ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

09/10/2019 2:18:29 AM

ਮੇਖ- ਰਾਜ-ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ, ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਆਪਣੀ ਉਛਲ-ਕੂਦ ਦੇ ਬਾਵਜੂਦ ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ।

ਬ੍ਰਿਖ- ਆਪਣੇ ਕੰਮਾਂ ਨੂੰ ਨਿਪਟਾਉਣ ਲਈ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਚੰਗੀ ਰਿਟਰਨ ਮਿਲੇਗੀ ਪਰ ਸ਼ਨੀ-ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਅਹਿਤਿਆਤ ਰੱਖੋ।

ਮਿਥੁਨ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਸਫ਼ਰ ਕਰੋ।

ਕਰਕ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਫੈਮਿਲੀ ਫਰੰਟ ’ਤੇ ਤਾਲਮੇਲ-ਸਦਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਸਿੰਘ- ਦੁਸ਼ਮਣਾਂ ਪੱਖੋਂ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾ ਕੇ ਹੀ ਦਮ ਲੈਣਗੇ, ਧਨ ਹਾਨੀ ਦਾ ਡਰ ਬਣਿਆ ਰਹੇਗਾ, ਮਨ ਵੀ ਟੈਂਸ-ਉਦਾਸ ਰਹੇਗਾ।

ਕੰਨਿਆ- ਸੰਤਾਨ ਦਾ ਸਹਿਯੋਗੀ ਰੁਖ਼ ਆਪ ਦੀਅਾਂ ਮੁਸ਼ਕਿਲਾਂ ਸੰਵਾਰਨ ’ਚ ਕਾਫੀ ਮਦਦਗਾਰ ਰਹਿ ਸਕਦਾ ਹੈ, ਮੋਰੇਲ ਹਾਈ ਰਹੇਗਾ, ਸ਼ਤਰੂ ਨਿਸਤੇਜ ਅਤੇ ਪ੍ਰਭਾਵਹੀਣ ਰਹਿਣਗੇ।

ਤੁਲਾ- ਮਜ਼ਬੂਤ ਸਿਤਾਰਾ ਕੋਰਟ-ਕਚਹਿਰੀ ਦੇ ਕੰਮਾਂ ’ਚ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ, ਜਿਹੜਾ ਵੀ ਯਤਨ ਕਰੋ, ਭਰਪੂਰ ਜ਼ੋਰ ਲਗਾ ਕੇ ਹੀ ਕਰੋ, ਵੈਸੇ ਤੇਜ-ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ- ਕਿਸੇ ਸੱਜਣ-ਮਿੱਤਰ ਦੇ ਪਾਜ਼ੇਟਿਵ ਰੁਖ਼ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਸੰਵਾਰਨ ’ਚ ਮਦਦ ਮਿਲੇਗੀ, ਆਪ ਦੀ ਸੋਚ-ਵਿਚਾਰ ’ਚ ਮਜ਼ਬੂਤੀ ਬਣੀ ਰਹੇਗੀ।

ਧਨ- ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕਾਰੋਬਾਰੀ ਕੰਮ ਸਿਰੇ ਚੜ੍ਹ ਸਕਦਾ ਹੈ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ।

ਮਕਰ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।

ਕੁੰਭ- ਉਲਝਣਾਂ-ਝਗੜਿਅਾਂ-ਝਮੇਲਿਅਾਂ ਦੇ ਜਾਗਦੇ ਰਹਿਣ ਦਾ ਡਰ ਰਹੇਗਾ, ਇਸ ਲਈ ਆਪ ਨੂੰ ਹਰਦਮ ਅਲਰਟ ਅਤੇ ਓਵਰ-ਐਕਟਿਵ ਰਹਿਣਾ ਠੀਕ ਰਹੇਗਾ।

ਮੀਨ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ, ਮਾਣ-ਯਸ਼ ਦੀ ਪ੍ਰਾਪਤੀ।

10 ਸਤੰਬਰ 2019, ਮੰਗਲਵਾਰ ਭਾਦੋਂ ਸੁਦੀ ਤਿਥੀ ਦੁਆਦਸ਼ੀ (10-11 ਮੱਧ ਰਾਤ 2.43 ਤਕ) ਅਤੇ ਮਗਰੋਂ ਤਿਥੀ ਤਰੋਦਸ਼ੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮਕਰ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 25, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 19 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 10, ਸੂਰਜ ਉਦੈ ਸਵੇਰੇ : 6.12 ਵਜੇ, ਸੂਰਜ ਅਸਤ: ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਖਾੜਾ (ਪੂਰਵ ਦੁਪਹਿਰ 11.09 ਤਕ) ਅਤੇ ਮਗਰੋਂ ਨਕਸ਼ੱਤਰ ਸ਼੍ਰਵਣ। ਯੋਗ : ਸ਼ੋਭਨ (ਸ਼ਾਮ 5.45 ਤਕ) ਅਤੇ ਮਗਰੋਂ ਯੋਗ ਅਤਿਗੰਡ। ਚੰਦਰਮਾ : ਮਕਰ ਰਾਸ਼ੀ ’ਤੇ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਵਾਮਨ ਜਯੰਤੀ, ਸ਼੍ਰੀ ਵਾਮਨ ਅਵਤਾਰ ਜਯੰਤੀ, ਮੇਲਾ ਵਾਮਨ ਦੁਆਦਸ਼ੀ (ਅੰਬਾਲਾ-ਪਟਿਆਲਾ) ਪੰ. ਗੋਵਿੰਦ ਵੱਲਭ ਪੰਤ ਜਨਮ ਦਿਵਸ, ਮੁਹੱਰਮ (ਮੁਸਲਿਮ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa