ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

10/6/2019 2:01:26 AM

ਮੇਖ- ਰਿਲੀਜੀਅਸ ਲਿਟਰੇਚਰ ਪੜ੍ਹਨ ਅਤੇ ਕਥਾ-ਵਾਰਤਾ ਸੁਣਨ ’ਚ ਇੰਟਰਸਟ ਬਣਿਆ ਰਹੇਗਾ, ਯਤਨ ਕਰਨ ’ਤੇ ਪ੍ਰੋਗਰਾਮ-ਮਨੋਰਥ ਕੁਝ ਅੱਗੇ ਵਧਣਗੇ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਖਾਣਾ-ਪੀਣਾ ਕਰਦੇ ਸਮੇਂ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ, ਜਿਹੜੀਅਂ ਕਿ ਆਪ ਦੀ ਤਬੀਅਤ ਨੂੰ ਸੂਟ ਨਾ ਕਰਦੀਅਾਂ ਹੋਣ, ਮੈਂਟਲ ਟੈਨਸ਼ਨ-ਪ੍ਰੇਸ਼ਾਨੀ ਰਹੇਗੀ, ਸਫਰ ਵੀ ਨਾ ਕਰੋ।

ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਪਤੀ-ਪਤਨੀ ਰਿਸ਼ਤਿਅਾਂ ’ਚ ਮਿਠਾਸ, ਸਦਭਾਵ, ਤਾਲਮੇਲ ਬਣਿਆ ਰਹੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ।

ਕਰਕ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਇਸ ਲਈ ਹਰ ਫਰੰਟ ’ਤੇ ਆਪ ਨੂੰ ਸੁਚੇਤ ਰਹਿਣਾ ਚਾਹੀਦਾ ਹੈ, ਸਫਰ ਨਾ ਕਰੋ ਕਿਉਂਕਿ ਉਹ ਪ੍ਰੇਸ਼ਾਨੀ ਅਤੇ ਪ੍ਰਾਬਲਮ ਵਾਲਾ ਹੋਵੇਗਾ।

ਸਿੰਘ- ਸੰਤਾਨ ਦੇ ਪਾਜ਼ੇਟਿਵ ਰੁਖ਼ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਇਸ ਲਈ ਉਨ੍ਹਾਂ ਦੇ ਸਹਿਯੋਗ ਨਾਲ ਆਪ ਨੂੰ ਆਪਣੀ ਕੋਈ ਪ੍ਰਾਬਲਮ ਸੁਲਝਾਉਣ ’ਚ ਮਦਦ ਮਿਲੇਗੀ।

ਕੰਨਿਆ- ਜਨਰਲ ਸਿਤਾਰਾ ਸਟਰਾਂਗ, ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਵੱਡੇ ਲੋਕ ਸੁਪੋਰਟਿਵ, ਸਾਫਟ ਅਤੇ ਹਮਦਰਦਾਨਾ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ।

ਤੁਲਾ- ਆਪਣੇ ਕੰਮਾਂ ਨੂੰ ਨਿਪਟਾਉਣ ਅਤੇ ਫਾਈਨਲ ਕਰਨ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਫੇਵਰੇਬ0ਲ ਨਤੀਜਾ ਮਿਲੇਗਾ, ਤੇਜ-ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ- ਸਿਤਾਰਾ ਆਮਦਨ ਵਾਲਾ, ਕੰਮਕਾਜੀ ਕੰਮਾਂ ਨਾਲ ਜੁੜੇ ਯਤਨ ਚੰਗਾ ਨਤੀਜਾ ਦੇਣਗੇ, ਮਨ ’ਤੇ ਪਾਜ਼ੇਟਿਵ, ਸਾਤਵਿਕ, ਗੰਭੀਰ ਸੋਚ ਪ੍ਰਭਾਵੀ ਰਹੇਗੀ।

