ, ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਵੈਸੇ ਜਨਰਲ ਤੌਰ ’ਤੇ ਆਪ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕਰਕ- ਮਿੱਟੀ-ਰੇਤਾ-ਬੱਜਰੀ-ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ ਪਰ ਪਾਣੀ ਅਤੇ ਠੰਡੀਅਾਂ ਵਸਤਾਂ ਦੀ ਵਰਤੋਂ ਧਿਆਨ ਨਾਲ ਕਰੋ।

ਕੰਨਿਆ- ਸਿਤਾਰਾ ਸ਼ਾਮ ਤਕ ਧਨ ਹਾਨੀ-ਪ੍ਰੇਸ਼ਾਨੀ ਵਾਲਾ, ਇਸ ਲਈ ਹਰ ਮੋਰਚੇ ’ਤੇ ਸੁਚੇਤ ਰਹਿਣਾ ਚਾਹੀਦਾ ਹੈ ਪਰ ਬਾਅਦ ’ਚ ਕਾਰੋਬਾਰੀ ਦਸ਼ਾ ਸੁਧਰਨ ਦੀ ਆਸ।

ਤੁਲਾ- ਸਿਤਾਰਾ ਸ਼ਾਮ ਤਕ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਉਲਝਿਆ-ਰੁਕਿਆ ਕਾਰੋਬਾਰੀ ਕੰਮ ਸਿਰੇ ਚੜ੍ਹੇਗਾ ਪਰ ਬਾਅਦ ’ਚ ਸਮਾਂ ਟੈਨਸ਼ਨ-ਪ੍ਰੇਸ਼ਾਨੀ ਵਾਲਾ।

ਬ੍ਰਿਸ਼ਚਕ- ਸਿਤਾਰਾ ਸ਼ਾਮ ਤਕ ਸਰਕਾਰੀ ਕੰਮਾਂ ਲਈ ਸਫਲਤਾ ਦੇਣ ਅਤੇ ਇੱਜ਼ਤ-ਮਾਣ ਵਧਾਉਣ ਵਾਲਾ ਪਰ ਬਾਅਦ ’ਚ ਕੰਮਕਾਜੀ ਪਲਾਨਿੰਗ ਫੇਵਰੇਬਲ ਨਤੀਜਾ ਦੇਵੇਗੀ।

ਧਨ- ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਫਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ-ਪ੍ਰਭਾਵ-ਦਬਦਬਾ-ਪੈਠ ਵੀ ਬਣੀ ਰਹੇਗੀ, ਵਿਰੋਧੀ ਕਮਜ਼ੋਰ-ਤੇਜਹੀਣ ਰਹਿਣਗੇ।

ਮਕਰ- ਸਿਤਾਰਾ ਸ਼ਾਮ ਤਕ ਸਿਹਤ ਲਈ ਠੀਕ ਨਹੀਂ ਪਰ ਬਾਅਦ ’ਚ ਹਰ ਫਰੰਟ ’ਤੇ ਹਾਲਾਤ ਸੁਧਰਨਗੇ, ਵੈਸੇ ਡਿੱਗਣ-ਫਿਸਲਣ ਦਾ ਖ਼ਤਰਾ ਬਣਿਆ ਰਹੇਗਾ।

ਕੁੰਭ- ਸ਼ਾਮ ਤਕ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ’ਚ ਵਿਜੇ ਮਿਲੇਗੀ ਪਰ ਬਾਅਦ ’ਚ ਸਮਾਂ ਪੇਟ ਲਈ ਠੀਕ ਨਹੀਂ, ਅਹਿਤਿਆਤ ਰੱਖਣੀ ਜ਼ਰੂਰੀ ਹੈ।

ਮੀਨ- ਸ਼ਾਮ ਤਕ ਮਨ ਡਰਿਆ-ਡਰਿਆ ਅਤੇ ਕਿਸੇ ਨਾ ਕਿਸੇ ਅਣਜਾਣੇ ਡਰ ’ਚ ਡੁੱਬਿਆ ਰਹੇਗਾ, ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਲਈ ਮਨ ਰਾਜ਼ੀ ਨਹੀਂ ਹੋਵੇਗਾ ਪਰ ਬਾਅਦ ’ਚ ਹਾਲਾਤ ਸੁਧਰਨਗੇ।

31 ਅਗਸਤ 2019, ਸ਼ਨੀਵਾਰ ਭਾਦੋਂ ਵਦੀ ਤਿਥੀ ਏਕਮ (ਦੁਪਹਿਰ 12.14 ਤਕ) ਅਤੇ ਮਗਰੋਂ ਤਿਥੀ ਦੂਜ

ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਸਿੰਘ ’ਚ

ਚੰਦਰਮਾ ਸਿੰਘ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

 ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 15, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 9 (ਭਾਦੋਂ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 29, ਸੂਰਜ ਉਦੈ ਸਵੇਰੇ : 6.07 ਵਜੇ, ਸੂਰਜ ਅਸਤ : ਸ਼ਾਮ 6.49 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਹਿਰ 2.07 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ। ਯੋਗ : ਸਿੱਧ (ਦੁਪਹਿਰ 1.49 ਤੱਕ) ਅਤੇ ਮਗਰੋਂ ਯੋਗ ਸਾਧਿਯ। ਚੰਦਰਮਾ : ਸਿੰਘ ਰਾਸ਼ੀ ’ਤੇ (ਸ਼ਾਮ 7.22 ਤਕ) ਅਤੇ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਸੁਦੀ ਪੱਖ ਸ਼ੁਰੂ, ਚੰਦਰ ਦਰਸ਼ਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 


Bharat Thapa

Edited By Bharat Thapa