ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

9/15/2019 3:44:33 AM

ਮੇਖ— ਉਲਝਣਾਂ ਕਰਕੇ ਜਨਰਲ ਹਾਲਾਤ ਕੰਪਲੀਕੇਟ ਬਣ ਸਕਦੇ ਹਨ, ਇਸ ਲਈ ਹਰ ਸਥਿਤੀ ਨਾਲ ਸਮਝਦਾਰੀ ਨਾਲ ਨਿਪਟੋ, ਨੁਕਸਾਨ-ਪ੍ਰੇਸ਼ਾਨੀ ਦਾ ਵੀ ਡਰ ਰਹੇਗਾ।

ਬ੍ਰਿਖ— ਸਿਤਾਰਾ ਧਨ ਲਾਭ ਲਈ ਚੰਗਾ, ਟੂਰਿਜ਼ਮ, ਕੰਸਲਟੈਂਸੀ, ਮੈਡੀਸਨ, ਹੈਲਥ ਲੈਬ ਦੇ ਕੰਮ-ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ 'ਚ ਚੰਗਾ ਲਾਭ ਮਿਲੇਗਾ।

ਮਿਥੁਨ— ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ 'ਚ ਸਫਲਤਾ ਅਤੇ ਕਦਮ ਬੜ੍ਹਤ ਵੱਲ, ਵੱਡੇ ਲੋਕਾਂ ਦੇ ਨਰਮ ਅਤੇ ਹਮਦਰਦਾਨਾ ਰੁਖ਼ ਕਰਕੇ ਬਿਹਤਰੀ ਦੇ ਰਸਤੇ ਖੁੱਲ੍ਹਣਗੇ।

ਕਰਕ— ਰਿਲੀਜੀਅਸ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ ਸੁਣਨ 'ਚ ਇੰਟਰਸਟ ਵਧੇਗਾ, ਮਾਣ-ਸਨਮਾਨ ਦੀ ਪ੍ਰਾਪਤੀ, ਦੁਸ਼ਮਣਾਂ 'ਤੇ ਆਪ ਦੀ ਪਕੜ ਮਜ਼ਬੂਤ ਬਣੇਗੀ।

ਸਿੰਘ— ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਖਾਣ-ਪੀਣ 'ਚ ਨਹੀਂ ਵਰਤਣੀਆਂ ਚਾਹੀਦੀਆਂ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।

ਕੰਨਿਆ— ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਆਂ 'ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ 'ਤੇ ਮਿਠਾਸ, ਸਹਿਯੋਗ, ਤਾਲਮੇਲ ਬਣਿਆ ਰਹੇਗਾ।

ਤੁਲਾ— ਦੁਸ਼ਮਣਾਂ ਨਾਲ ਅੱਖ-ਮਿਚੋਲੀ ਬਣੀ ਰਹੇਗੀ, ਇਸ ਲਈ ਉਨ੍ਹਾਂ 'ਤੇ ਘੱਟ ਭਰੋਸਾ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਮੌਕਾ ਹੱਥੋਂ ਜਾਣ ਨਹੀਂ ਦੇਣਗੇ।

ਬ੍ਰਿਸ਼ਚਕ— ਸੰਤਾਨ ਦੇ ਰੁਖ਼ 'ਤੇ ਭਰੋਸਾ ਕੀਤਾ ਜਾ ਸਕਦਾ ਹੈ, ਉਹ ਹਰ ਮੌਕੇ 'ਤੇ ਅਤੇ ਜ਼ਰੂਰਤ ਦੇ ਹਰ ਸਮੇਂ ਸਾਥ ਦੇਣਗੇ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।

ਧਨ— ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਯਤਨ ਕਰਨ 'ਤੇ ਚੰਗਾ ਨਤੀਜਾ ਮਿਲਣ ਦੀ ਆਸ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ ਪਰ ਸੁਭਾਅ 'ਚ ਗੁੱਸਾ ਰਹੇਗਾ।

ਮਕਰ— ਮਿੱਤਰਾਂ, ਕੰਮਕਾਜੀ ਸਾਥੀਆਂ, ਪਾਰਟਨਰਜ਼ ਦਾ ਸਹਿਯੋਗ ਮਿਲੇਗਾ, ਉਹ ਹਰ ਮਾਮਲੇ 'ਚ ਤਾਲਮੇਲ ਰੱਖਣਗੇ ਪਰ ਪੈਰ ਫਿਸਲਣ ਦਾ ਡਰ ਬਣਿਆ ਰਹੇਗਾ।

ਕੁੰਭ— ਸਿਤਾਰਾ ਆਮਦਨ ਵਾਲਾ, ਕਾਰੋਬਾਰੀ ਕੰਮ ਸੁਧਰੇ ਰਹਿਣਗੇ, ਯਤਨ ਕਰਨ 'ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਵੀ ਹਟੇਗੀ, ਸ਼ਤਰੂ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਮੀਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਪ੍ਰੋਗਰਾਮ ਬਣਾਓਗੇ, ਉਸ 'ਚ ਸਫਲਤਾ ਮਿਲੇਗੀ ਪਰ ਗਲੇ 'ਚ ਖਰਾਬੀ ਦਾ ਡਰ ਬਣਿਆ ਰਹਿ ਸਕਦਾ ਹੈ।

15 ਸਤੰਬਰ 2019, ਐਤਵਾਰ ਭਾਦੋਂ ਸੁਦੀ ਤਿਥੀ ਏਕਮ (ਦੁਪਹਿਰ 12.24 ਤਕ) ਅਤੇ ਮਗਰੋਂ ਤਿਥੀ ਦੂਜ

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਸਿੰਘ 'ਚ
ਚੰਦਰਮਾ ਮੀਨ 'ਚ
ਮੰਗਲ ਸਿੰਘ 'ਚ
ਬੁੱਧ ਕੰਨਿਆ 'ਚ
ਗੁਰੂ ਬ੍ਰਿਸ਼ਚਕ 'ਚ
ਸ਼ੁੱਕਰ ਕੰਨਿਆ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 30, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 15, ਸੂਰਜ ਉਦੈ ਸਵੇਰੇ : 6.15 ਵਜੇ, ਸੂਰਜ ਅਸਤ : ਸ਼ਾਮ 6.30 ਵਜੇ (ਜਲੰਧਰ ਟਾਈਮ), ਨਕਸ਼ੱਤਰ : ਉੱਤਰਾ ਭਾਦਰਪਦ (15-16 ਮੱਧ ਰਾਤ 1.45 ਤਕ) ਅਤੇ ਮਗਰੋਂ ਨਕੱਸ਼ਤਰ ਰੇਵਤੀ। ਯੋਗ : ਗੰਡ (ਰਾਤ 10.13 ਤਕ) ਅਤੇ ਮਗਰੋਂ ਯੋਗ ਵ੍ਰਿਧੀ। ਚੰਦਰਮਾ : ਮੀਨ ਰਾਸ਼ੀ 'ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), 15-16 ਮੱਧ ਰਾਤ 1.45 ਤੋਂ ਬਾਅਦ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਅੱਸੂ ਵਦੀ ਪੱਖ ਸ਼ੁਰੂ, ਤਿਥੀ ਦੂਜ ਦਾ ਸਰਾਧ (ਦੁਪਹਿਰ 12.24 ਤੋਂ ਬਾਅਦ)।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।


KamalJeet Singh

Edited By KamalJeet Singh