ਜਾਣੋਂ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਸਪੈਸ਼ਲ

09/17/2019 2:08:50 AM

ਮੇਖ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸੋਚ-ਵਿਚਾਰ ’ਚ ਸਾਤਵਿਕਤਾ ਰਹੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰਨੀ ਸਹੀ ਰਹੇਗੀ।

ਬ੍ਰਿਖ- ਸਿਤਾਰਾ ਧਨ ਹਾਨੀ-ਪ੍ਰੇਸ਼ਾਨੀ ਵਾਲਾ, ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ ਤਾਂ ਕਿ ਆਪ ਦੀ ਕੋਈ ਪੇਮੈਂਟ ਕਿਧਰੇ ਫਸ ਨਾ ਜਾਵੇ, ਮਨ ਵੀ ਡਿਸਟਰਬ ਜਿਹਾ ਰਹੇਗਾ।

ਮਿਥੁਨ- ਸਿਤਾਰਾ ਧਨ ਲਾਭ ਵਾਲਾ, ਮਿੱਟੀ-ਰੇਤਾ-ਬੱਜਰੀ-ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕਰਕ- ਰਾਜਕੀ ਕੰਮਾਂ ’ਚ ਆਪ ਦੀ ਪੈਠ, ਧਾਕ, ਛਾਪ ਬਣੀ ਰਹੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਦੁਸ਼ਮਣ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਹੀਂ ਸਕਣਗੇ।

ਸਿੰਘ- ਜਨਰਲ ਸਿਤਾਰਾ ਸਟਰਾਂਗ, ਵੈਸੇ ਵੀ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਧਾਰਮਿਕ ਕੰਮਾਂ ’ਚ ਧਿਆਨ, ਕੰਮਕਾਜੀ ਭੱਜ-ਦੌੜ ਅਤੇ ਪੈਠ ਬਣੀ ਰਹੇਗੀ।

ਕੰਨਿਆ- ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕੋਈ ਡਾਕੂਮੈਂਟ ਵੀ ਜਲਦਬਾਜ਼ੀ ’ਚ ਫਾਈਨਲ ਨਹੀਂ ਕਰਨਾ ਚਾਹੀਦਾ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਨਰਲ ਤੌਰ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਮਨ ਕੁਝ ਅਸ਼ਾਂਤ-ਪ੍ਰੇਸ਼ਾਨ ਅਤੇ ਡਿਸਟਰਬ ਜਿਹਾ ਰਹੇਗਾ।

ਬ੍ਰਿਸ਼ਚਕ- ਵਿਰੋਧੀਅਾਂ ਨੂੰ ਨਾ ਤਾਂ ਕਮਜ਼ੋਰ ਸਮਝੋ ਅਤੇ ਨਾ ਹੀ ਉਨ੍ਹਾਂ ਦੀ ਅਣਦੇਖੀ ਹੀ ਕਰੋ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਤੁਲੇ ਹੋਏ ਨਜ਼ਰ ਆਉਣਗੇ।

ਧਨ- ਧਾਰਮਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਸਿਰੇ ਚੜ੍ਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਜ਼ਰੂਰੀ ਹੋਵੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਮਕਰ- ਯਤਨ ਕਰਨ ’ਤੇ ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ’ਚੋਂ ਕੋਈ ਉਲਝਣ ਹਟੇਗੀ, ਮਾਣ-ਸਨਮਾਨ ਦੀ ਪ੍ਰਾਪਤੀ, ਵੈਸੇ ਵੀ ਹਰ ਪੱਖੋਂ ਆਪ ਹਾਵੀ-ਪ੍ਰਭਾਵੀ ਰਹੋਗੇ।

ਕੁੰਭ- ਮਿੱਤਰਾਂ, ਸੱਜਣ-ਸਾਥੀਅਾਂ ਦੇ ਸਹਿਯੋਗ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਕਾਰੋਬਾਰੀ ਕੰਮਾਂ ’ਚ ਵੀ ਲਾਭ ਰਹੇਗਾ।

ਮੀਨ- ਸਿਤਾਰਾ ਆਮਦਨ ਵਾਲਾ, ਅਰਥ ਦਸ਼ਾ ਵੀ ਕੰਫਰਟੇਬਲ ਰਹੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਪ੍ਰੋਗਰਾਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਸ਼ਤਰੂ ਕਮਜ਼ੋਰ ਰਹਿਣਗੇ।

17 ਸਤੰਬਰ 2019, ਮੰਗਲਵਾਰ ਅੱਸੂ ਵਦੀ ਤਿਥੀ ਤੀਜ (ਸ਼ਾਮ 4.33 ਤਕ) ਅਤੇ ਮਗਰੋਂ ਤਿਥੀ ਚੌਥ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮੇਖ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 1, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 26 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 17, ਸੂਰਜ ਉਦੈ ਸਵੇਰੇ : 6.16 ਵਜੇ, ਸੂਰਜ ਅਸਤ : ਸ਼ਾਮ 6.27 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਪੂਰਾ ਦਿਨ-ਰਾਤ)। ਯੋਗ : ਧਰੁਵ (ਰਾਤ 11.21 ਤਕ) ਅਤੇ ਮਗਰੋਂ ਯੋਗ ਵਿਆਘਾਤ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੂਰਾ ਦਿਨ-ਰਾਤ ਜਨਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਰਹੇਗੀ (ਸ਼ਾਮ 4.33 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਬਿਕ੍ਰਮੀ ਅੱਸੂ ਸੰਕ੍ਰਾਂਤੀ, ਸੂਰਜ ਦੁਪਹਿਰ 1.02 (ਜਲੰਧਰ ਟਾਈਮ) ’ਤੇ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਅੰਗਾਰਕੀ ਸ਼੍ਰੀ ਗਣੇਸ਼ ਚੌਥ ਵਰਤ, ਤਿਥੀ ਤੀਜ ਦਾ ਸਰਾਧ, ਸ਼੍ਰੀ ਵਿਸ਼ਵਕਰਮਾ ਪੂਜਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa