ਜਾਣੋ ਅੱਜ ਦੇ ਰਾਸ਼ੀਫਲ ''ਚ ਕੀ ਹੈ ਤੁਹਾਡੇ ਲਈ ਖਾਸ

09/18/2019 2:27:10 AM

ਮੇਖ - ਅਰਥ ਅਤੇ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ ਰਹੇਗੀ, ਸਫਲਤਾ ਸਾਥ ਦੇਵੇਗੀ ਪਰ ਮਨ ਅਸ਼ਾਂਤ-ਪ੍ਰੇਸ਼ਾਨ, ਅਸਥਿਰ ਅਤੇ ਡਾਵਾਂਡੋਲ ਜਿਹਾ ਰਹੇਗਾ।

ਬ੍ਰਿਖ- ਸਿਤਾਰਾ ਖਰਚਿਅਾਂ ਨੂੰ ਵਧਾਉਣ, ਆਰਥਿਕ ਮੋਰਚੇ ’ਤੇ ਤੰਗ ਰੱਖਣ ਅਤੇ ਕਿਸੇ ਪੇਮੈਂਟ ਨੂੰ ਫਸਾਉਣ ਵਾਲਾ ਹੈ, ਲਿਖਣ-ਪੜ੍ਹਨ ਦੇ ਕੰਮਾਂ ’ਚ ਅਟੈਂਟਿਵ ਰਹੋ।

ਮਿਥੁਨ- ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ ਦੀ ਕੰਫਰਟੇਬਲ ਰਿਟਰਨ ਮਿਲੇਗੀ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ।

ਕਰਕ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਕਸੈੱਸ ਜ਼ਰੂਰ ਮਿਲੇਗੀ ਅਤੇ ਕੰਪਲੀਕੇਸ਼ਨਜ਼ ਕਮਜ਼ੋਰ ਹੋਣਗੀਆਂ, ਵਿਰੋਧੀ ਵੀ ਕਮਜ਼ੋਰ-ਤੇਜਹੀਣ ਰਹਿਣਗੇ।

ਸਿੰਘ- ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕੰਨਿਆ- ਕੰਮਕਾਜੀ ਦਸ਼ਾ ਸੰਤੋਖਜਨਕ, ਸੋਚ-ਵਿਚਾਰ ’ਚ ਸਾਤਵਿਕਤਾ ਦਿਖੇਗੀ ਪਰ ਪੇਟ ’ਚ ਗੜਬੜੀ ਰਹੇਗੀ, ਦੂਜਿਅਾਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰਨਾ ਠੀਕ ਰਹੇਗਾ।

ਤੁਲਾ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਧਾਰਮਿਕ ਕੰਮਾਂ ’ਚ ਰੁਚੀ, ਮਨ ਸ਼ਾਂਤ ਰਹੇਗਾ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਬ੍ਰਿਸ਼ਚਕ- ਵਿਰੋਧੀ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਕਾਫੀ ਐਕਟਿਵ ਦਿਖਣਗੇ, ਇਸ ਲਈ ਉਨ੍ਹਾਂ ਨਾਲ ਨੇੜਤਾ ਨਾ ਰੱਖੋ, ਝਮੇਲਿਅਾਂ ਤੋਂ ਬਚ ਕੇ ਰਹਿਣਾ ਚਾਹੀਦਾ ਹੈ।

ਧਨ- ਜਨਰਲ ਤੌਰ ’ਤੇ ਸਿਤਾਰਾ ਸਟਰਾਂਗ, ਜਿਹੜਾ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖੇਗਾ ਪਰ ਫੈਮਿਲੀ ਫਰੰਟ ’ਤੇ ਤਕਰਾਰ, ਟਕਰਾਅ ਦੀ ਸਥਿਤੀ ਬਣ ਸਕਦੀ ਹੈ।

ਮਕਰ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਜੇ ਹੱਥ ’ਚ ਲਓਗੇ ਤਾਂ ਉਸ ’ਚ ਕੁਝ ਨਾ ਕੁਝ ਬਿਹਤਰੀ ਹੋਣ ਦੀ ਆਸ, ਤੇਜ-ਪ੍ਰਭਾਵ ਬਣਿਆ ਰਹੇਗਾ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ- ਉਤਸ਼ਾਹ, ਹਿੰਮਤ, ਯਤਨ-ਸ਼ਕਤੀ ਬਣੀ ਰਹੇਗੀ, ਅਫਸਰਾਂ ਦੇ ਰੁਖ਼ ’ਚ ਸਾਫਟਨੈੱਸ ਰਹੇਗੀ ਪਰ ਸਿਹਤ ਲਈ ਗ੍ਰਹਿ ਢਿੱਲਾ, ਪੈਰ ਫਿਸਲਣ ਦਾ ਵੀ ਡਰ ਰਹੇਗਾ।

ਮੀਨ- ਖਾਦਾਂ-ਬੀਜਾਂ, ਐਗਰੀਕਲਚਰਲ ਪ੍ਰੋਡਕਟਸ ਅਤੇ ਇੰਪਲੀਮੈਂਟਸ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਫਰੂਟ-ਫੁਲ ਰਹੇਗੀ।

18 ਸਤੰਬਰ 2019, ਬੁੱਧਵਾਰ ਅੱਸੂ ਵਦੀ ਤਿਥੀ ਚੌਥ (ਸ਼ਾਮ 6.12 ਤਕ) ਅਤੇ ਮਗਰੋਂ ਤਿਥੀ ਪੰਚਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਮੇਖ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 2, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 27 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 18, ਸੂਰਜ ਉਦੈ ਸਵੇਰੇ : 6.17 ਵਜੇ, ਸੂਰਜ ਅਸਤ : ਸ਼ਾਮ 6.26 ਵਜੇ (ਜਲੰਧਰ ਟਾਈਮ), ਨਕਸ਼ੱਤਰ : ਅਸ਼ਵਨੀ (ਸਵੇਰੇ 6.44 ਤਕ) ਅਤੇ ਮਗਰੋਂ ਨਕਸ਼ੱਤਰ ਭਰਣੀ। ਯੋਗ : ਵਿਆਘਾਤ (ਰਾਤ 11.33 ਤਕ) ਅਤੇ ਮਗਰੋਂ ਯੋਗ ਹਰਸ਼ਣ। ਚੰਦਰਮਾ : ਮੇਖ ਰਾਸ਼ੀ ’ਤੇ (ਪੂਰਾ ਦਿਨ-ਰਾਤ), ਸਵੇਰੇ 6.44 ਤਕ ਜੰਮੇ ਬੱਚੇ ਨੂੰ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਚੌਥ ਦਾ ਸਰਾਧ, ਭਰਣੀ ਸਰਾਧ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

Bharat Thapa

This news is Edited By Bharat Thapa