ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

09/22/2019 2:23:45 AM

ਮੇਖ— ਵੱਡੇ ਲੋਕਾਂ ਦੇ ਮੇਲ-ਸਹਿਯੋਗ ਨਾਲ ਆਪ ਦੀ ਕੋਈ ਪ੍ਰਾਬਲਮ ਹੱਲ ਹੋ ਸਕਦੀ ਹੈ, ਜਨਰਲ ਤੌਰ 'ਤੇ ਵੀ ਕਦਮ ਬੜ੍ਹਤ ਵੱਲ ਰਹੇਗਾ, ਵਿਰੋਧੀ ਕਮਜ਼ੋਰ ਰਹਿਣਗੇ।

ਬ੍ਰਿਖ— ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਟੂਲਜ਼, ਖਾਦਾਂ-ਬੀਜਾਂ, ਇੰਪੋਰਟ-ਐਕਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ।

ਮਿਥੁਨ— ਵਪਾਰਕ ਅਤੇ ਕੰਮਕਾਜੀ ਸਥਿਤੀ ਬਿਹਤਰ, ਯਤਨਾਂ-ਪ੍ਰੋਗਰਾਮਾਂ 'ਚ ਵਿਜੇ ਮਿਲੇਗੀ, ਤੇਜ-ਪ੍ਰਭਾਵ ਬਣਿਆ ਰਹੇਗਾ ਪਰ ਫੈਮਿਲੀ ਫਰੰਟ 'ਤੇ ਤਣਾਅ-ਤਕਰਾਰ ਰਹਿਣ ਦਾ ਡਰ।

ਕਰਕ— ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਕੋਈ ਡਾਕੂਮੈਂਟ ਵੀ ਜਲਦਬਾਜ਼ੀ 'ਚ ਫਾਈਨਲ ਨਹੀਂ ਕਰਨਾ ਚਾਹੀਦਾ।

ਸਿੰਘ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਵਾਲਾ, ਯਤਨ ਕਰਨ 'ਤੇ ਕੋਈ ਕੰਮਕਾਜੀ ਬਾਧਾ-ਮੁਸ਼ਕਿਲ ਹੱਲ ਹੋ ਸਕਦੀ ਹੈ, ਜਨਰਲ ਤੌਰ 'ਤੇ ਕਦਮ ਬੜ੍ਹਤ ਵੱਲ ਰਹੇਗਾ।

ਕੰਨਿਆ— ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ 'ਚ ਵਿਜੇ ਮਿਲੇਗੀ, ਅਫਸਰ ਮਿਹਰਬਾਨ, ਕੰਸੀਡ੍ਰੇਟ ਰਹਿਣਗੇ, ਸ਼ਤਰੂ ਆਪ ਅੱਗੇ ਆਪਣੇ ਆਪ ਨੂੰ ਬੇਵੱਸ ਜਿਹਾ ਮਹਿਸੂਸ ਕਰਨਗੇ।

ਤੁਲਾ— ਰਿਲੀਜੀਅਸ ਕੰਮਾਂ 'ਚ ਅਤੇ ਕਥਾ-ਵਾਰਤਾ 'ਚ ਇੰਟਰਸਟ ਰਹੇਗਾ, ਯਤਨ ਕਰਨ 'ਤੇ ਕੋਈ ਉਲਝੀ-ਰੁਕੀ ਸਮੱਸਿਆ ਸਿਰੇ ਚੜ੍ਹ ਸਕਦੀ ਹੈ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ— ਸਿਤਾਰਾ ਸਿਹਤ ਲਈ ਕਮਜ਼ੋਰ, ਖਾਣਾ-ਪੀਣਾ ਸੀਮਾ 'ਚ ਰਹਿ ਕੇ ਕਰਨਾ ਸਹੀ ਰਹੇਗਾ, ਨਾ ਤਾਂ ਕਿਸੇ 'ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਆਪਣੀ ਕੋਈ ਪੇਮੈਂਟ ਫਸਾਓ।

ਧਨ— ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਮਨ ਬਣਾਓਗੇ ਜਾਂ ਸੋਚੋਗੇ, ਉਸ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਕਰ— ਨਾ ਤਾਂ ਕਿਸੇ ਸ਼ਤਰੂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਆਪਣੇ ਆਪ ਨੂੰ ਦੂਜਿਆਂ ਦੇ ਝਮੇਲੇ 'ਚ ਨਾ ਫਸਣ ਦਿਓ, ਨੁਕਸਾਨ ਦਾ ਡਰ।

ਕੁੰਭ— ਜਨਰਲ ਸਿਤਾਰਾ ਬਿਹਤਰ, ਸੰਤਾਨ ਹਰ ਫਰੰਟ 'ਤੇ ਸਾਥ ਦੇਵੇਗੀ ਅਤੇ ਤਾਲਮੇਲ ਰੱਖੇਗੀ, ਤੇਜ-ਪ੍ਰਭਾਵ ਵੀ ਬਣਿਆ ਰਹੇਗਾ, ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ।

ਮੀਨ— ਜਨਰਲ ਤੌਰ 'ਤੇ ਸਿਤਾਰਾ ਸਫਲਤਾ ਦੇਣ, ਮਾਣ-ਸਨਮਾਨ ਵਧਾਉਣ ਅਤੇ ਦੁਸ਼ਮਣਾਂ ਨੂੰ ਉਤਸ਼ਾਹਹੀਣ ਰੱਖਣ ਵਾਲਾ, ਘਰੇਲੂ ਮੋਰਚੇ 'ਤੇ ਵੀ ਸਦਭਾਅ ਬਣਿਆ ਰਹੇਗਾ।

22 ਸਤੰਬਰ 2019, ਐਤਵਾਰ ਅੱਸੂ ਵਦੀ ਤਿਥੀ ਅਸ਼ਟਮੀ (ਰਾਤ 7.50 ਤਕ) ਅਤੇ ਮਗਰੋਂ ਤਿਥੀ ਨੌਮੀ

ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਕੰਨਿਆ 'ਚ
ਚੰਦਰਮਾ ਮਿਥੁਨ 'ਚ
ਮੰਗਲ ਸਿੰਘ 'ਚ
ਬੁੱਧ ਕੰਨਿਆ 'ਚ
ਗੁਰੂ ਬ੍ਰਿਸ਼ਚਕ 'ਚ
ਸ਼ੁੱਕਰ ਕੰਨਿਆ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 6, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 31 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 22, ਸੂਰਜ ਉਦੈ ਸਵੇਰੇ : 6.19 ਵਜੇ, ਸੂਰਜ ਅਸਤ : ਸ਼ਾਮ 6.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਮ੍ਰਿਗਸ਼ਿਰ (ਪੂਰਵ ਦੁਪਹਿਰ 11.46 ਤਕ) ਅਤੇ ਮਗਰੋਂ ਨਕਸ਼ੱਤਰ ਆਰਦਰਾ। ਯੋਗ : ਵਿਅਤੀਪਾਤ (ਰਾਤ 8.25 ਤਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ : ਮਿਥੁਨ ਰਾਸ਼ੀ 'ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਤਿਥੀ ਅਸ਼ਟਮੀ ਦਾ ਸਰਾਧ, ਜੀਵਿਤ ਪੁੱਤਰਿਕਾ ਵਰਤ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

KamalJeet Singh

This news is Edited By KamalJeet Singh