ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

09/14/2019 2:27:01 AM

ਮੇਖ- ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ ਪਰ ਬਾਅਦ ’ਚ ਹਰ ਕੰਮ ਰੁਕਦਾ-ਰੁਕਦਾ, ਉਲਝਦਾ-ਉਲਝਦਾ ਨਜ਼ਰ ਆਵੇਗਾ।

ਬ੍ਰਿਖ- ਸਿਤਾਰਾ ਸ਼ਾਮ ਤਕ ਰਾਜਕੀ ਕੰਮਾਂ ’ਚ ਆਪ ਦੀ ਪੈਠ, ਧਾਕ, ਛਾਪ ਬਣਾਈ ਰੱਖਣ ਵਾਲਾ, ਮਾਣ-ਸਨਮਾਨ ਦਿਵਾਉਣ ਵਾਲਾ ਪਰ ਬਾਅਦ ’ਚ ਕਾਰੋਬਾਰੀ ਪਲਾਨਿੰਗ ਸੁਧਰੇਗੀ।

ਮਿਥੁਨ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਅਤੇ ਬਿਹਤਰੀ ਹੋਵੇਗੀ, ਵੈਸੇ ਵੀ ਹਰ ਫਰੰਟ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕਰਕ- ਸਿਤਾਰਾ ਸ਼ਾਮ ਤਕ ਪੇਟ ਲਈ ਠੀਕ ਨਹੀਂ, ਬੇਤੁਕੇ ਖਾਣ-ਪੀਣ ਤੋਂ ਬਚੋ, ਵੈਸੇ ਅਣਮੰਨੇ ਮਨ ਨਾਲ ਵੀ ਕੋਈ ਕੰਮ ਨਾ ਕਰੋ ਪਰ ਬਾਅਦ ’ਚ ਸਮਾਂ ਸੁਧਰੇਗਾ।

ਸਿੰਘ- ਸਿਤਾਰਾ ਸ਼ਾਮ ਤਕ ਕਾਰੋਬਾਰੀ ਕੰਮਾਂ ਲਈ ਚੰਗਾ, ਸਫਲਤਾ ਸਾਥ ਦੇਵੇਗੀ ਪਰ ਬਾਅਦ ’ਚ ਸਮਾਂ ਸਿਹਤ ਲਈ ਕਮਜ਼ੋਰ ਬਣੇਗਾ, ਨੁਕਸਾਨ ਦਾ ਡਰ ਰਹੇਗਾ।

ਕੰਨਿਆ- ਸਿਤਾਰਾ ਸ਼ਾਮ ਤਕ ਅਹਿਤਿਆਤ-ਪ੍ਰੇਸ਼ਾਨੀ ਵਾਲਾ, ਕੋਈ ਵੀ ਕੰਮ ਪਲਾਨਿੰਗ ਦੇ ਬਗੈਰ ਜਲਦਬਾਜ਼ੀ ’ਚ ਨਾ ਕਰੋ ਪਰ ਬਾਅਦ ’ਚ ਕੰਮਕਾਜੀ ਦਸ਼ਾ ਸੁਧਰੀ ਰਹੇਗੀ।

ਤੁਲਾ- ਸਿਤਾਰਾ ਸ਼ਾਮ ਤਕ ਬਿਹਤਰ, ਕੋਸ਼ਿਸ਼ਾਂ-ਪ੍ਰੋਗਰਾਮਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ ਪਰ ਬਾਅਦ ’ਚ ਕਿਸੇ ਨਾ ਕਿਸੇ ਪੰਗੇ-ਸਮੱਸਿਆ ਦੇ ਉਭਰਨ ਦਾ ਡਰ ਰਹੇਗਾ।

ਬ੍ਰਿਸ਼ਚਕ- ਸਟਰਾਂਗ ਸਿਤਾਰੇ ਕਰਕੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦਾ ਸਹਿਯੋਗ ਵੀ ਮਿਲੇਗਾ, ਪਲਾਨਿੰਗ ਵੀ ਕੁਝ ਨਾ ਕੁਝ ਅੱਗੇ ਵਧੇਗੀ।

ਧਨ- ਸਿਤਾਰਾ ਸ਼ਾਮ ਤਕ ਉਤਸ਼ਾਹ, ਹਿੰਮਤ, ਯਤਨ ਸ਼ਕਤੀ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣਾਈ ਰੱਖੇਗਾ, ਫਿਰ ਬਾਅਦ ’ਚ ਵੀ ਸਮਾਂ ਸਫਲਤਾ ਵਾਲਾ।

ਮਕਰ- ਸਿਤਾਰਾ ਸ਼ਾਮ ਤਕ ਕਾਰੋਬਾਰ ’ਚ ਲਾਭ ਵਾਲਾ ਅਤੇ ਕਿਸੇ ਨਾ ਕਿਸੇ ਕੰਮਕਾਜੀ ਬਾਧਾ ਨੂੰ ਸੈਟਲ ਕਰਨ ਵਾਲਾ ਪਰ ਬਾਅਦ ’ਚ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।

ਕੁੰਭ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ, ਟ੍ਰੇਡਿੰਗ, ਡਿਸਟ੍ਰੀਬਿਊਸ਼ਨ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ, ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਮੀਨ- ਸਿਤਾਰਾ ਸ਼ਾਮ ਤਕ ਨੁਕਸਾਨ ਵਾਲਾ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਰੂਰਤ ਤੋਂ ਵੱਧ ਭਰੋਸਾ ਕਰੋ, ਫਿਰ ਬਾਅਦ ’ਚ ਕੰਮਕਾਜੀ ਦਸ਼ਾ ਬਿਹਤਰ ਬਣ ਸਕਦੀ ਹੈ।

14 ਸਤੰਬਰ 2019, ਸ਼ਨੀਵਾਰ ਭਾਦੋਂ ਸੁਦੀ ਤਿਥੀ ਪੁੰਨਿਆ (ਸਵੇਰੇ 10.03 ਤਕ) ਅਤੇ ਮਗਰੋਂ ਤਿਥੀ ਏਕਮ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਕੁੰਭ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 23 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 14, ਸੂਰਜ ਉਦੈ ਸਵੇਰੇ : 6.15 ਵਜੇ, ਸੂਰਜ ਅਸਤ : ਸ਼ਾਮ 6.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਭਾਦਰਪਦ (ਰਾਤ 10.55 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਪਦ। ਯੋਗ : ਸ਼ੂਲ (ਰਾਤ 9.25 ਤਕ) ਅਤੇ ਮਗਰੋਂ ਯੋਗ ਗੰਡ। ਚੰਦਰਮਾ : ਕੁੰਭ ਰਾਸ਼ੀ ’ਤੇ (ਸ਼ਾਮ 4.12 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਭਾਦੋਂ ਪੰੁਨਿਆ (ਸਨਾਨਦਾਨ ਆਦਿ ਕੰਮਾਂ ਲਈ), ਤਿਥੀ ਏਕਮ ਦਾ ਸਰਾਧ (ਸਵੇਰੇ 10.03 ਤੋਂ ਉਪਰੰਤ), ਹਿੰਦੀ ਦਿਵਸ, ਮੇਲਾ ਸ੍ਰੀ ਗੋਇੰਦਵਾਲ ਸਾਹਿਬ (ਤਰਨਤਾਰਨ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa