ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

09/21/2019 2:27:52 AM

ਮੇਖ- ਸਿਤਾਰਾ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ, ਕੈਮੀਕਲਜ਼, ਪੇਂਟ, ਪੈਟਰੋਲੀਅਮ ਦਾ ਕੰਮ ਕਰਨ ਵਾਲਿਅਾਂ ਦਾ ਕਦਮ ਬੜ੍ਹਤ ਵੱਲ ਰਹੇਗਾ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਆਪ ਆਪਣੇ ਉਤਸ਼ਾਹੀ ਮੂਡ ਅਤੇ ਹਾਈ ਮੋਰੇਲ ਕਰਕੇ ਮੁਸ਼ਕਿਲ ਦਿਖਣ ਵਾਲੇ ਕੰਮ ਨੂੰ ਵੀ ਅਟੈਂਡ ਕਰਨ ਦਾ ਹੌਸਲਾ ਰੱਖੋਗੇ।

ਮਿਥੁਨ- ਪਾਣੀ-ਕੈਮੀਕਲਜ਼, ਪੈਟਰੋਲੀਅਮ ਅਤੇ ਸੀ-ਪ੍ਰੋਡਕਟਸ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਅਾਂ ਦਾ ਸਿਤਾਰਾ ਕਮਜ਼ੋਰ ਹੈ, ਇਸ ਲਈ ਉਲਝਣਾਂ-ਝਮੇਲੇ ਜਾਗਦੇ ਰਹਿਣਗੇ।

ਕਰਕ- ਜਨਰਲ ਸਿਤਾਰਾ ਕਾਰੋਬਾਰੀ ਕੰਮਾਂ ਲਈ ਪਾਵਰਫੁਲ, ਜੇ ਕਿਸੇ ਕੰਮ ਲਈ ਕੋਈ ਬਾਧਾ-ਮੁਸ਼ਕਿਲ ਪੇਸ਼ ਆ ਰਹੀ ਹੋਵੇ ਤਾਂ ਯਤਨ ਕਰ ਲਓ, ਉਲਝਣ-ਸਮੱਸਿਆ ਹਟ ਜਾਵੇਗੀ।

ਸਿੰਘ- ਰਾਜਕੀ ਕੰਮਾਂ ’ਚ ਕਦਮ ਬੜ੍ਹਤ ਵੱਲ, ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਆਸਾਨੀ ਨਾਲ ਹਟ ਜਾਵੇਗੀ, ਅਫਸਰਾਂ ਦੇ ਰੁਖ਼ ’ਚ ਨਰਮੀ ਅਤੇ ਲਚਕ ਵਧੇਗੀ।

ਕੰਨਿਆ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਆਪਣੇ ਟਾਰਗੇਟ ਵੱਲ ਕੁਝ ਅੱਗੇ ਵਧੇਗੀ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ, ਉਲਝਣ-ਸਮੱਸਿਆ ਹਟ ਜਾਵੇਗੀ।

ਤੁਲਾ- ਖਾਣ-ਪੀਣ ’ਚ ਪਾਣੀ ਜਾਂ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚਾਅ ਰੱਖਣਾ ਜ਼ਰੂਰੀ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ।

ਬ੍ਰਿਸ਼ਚਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਹੜਾ ਵੀ ਕੰਮ-ਪ੍ਰੋਗਰਾਮ ਹੱਥ ’ਚ ਲਓਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ।

ਧਨ- ਬਿਨਾਂ ਕਿਸੇ ਕਾਰਨ ਤੋਂ ਆਪ ਦਾ ਵਿਰੋਧ ਵਧੇਗਾ, ਇਸ ਲਈ ਆਪ ਨੂੰ ਹਰ ਸਮੇਂ ਐਕਟਿਵ ਜਾਂ ਓਵਰ-ਐਕਟਿਵ ਰਹਿਣਾ ਸਹੀ ਰਹੇਗਾ, ਮਨ ਵੀ ਟੈਂਸ-ਪ੍ਰੇਸ਼ਾਨ ਰਹੇਗਾ।

ਮਕਰ- ਜਨਰਲ ਸਿਤਾਰਾ ਸਟਰਾਂਗ, ਜਿਹੜਾ ਦੂਜਿਅਾਂ ’ਤੇ ਆਪ ਦੀ ਪੈਠ ਵਧਾਈ ਰੱਖੇਗਾ, ਹਰ ਕੋਈ ਆਪ ਦੀ ਸੋਚ-ਦਲੀਲ ਨੂੰ ਵਜ਼ਨ ਦੇਵੇਗਾ, ਮਾਣ-ਯਸ਼ ਦੀ ਪ੍ਰਾਪਤੀ।

ਕੁੰਭ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਆਪ ਦੇ ਪ੍ਰਤੀ ਮਿਹਰਬਾਨ-ਕੰਸੀਡ੍ਰੇਟ ਰਹਿਣਗੇ।

ਮੀਨ- ਜਨਰਲ ਸਿਤਾਰਾ ਸਟਰਾਂਗ, ਉਤਸ਼ਾਹ-ਹਿੰਮਤ, ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਕਿਸੇ ਕੰਮ ਨੂੰ ਨਿਪਟਾਉਣ ਲਈ ਜਿਹੜਾ ਯਤਨ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਮਿਲੇਗਾ।

21 ਸਤੰਬਰ 2019, ਸ਼ਨੀਵਾਰ ਅੱਸੂ ਵਦੀ ਤਿਥੀ ਸਪਤਮੀ (ਰਾਤ 8.21 ਤਕ) ਅਤੇ ਮਗਰੋਂ ਤਿਥੀ ਅਸ਼ਟਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 5, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 30 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 21, ਸੂਰਜ ਉਦੈ ਸਵੇਰੇ : 6.19 ਵਜੇ, ਸੂਰਜ ਅਸਤ : ਸ਼ਾਮ 6.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੋਹਿਣੀ (ਪੂਰਵ ਦੁਪਹਿਰ 11.22 ਤਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ। ਯੋਗ : ਸਿੱਧੀ (ਰਾਤ 9.56 ਤਕ) ਅਤੇ ਮਗਰੋਂ ਯੋਗ ਵਿਅਤੀਪਾਤ। ਚੰਦਰਮਾ : ਬ੍ਰਿਖ ਰਾਸ਼ੀ ’ਤੇ (ਰਾਤ11.39 ਤਕ) ਅਤੇ ਮਗਰੋਂ ਮਿਥੁਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸਵੇਰੇ 8.17 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ। ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਸਪਤਮੀ ਦਾ ਸਰਾਧ, ਸ਼੍ਰੀ ਮਹਾਲਕਸ਼ਮੀ ਵਰਤ ਸਮਾਪਨ, ਸੰਯੁਕਤ ਰਾਸ਼ਟਰ ਵਿਸ਼ਵ ਸ਼ਾਂਤੀ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

Bharat Thapa

This news is Edited By Bharat Thapa