ਧਨ- ਵਪਾਰ ਅਤੇ ਕੰਮਕਾਜ ਦੇ ਕੰਮਾਂ ਦਾ ਸਿਤਾਰਾ ਚੰਗਾ, ਸਫਲਤਾ ਸਾਥ ਦੇਵੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਬਚਾਅ ਰੱਖੋ।

ਮਕਰ- ਖਰਚਿਅਾਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਧਿਆਨ ਰੱਖੋ ਕਿ ਲੈਣ-ਦੇਣ ਦੇ ਕੰਮ ਨਿਪਟਾਉਂਦੇ ਸਮੇਂ ਆਪ ਦੀ ਪੇਮੈਂਟ ਕਿਸੇ ਹੇਠ ਫਸ ਨਾ ਜਾਵੇ, ਸਫਰ ਵੀ ਨਾ ਕਰੋ।

ਕੁੰਭ- ਸਿਤਾਰਾ ਕੰਮਕਾਜੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ, ਯਤਨ ਕਰਨ ’ਤੇ ਕੋਈ ਕਾਰੋਬਾਰੀ ਮੁਸ਼ਕਿਲ ਰਸਤੇ ’ਚੋਂ ਹਟ ਸਕਦੀ ਹੈ।

ਮੀਨ- ਕਿਸੇ ਅਫ਼ਸਰ ਦੇ ਨਰਮ ਰੁਖ਼ ਕਰਕੇ ਆਪ ਦੀ ਕੋਈ ਸਮੱਸਿਆ ਆਪ ਨੂੰ ਰਿਲੀਫ ਦੇਵੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ, ਮਾਣ-ਸਨਮਾਨ ਦੀ ਪ੍ਰਾਪਤੀ।

6 ਅਕਤੂਬਰ 2019, ਐਤਵਾਰ ਅੱਸੂ ਸੁਦੀ ਤਿਥੀ ਅਸ਼ਟਮੀ (ਸਵੇਰੇ 9.55 ਤਕ) ਅਤੇ ਮਗਰੋਂ ਤਿਥੀ ਨੌਮੀ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਕੰਨਿਆ ’ਚ

ਚੰਦਰਮਾ ਧਨ ’ਚ

ਮੰਗਲ ਕੰਨਿਆ ’ਚ

ਬੁੱੱਧ ਤੁਲਾ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਤੁਲਾ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਅੱਸੂ ਪ੍ਰਵਿਸ਼ਟੇ : 20, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 14 (ਅੱਸੂ), ਹਿਜਰੀ ਸਾਲ: 1441, ਮਹੀਨਾ : ਸਫਰ, ਤਰੀਕ : 6, ਸੂਰਜ ਉਦੈ ਸਵੇਰੇ : 6.28 ਵਜੇ, ਸੂਰਜ ਅਸਤ : ਸ਼ਾਮ 6.03 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਖਾੜਾ (ਬਾਅਦ ਦੁਪਹਿਰ 3.04 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਖਾੜਾ। ਯੋਗ : ਅਤਿਗੰਡ (ਰਾਤ 11.27 ਤਕ) ਅਤੇ ਮਗਰੋਂ ਯੋਗ ਸੁਕਰਮਾ। ਚੰਦਰਮਾ : ਧਨ ਰਾਸ਼ੀ ’ਤੇ (ਰਾਤ 9.36 ਤਕ) ਅਤੇ ਮਗਰੋਂ ਮਕਰ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ 6 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਮਹਾਅਸ਼ਟਮੀ, ਸਰਸਵਤੀ ਲਈ ਬਲੀਦਾਨ, ਮੇਲਾ ਸ਼੍ਰੀ ਜਵਾਲਾ ਮੁਖੀ, ਮੇਲਾ ਸ਼੍ਰੀ ਤਾਰਾ ਦੇਵੀ (ਹਿਮਾਚਲ), ਮੇਲਾ ਹਰਚੋਵਾਲ (ਗੁਰਦਾਸਪੁਰ, ਪੰਜਾਬ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 


Bharat Thapa

Edited By Bharat Thapa